14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਓਵਰਲੋਡ ਭੰੂਗ ਵਾਲੀ ਟਰਾਲੀ ਪਲਟੀ <br/>

ਅਜੀਤ ਡੈਸਕ 21-02-2026
ਰੂੜੇਕੇ ਕਲਾਂ, 20 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਧੂਰਕੋਟ ਵਿਖੇ ਪਿੰਡ ਦੀ ਫਿਰਨੀ 'ਤੇ ਓਵਰਲੋਡ ਭੂੰਗ ਵਾਲੀ ਟਰਾਲੀ ਪਲਟਣ ਕਾਰਨ ਰਸਤਾ ਬੰਦ ਹੋ ਗਿਆ | ਪਿੰਡ ਵਾਸੀਆਂ ਨੇ ਮੌਕੇ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂੰਗ ਵਾਲੀ ਟਰਾਲੀ ਪਲਟਣ ਕਾਰਨ ਰਸਤਾ ਦੋ ਦਿਨ ਬੰਦ ਰਿਹਾ ਹੈ | ਇਲਾਕੇ ਵਿਚ ਭੂੰਗ ਵਾਲੀਆਂ ਟਰਾਲੀਆਂ ਦੀ ਭਰਮਾਰ ਹੈ | ਜਿਸ ਕਰ ਕੇ ਇਲਾਕਾ ਨਿਵਾਸੀਆਂ ਨੂੰ ਵੱਡੀਆਂ ਟਰੈਫ਼ਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਿਲੰਕ ਸੜਕਾਂ ਤੇ ਪਿੰਡਾਂ ਦੀਆਂ ਫਿਰਨੀਆਂ 'ਤੇ ਭੂੰਗ ਵਾਲੀਆਂ ਟਰਾਲੀਆਂ ਕਾਰਨ ਅਕਸਰ ਟਰੈਫ਼ਿਕ ਜਾਮ ਰਹਿੰਦਾ ਹੈ ਤੇ ਭੂੰਗ ਵਾਲੀਆਂ ਟਰਾਲੀਆਂ ਦੇ ਪਲਟਣ ਕਾਰਨ ਸੜਕ ਹਾਦਸੇ ਹੋ ਰਹੇ ਹਨ | ਇਸ ਮੌਕੇ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਠੁੱਲੀਵਾਲ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ <br/> ਅਗਲੀ ਖ਼ਬਰ ਭਾਕਿਯੂ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ 'ਚ ਅਹਿਮ ਵਿਚਾਰਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।