29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸ਼੍ਰੋਮਣੀ ਅਕਾਲੀ ਦਲ ਵਲੋਂ ਨਵੀਆਂ ਨਿਯੁਕਤੀਆਂ ਕਰ ਕੇ ਉੱਦਮੀ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾ ਰਿਹੈ-ਐਡਵੋਕੇਟ ਰਾਹੀ <br/>

ਅਜੀਤ ਡੈਸਕ 28-02-2026
ਮਹਿਲ ਕਲਾਂ, 27 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਸੰਪਰਕ ਮੁਹਿੰਮ ਤਹਿਤ ਪਾਰਟੀ ਦੀ ਵਿਸ਼ੇਸ਼ ਮੀਟਿੰਗ ਪਿੰਡ ਛੀਨੀਵਾਲ ਕਲਾਂ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਸੂਬਾ ਸਰਕਾਰ ਦੀ ਕਰੜੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਪੰਜਾਬ ਭਰ ਵਿਚ ਲਹਿਰ ਬਣ ਰਹੀ ਹੈ | ਹਰ ਰੋਜ਼ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਵੱਡੀ ਗਿਣਤੀ 'ਚ ਵਰਕਰ, ਆਗੂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਰਹੇ ਹਨ | ਜੋ ਬਹੁਤ ਖ਼ੁਸ਼ੀ ਦੀ ਗੱਲ ਹੈ | ਉਨ੍ਹਾਂ ਦਾਅਵੇ ਨਾਲ ਕਿਹਾ ਕਿ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਰਾਜ ਭਾਗ ਕਾਇਮ ਕਰੇਗਾ | ਐਡਵੋਕੇਟ ਰਾਹੀ ਨੇ ਕਿਹਾ ਪਾਰਟੀ ਹਾਈ ਕਮਾਂਡ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮਿਹਨਤੀ ਨੌਜਵਾਨ ਵਰਕਰਾਂ ਨੂੰ ਢੁਕਵਾਂ ਮਾਣ ਸਨਮਾਨ ਦੇ ਕੇ ਅੱਗੇ ਲਿਆਂਦਾ ਜਾ ਰਿਹਾ ਹੈ | ਉਨ੍ਹਾਂ ਪਾਰਟੀ ਹਾਈਕਮਾਂਡ, ਜ਼ਿਲ੍ਹਾ ਆਗੂਆਂ ਦੀ ਸਲਾਹ ਮਸ਼ਵਰਾ ਕਰ ਕੇ ਸੁਖਮੰਦਰ ਸਿੰਘ ਛੀਨੀਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ | ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਮਾਂ ਪਾਰਟੀ ਨੂੰ ਮਜ਼ਬੂਤ ਕਰ ਕੇ ਪੰਜਾਬ ਦੇ ਹਿਤਾਂ ਦੀ ਰੱਖਿਆ ਕਰਨਾ ਸਮੇਂ ਦੀ ਲੋੜ ਹੈ | ਉਨ੍ਹਾਂ ਸਮੂਹ ਪਾਰਟੀ ਆਗੂਆਂ, ਵਰਕਰਾਂ ਨੂੰ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡ ਪਿੰਡ ਮੋਰਚੇ ਸੰਭਾਲਣ ਦੀ ਅਪੀਲ ਕੀਤੀ | ਇਸ ਮੌਕੇ ਸਰਪੰਚ ਬਚਿੱਤਰ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਸੁੱਖਾ, ਬਲਰਾਜ ਸਿੰਘ ਟੱਲੇਵਾਲ, ਸੁਖਵਿੰਦਰ ਸਿੰਘ ਨਿਹਾਲੂਵਾਲ, ਕੁਲਵੰਤ ਸਿੰਘ ਜਗਦੇ, ਸੰਤੋਖ ਸਿੰਘ ਸੋਖੀ, ਹਰਦੇਵ ਸਿੰਘ, ਅਨੋਖ ਸਿੰਘ, ਮਨਜੀਤ ਸਿੰਘ, ਸ਼ਮਸ਼ੇਰ ਸਿੰਘ, ਰਾਏ ਸਿੰਘ, ਸਤਨਾਮ ਸਿੰਘ, ਗੁਰਵਿੰਦਰ ਸਿੰਘ ਅਤੇ ਰਾਜੂ ਸਿੰਘ, ਹਰਜਿੰਦਰ ਸਿੰਘ ਮਾਂਗੇਵਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਤਾਜੋਕੇ ਦੇ ਖੇਤਾਂ 'ਚੋਂ ਚੋਰਾਂ ਨੇ ਮੋਟਰਾਂ ਦੀਆਂ ਕੇਬਲ ਤਾਰਾਂ ਵੱਢੀਆਂ, ਕਿਸਾਨਾਂ 'ਚ ਸਹਿਮ <br/> ਅਗਲੀ ਖ਼ਬਰ ਹੰਡਿਆਇਆ ਵਿਖੇ ਮਾਤਾ ਸੀਤਲਾ ਦਾ ਮੇਲਾ 7 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।