16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਦੜਾ ਸੱਟਾ ਲਗਵਾਉਂਦਾ ਵਿਅਕਤੀ ਨਕਦੀ ਸਮੇਤ ਕਾਬੂ

ਅਜੀਤ ਡੈਸਕ 21-02-2026
ਬਰਨਾਲਾ, 20 ਫਰਵਰੀ (ਰਾਜ ਪਨੇਸਰ)-ਸਥਾਨਕ ਸੰਘੇੜਾ ਰੋਡ 'ਤੇ ਦੜਾ ਸੱਟਾ ਲਗਵਾ ਰਹੇ ਵਿਅਕਤੀ ਨੂੰ 4270 ਰੁਪਏ ਦੀ ਨਗਦੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗਿਆਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਦੀਪਕ ਦੀਪੂ ਪੁੱਤਰ ਮੋਤੀ ਲਾਲ ਵਾਸੀ ਬਰਨਾਲਾ ਦੜਾ ਸੱਟਾ ਲਗਵਾਉਣ ਦਾ ਆਦੀ ਹੈ ਜੋ ਕਿ ਅੱਜ ਵੀ ਸੰਘੇੜਾ ਰੋਡ 'ਤੇ ਖੜ੍ਹਾ ਦੜਾ ਸੱਟਾ ਲਗਵਾ ਰਿਹਾ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 4270 ਰੁਪਏ ਦੀ ਰਾਸ਼ੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ 'ਚ ਅਹਿਮ ਵਿਚਾਰਾਂ <br/> ਅਗਲੀ ਖ਼ਬਰ ਬਰਨਾਲਾ ਵਿਖੇ ਕਾਂਗਰਸ ਦੀ ਵਿਸ਼ਾਲ ਕਿਸਾਨ-ਮਜ਼ਦੂਰ ਰੈਲੀ 28 ਨੂੰ , ਰਾਹੁਲ ਗਾਂਧੀ ਕਰਨਗੇ ਸ਼ਿਰਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।