29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ

ਅਜੀਤ ਡੈਸਕ 28-02-2026
ਬਰਨਾਲਾ, 27 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਵਾਈ.ਐਸ. ਕਾਲਜ ਵਿਖੇ ਕਰਵਾਇਆ ਗਿਆ | ਸਮਾਗਮ ਦੌਰਾਨ ਵਿਧਾਇਕ ਮਹਿਲ ਕਲਾਂ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਕੁਲਵੰਤ ਸਿੰਘ ਪੰਡੋਰੀ ਨੇ ਸਾਰੇ ਚੁਣੇ ਹੋਏ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ ਅਤੇ ਵਧਾਈ ਦਿੱਤੀ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੇ ਜਾ ਰਹੇ ਹਨ | ਜ਼ਿਲ੍ਹਾ ਪ੍ਰੀਸ਼ਦਾਂ ਅਤੇ ਬਲਾਕ ਸੰਮਤੀਆਂ ਲਈ ਵੀ ਗ੍ਰਾਂਟਾਂ ਸਮੇਂ-ਸਮੇਂ 'ਤੇ ਜਾਰੀ ਕੀਤੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਫ਼ੰਡਾਂ ਦਾ ਸਦਉਪਯੋਗ ਕਰ ਕੇ ਸਾਂਝੇ ਕੰਮਾਂ ਨੂੰ ਤਰਜੀਹ ਦਿੱਤੀ ਜਾਵੇ ਅਤੇ ਪਿੰਡਾਂ ਵਿਚ ਭਾਈਚਾਰਕ ਸਾਂਝ ਬਰਕਰਾਰ ਰੱਖੀ ਜਾਵੇ | ਵਿਧਾਇਕ ਹਲਕਾ ਭਦੌੜ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਤੁਸੀਂ ਸਾਰੇ ਚੁਣੇ ਹੋਏ ਨੁਮਾਇੰਦੇ ਵਿਕਾਸ ਦੀ ਕੜੀ ਹੋ ਜਿਹੜੇ ਪਿੰਡਾਂ ਦੇ ਵਿਕਾਸ ਵਿਚ ਮੋਹਰੀ ਭੂਮਿਕਾ ਨਿਭਾਉਣਗੇ | ਉਨ੍ਹਾਂ ਸੱਦਾ ਦਿੱਤਾ ਕਿ ਬਿਨਾਂ ਕਿਸੇ ਪੱਖਪਾਤ ਤੋਂ ਸਾਂਝੇ ਅਤੇ ਲੋੜੀਂਦੇ ਕੰਮਾਂ ਨੂੰ ਤਰਜੀਹ ਦੇ ਕੇ ਪਿੰਡਾਂ ਦੇ ਵਿਕਾਸ ਕਾਰਜ ਕਰੀਏ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਭੂਮਿਕਾ ਨਿਭਾਈਏ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਸਾਰੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਪਿੰਡਾਂ ਨੂੰ ਮਾਡਲ ਪਿੰਡ ਬਣਾਉਣ ਲਈ ਜ਼ਮੀਨੀ ਪੱਧਰ ਉੱਤੇ ਕੰਮ ਕਰਨ ਵਾਸਤੇ ਸ਼ੁੱਭਕਾਮਨਾਵਾਂ ਦਿੱਤੀਆਂ | ਵਾਈ.ਐਸ. ਕਾਲਜ ਦੇ ਪਿ੍ੰਸੀਪਲ ਡਾ: ਗੁਰਪਾਲ ਰਾਣਾ ਵਲੋਂ ਸਾਰੇ ਮਹਿਮਾਨਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਨੂੰ ਜੀ ਆਇਆਂ ਕਿਹਾ ਗਿਆ | ਡਾਇਰੈਕਟਰ ਵਰੁਣ ਭਾਰਤੀ ਨੇ ਵਾਈ.ਐਸ. ਗਰੁੱਪ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਤਪਾ ਤਰਸੇਮ ਸਿੰਘ ਕਾਹਨੇਕੇ, ਚੇਅਰਮੈਨ ਮਾਰਕੀਟ ਕਮੇਟੀ ਭਦੌੜ ਗੁਰਪ੍ਰੀਤ ਸਿੰਘ (ਅੰਮਿ੍ਤ ਢਿੱਲਵਾਂ), ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਬਰਨਾਲਾ ਸਵਿੰਦਰ ਸਿੰਘ ਤੇ ਹੋਰ ਪਤਵੰਤੇ ਮੌਜੂਦ ਸਨ |

ਪਿਛਲੀ ਖ਼ਬਰ ਸਮਾਣਾ ਮੋਰਚੇ ਦੇ ਸਮਰਥਨ 'ਚ ਪੱਖੋ ਕਲਾਂ ਵਿਖੇ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਦੀ ਮੀਟਿੰਗ -1 ਮਾਰਚ ਨੂੰ ਪੱਖੋ ਕਲਾਂ... ਅਗਲੀ ਖ਼ਬਰ ਪਿੰਡ ਤਾਜੋਕੇ ਦੇ ਖੇਤਾਂ 'ਚੋਂ ਚੋਰਾਂ ਨੇ ਮੋਟਰਾਂ ਦੀਆਂ ਕੇਬਲ ਤਾਰਾਂ ਵੱਢੀਆਂ, ਕਿਸਾਨਾਂ 'ਚ ਸਹਿਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।