20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਗ੍ਰਾਮ ਪੰਚਾਇਤ ਜੋਧਪੁਰ ਨੇ ਖੇਡ ਸਟੇਡੀਅਮ ਦਾ ਕੰਮ ਕੀਤਾ ਸ਼ੁਰੂ <br/>

ਅਜੀਤ ਡੈਸਕ 24-02-2026
ਸ਼ਹਿਣਾ, 23 ਫਰਵਰੀ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਜੋਧਪੁਰ ਵਲੋਂ ਖੇਡ ਸਟੇਡੀਅਮ ਦਾ ਕੰਮ ਮੁੜ ਸ਼ੁਰੂ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਸਰਪੰਚ ਵੀਰਪਾਲ ਸਿੰਘ ਠੇਕੇਦਾਰ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਲੱਖਾਂ ਰੁਪਏ ਦੀ ਗ੍ਰਾਂਟ ਖੇਡ ਸਟੇਡੀਅਮ ਲਈ ਜਾਰੀ ਕੀਤੀ ਗਈ ਸੀ | ਜਿਸ ਵਿਚੋਂ ਸਟੇਜ ਦਾ ਕੰਮ ਪਹਿਲਾਂ ਖ਼ਤਮ ਕੀਤਾ ਗਿਆ ਹੈ ਅਤੇ ਸਟੇਜ ਦੇ ਅਧੂਰੇ ਕੰਮ ਨੂੰ ਪੂਰਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਖੇਡ ਸਟੇਡੀਅਮ ਦੇ ਬੱਸ ਅੱਡੇ ਵਾਲੇ ਪਾਸੇ ਬਾਥਰੂਮ ਬਣਾਏ ਜਾ ਰਹੇ ਹਨ ਜਿਸ ਦਾ ਕਿ ਖਿਡਾਰੀਆਂ ਤੋਂ ਇਲਾਵਾ ਬੱਸ ਅੱਡੇ 'ਤੇ ਬੈਠਣ ਵਾਲੀਆਂ ਸਵਾਰੀਆਂ ਨੂੰ ਵੀ ਲਾਭ ਹੋਵੇਗਾ | ਉਸ ਉਪਰੰਤ ਟਰੈਕ ਦਾ ਕੰਮ ਛੇਤੀ ਸ਼ੁਰੂ ਕੀਤਾ ਜਾਵੇਗਾ | ਸਰਪੰਚ ਵੀਰਪਾਲ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਮੀਤ ਹੇਅਰ ਮੈਂਬਰ ਪਾਰਲੀਮੈਂਟ ਅਤੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਪਿੰਡ ਦੇ ਹੋਰ ਵਿਕਾਸ ਕਾਰਜ ਵੀ ਸ਼ੁਰੂ ਕੀਤੇ ਹੋਏ ਹਨ |

ਪਿਛਲੀ ਖ਼ਬਰ ਸਕੂਲੀ ਬੱਚਿਆਂ ਨੂੰ ਸਾਂਝ ਕੇਂਦਰ ਦੀਆਂ ਸੇਵਾਵਾਂ ਸੰਬੰਧੀ ਜਾਣਕਾਰੀ ਦਿੱਤੀ <br/> ਅਗਲੀ ਖ਼ਬਰ ਓ ਐਸ ਡੀ ਸੁਖਬੀਰ ਸਿੰਘ ਸੁੱਖੀ ਦੀ ਹਾਜ਼ਰੀ ਵਿੱਚ ਸਰਵਿਸ ਰੋਡ ਦਾ ਕੰਮ ਹੋਇਆ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।