29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪਿੰਡ ਤਾਜੋਕੇ ਦੇ ਖੇਤਾਂ 'ਚੋਂ ਚੋਰਾਂ ਨੇ ਮੋਟਰਾਂ ਦੀਆਂ ਕੇਬਲ ਤਾਰਾਂ ਵੱਢੀਆਂ, ਕਿਸਾਨਾਂ 'ਚ ਸਹਿਮ <br/>

ਅਜੀਤ ਡੈਸਕ 28-02-2026
ਤਪਾ ਮੰਡੀ, 27 ਫਰਵਰੀ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਤਾਜੋਕੇ ਵਿਖੇ ਸ਼ੇਰਾਂ ਵਾਲੇ ਰਾਹ 'ਤੇ ਸਥਿਤ ਖੇਤਾਂ 'ਚੋਂ ਨਾਮਾਲੂਮ ਚੋਰਾਂ ਵਲੋਂ ਮੋਟਰਾਂ ਦੀਆਂ ਤਾਰਾਂ ਵੱਢਣ ਦੇ ਨਾਲ-ਨਾਲ ਹੋਰ ਸਮਾਨ ਵੀ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ ਜਿਸ ਕਾਰਨ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨਾਂ ਗੁਰਮੇਲ ਸਿੰਘ, ਕਾਲਾ ਸਿੰਘ, ਸੁਖਚੈਨ ਸਿੰਘ ਪੁੱਤਰਾਨ ਸ਼ਿੰਗਾਰਾ ਸਿੰਘ, ਸੁਖਵਿੰਦਰ ਸਿੰਘ, ਕਰਨੈਲ ਸਿੰਘ ਪੁੱਤਰਾਨ ਗੁਰਮੇਲ ਸਿੰਘ ਅਤੇ ਕੁਲਵੰਤ ਸਿੰਘ ਪੁੱਤਰ ਬਿੱਕਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਚੋਰ ਸ਼ੇਰਾਂ ਵਾਲੇ ਰਾਹ 'ਤੇ ਸਥਿਤ ਉਨ੍ਹਾਂ ਦੇ ਖੇਤਾਂ 'ਚ ਬਣੇ ਕਮਰਿਆਂ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਕਰੀਬ 6 ਮੋਟਰਾਂ ਦੀਆਂ ਕੇਬਲਾਂ ਵੱਢਣ ਤੋਂ ਇਲਾਵਾ ਭਾਂਡੇ, ਸਟਾਰਟਰ, ਟੁੱਲੂ ਪੰਪ ਅਤੇ ਹੋਰ ਸਮਾਨ ਵੀ ਚੋਰੀ ਕਰ ਕੇ ਲੈ ਗਏ, ਜਿਸ ਕਾਰਨ ਉਨ੍ਹਾਂ ਦਾ ਹਜ਼ਾਰਾਂ ਰੁਪਈਆਂ ਦਾ ਨੁਕਸਾਨ ਹੋ ਗਿਆ | ਥਾਣਾ ਤਪਾ ਵਿਖੇ ਇਕੱਠੇ ਹੋਏ ਕਿਸਾਨਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ ਪਹਿਲਾਂ ਹੀ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦਾ ਅਜਿਹੀਆਂ ਚੋਰੀ ਦੀਆਂ ਘਟਨਾਵਾਂ ਹੋਰ ਲੱਕ ਤੋੜਦੀਆਂ ਹਨ, ਕਿਉਂਕਿ ਚੋਰਾਂ ਵਲੋਂ ਚੋਰੀ ਕੀਤੇ ਗਏ ਸਾਮਾਨ ਜਿਸ 'ਤੇ ਮੁੜ ਕਿਸਾਨਾਂ ਨੂੰ ਆਪਣੇ ਪੱਲਿਓਾ ਹਜ਼ਾਰਾਂ ਰੁਪਏ ਲਗਾਉਣੇ ਪੈਂਦੇ ਹਨ | ਪੀੜਤ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਚੋਰਾਂ ਲੁਟੇਰਿਆਂ ਨੂੰ ਨੱਥ ਪਾਉਣ ਲਈ ਕੋਈ ਵਿਸ਼ੇਸ਼ ਮੁਹਿੰਮ ਜਾਂ ਵਿਉਂਤਬੰਦੀ ਕੀਤੀ ਜਾਵੇ ਤਾਂ ਕਿ ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਚੋਰੀ ਦੀਆਂ ਘਟਨਾਵਾਂ ਦੀ ਮਾਰ ਨਾ ਝੱਲਣੀ ਪਵੇ | ਦੱਸਣਯੋਗ ਹੈ ਕਿ ਇਕ ਦੋ ਦਿਨ ਪਹਿਲਾਂ ਵੀ ਚੋਰ ਕਿਸਾਨਾਂ ਦੇ ਖੇਤਾਂ ਵਿਚੋਂ ਮੋਟਰਾਂ ਦੀਆਂ ਕੇਬਲਾਂ ਤੇ ਟਰਾਂਸਫ਼ਾਰਮਰ ਦੀ ਭੰਨ ਤੋੜ ਕਰ ਕੇ ਤੇਲ ਤੇ ਤਾਂਬਾ ਚੋਰੀ ਕਰ ਕੇ ਲੈ ਗਏ ਸਨ | ਇਸ ਮੌਕੇ ਕਿਸਾਨ ਕਾਕਾ ਸੇਖੋ ਤਪਾ, ਬਿੱਕਰ ਸਿੰਘ ਖ਼ਾਲਸਾ, ਅਮਰੀਕ ਸਿੰਘ, ਸੁਖਵਿੰਦਰ ਸਿੰਘ, ਗੁਰਤੇਜ ਸਿੰਘ, ਗੁਰਮੇਲ ਸਿੰਘ, ਰੂਪਾ ਮੈਂਬਰ,ਮੱਖਣ ਮੈਂਬਰ, ਸੰਦੀਪ ਸਿੰਘ, ਬੀਕੇਯੂ ਮਿੱਠੂ ਸਿੰਘ, ਚਮਕੌਰ ਸਿੰਘ ਆਦਿ ਵੱਡੀ ਗਿਣਤੀ 'ਚ ਕਿਸਾਨ ਮੌਜੂਦ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਨਵੀਆਂ ਨਿਯੁਕਤੀਆਂ ਕਰ ਕੇ ਉੱਦਮੀ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾ ਰਿਹੈ-ਐਡਵੋਕੇਟ ਰਾਹੀ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।