12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਅਦਾਰਾ ਅਜੀਤ ਵਲੋਂ ਜ਼ਿਲ੍ਹਾ ਜੇਲ੍ਹ ਸੰਗਰੂਰ ਦੀ ਲਾਇਬ੍ਰੇਰੀ ਲਈ ਪੁਸਤਕਾਂ ਭੇਟ <br/>

ਅਜੀਤ ਡੈਸਕ 22-02-2026
ਸੰਗਰੂਰ, 21 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਅੱਜ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਅਦਾਰਾ ਅਜੀਤ ਜਲੰਧਰ ਵਲੋਂ ਸਥਾਨਕ ਜ਼ਿਲ੍ਹਾ ਜੇਲ੍ਹ ਦੀ ਲਾਇਬ੍ਰੇਰੀ ਲਈ 100 ਪੁਸਤਕਾਂ ਭੇਂਟ ਕੀਤੀਆਂ ਗਈਆਂ | ਅਜੀਤ ਉਪ ਦਫ਼ਤਰ ਸੰਗਰੂਰ ਦੇ ਇੰਚਾਰਜ ਸੁਖਵਿੰਦਰ ਸਿੰਘ ਫੁੱਲ ਨੇ ਇਸ ਮੌਕੇ ਕਿਹਾ ਕਿ ਅਦਾਰਾ ਅਜੀਤ ਸਮਾਜਿਕ ਸਰੋਕਾਰਾਂ ਨਾਲ ਸਬੰਧਤ ਵੱਖ-ਵੱਖ ਖੇਤਰਾਂ ਵਿਚ ਆਪਣਾ ਯੋਗਦਾਨ ਪਾਉਂਦਾ ਰਹਿੰਦਾ ਹੈ | ਚਾਹੇ ਪੰਜਾਬ ਵਿਚ ਬੂਟੇ ਲਗਾਉਣ ਦਾ ਕੰਮ ਹੋਵੇ, ਹੜ੍ਹ ਪੀੜਤਾਂ ਲਈ ਸਹਾਇਤਾ ਅਤੇ ਇਸੇ ਤਰ੍ਹਾਂ ਦੇ ਹੋਰ ਕਾਰਜਾਂ ਲਈ ਡਾ. ਬਰਜਿੰਦਰ ਸਿੰਘ ਹਮਦਰਦ ਦੀ ਅਗਵਾਈ ਹੇਠ ਹਮੇਸ਼ਾ ਸਰਗਰਮ ਰਹਿੰਦਾ ਹੈ | ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਵੀ ਇਸ ਲਾਇਬ੍ਰੇਰੀ ਲਈ ਅਦਾਰਾ ਅਜੀਤ ਵਲੋਂ 200 ਪੁਸਤਕ ਦਿੱਤੀ ਗਈ ਸੀ | ਜੇਲ੍ਹ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਨੇ ਅਦਾਰਾ ਅਜੀਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਸਤਕਾਂ ਵਿਚ ਏਨੀ ਸਮਰਥਾ ਹੁੰਦੀ ਹੈ ਕਿ ਕੈਦੀਆਂ ਦਾ ਮਨ ਮਸਤਕ ਸਕਾਰਾਤਮਿਕ ਹੋ ਜਾਂਦਾ ਹੈ | ਇਸ ਮੌਕੇ ਜੇਲ੍ਹ ਦੇ ਡਿਪਟੀ ਸੁਪਰਡੈਂਟ ਸੁਖਪਾਲ ਸਿੰਘ ਸੰਧੂ, ਡਿਪਟੀ ਸੁਪਰਡੈਂਟ ਪਰਮਿੰਦਰ ਸਿੰਘ, ਜੇਲ੍ਹ ਭਲਾਈ ਅਫ਼ਸਰ ਮਨਦੀਪ ਸਿੰਘ, ਨਾਮਵਰ ਲੇਖਕ ਮੋਹਨ ਸ਼ਰਮਾ, ਡਾ. ਇਕਬਾਲ ਸਿੰਘ ਸਕਰੌਦੀ ਪ੍ਰਧਾਨ ਸਾਹਿਤ ਸਦਨ ਸੰਗਰੂਰ, ਲੇਖਕ ਸਤਦੇਵ ਸ਼ਰਮਾ, ਬਲਵੰਤ ਸਿੰਘ ਜੋਗਾ ਚੇਅਰਮੈਨ ਸਾਹਿਤ ਸਦਨ ਸੰਗਰੂਰ, ਹਰਜੀਤ ਸਿੰਘ ਢੀਂਗਰਾ ਡਾਇਰੈਕਟਰ ਧੀ ਪੰਜਾਬਣ ਮੰਚ, ਅਵਤਾਰ ਸਿੰਘ ਚੋਟੀਆ ਜ਼ਿਲ੍ਹਾ ਕੋਆਰਡੀਨੇਟਰ ਨਵੀਆਂ ਕਲਮਾਂ ਨਵੀ ਉਡਾਣ ਪ੍ਰੋਜੈਕਟ, ਕੁਲਵਿੰਦਰ ਕੌਰ ਢੀਂਗਰਾ , ਡਾ. ਕਿਰਪਾਲ ਸਿੰਘ, ਡਾ. ਹਰਪ੍ਰੀਤ ਕੌਰ ਖਾਲਸਾ, ਰਮਨੀਤ ਚਾਨੀ, ਰਣਜੀਤ ਆਜ਼ਾਦ ਕਾਂਝਲਾ ਅਤੇ ਹੋਰ ਸਾਹਿਤਕਾਰਾਂ ਨੇ ਵੀ ਇਸ ਲਾਇਬ੍ਰੇਰੀ ਲਈ ਆਪਣੇ ਵਲੋਂ ਪੁਸਤਕਾਂ ਭੇਂਟ ਕੀਤੀਆਂ | ਅਜੀਤ ਦੇ ਸਟਾਫ਼ ਰਿਪੋਰਟਰ ਦਮਨਜੀਤ ਸਿੰਘ ਨੇ ਧੰਨਵਾਦ ਕੀਤਾ |

ਪਿਛਲੀ ਖ਼ਬਰ ਪਿੰਡ ਗਹਿਲ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਐਸ.ਐਸ.ਡੀ. ਕਾਲਜ ਬਰਨਾਲਾ ਵਿਖੇ 18ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।