14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਠੁੱਲੀਵਾਲ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ <br/>

ਅਜੀਤ ਡੈਸਕ 21-02-2026
ਮਹਿਲ ਕਲਾਂ, 20 ਫਰਵਰੀ (ਅਵਤਾਰ ਸਿੰਘ ਅਣਖੀ)-ਯੁੱਧ ਨਸ਼ਿਆਂ ਵਿਰੁੱਧ ਅਪਰੇਸ਼ਨ ਪ੍ਰਹਾਰ ਤਹਿਤ ਥਾਣਾ ਠੁੱਲੀਵਾਲ ਪੁਲਿਸ ਵਲੋਂ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਡੀ.ਐਸ.ਪੀ. ਮਹਿਲ ਕਲਾਂ ਜਸਪਾਲ ਸਿੰਘ ਧਾਲੀਵਾਲ, ਥਾਣਾ ਮੁੱਖ ਅਫ਼ਸਰ ਗੁਰਪਾਲ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੀਆਂ ਹਦਾਇਤਾਂ ਤਹਿਤ ਪੁਲਿਸ ਵਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਜਾਰੀ ਹੈ | ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਕੁਰੜ ਤੋਂ ਛਾਪਾ ਨੂੰ ਜਾਣ ਵਾਲੀ ਲਿੰਕ ਰੋਡ 'ਤੇ ਸ਼ਰਾਬ ਦੇ ਠੇਕੇ ਨੇੜੇ ਡਰੇਨ ਉਪਰ ਸ਼ੱਕ ਦੇ ਆਧਾਰ 'ਤੇ ਇੱਕ ਨੌਜਵਾਨ ਦੀ ਕੀਤੀ ਗਈ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 60 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਦੀ ਪਹਿਚਾਣ ਜਗਦੇਵ ਸਿੰਘ ਜੋਗਾ ਵਾਸੀ ਛਾਪਾ ਵਜੋਂ ਹੋਈ | ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਠੁੱਲੀਵਾਲ 'ਚ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ | ਇਸ ਮੌਕੇ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਸ਼ੇਰਪੁਰ, ਰਵਿੰਦਰ ਸਿੰਘ, ਦੀਪ ਸਿੰਘ, ਮਨਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਜੋੜ ਮੇਲਾ ਅੱਜ ਤੋਂ ਅਗਲੀ ਖ਼ਬਰ ਓਵਰਲੋਡ ਭੰੂਗ ਵਾਲੀ ਟਰਾਲੀ ਪਲਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।