29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸਮਾਣਾ ਮੋਰਚੇ ਦੇ ਸਮਰਥਨ 'ਚ ਪੱਖੋ ਕਲਾਂ ਵਿਖੇ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਦੀ ਮੀਟਿੰਗ -1 ਮਾਰਚ ਨੂੰ ਪੱਖੋ ਕਲਾਂ ਤੋਂ ਵੱਡੇ ਕਾਫ਼ਲੇ ਦੇ ਰੂਪ 'ਚ ਜਾਵੇਗਾ ਜਥਾ

ਅਜੀਤ ਡੈਸਕ 28-02-2026
ਰੂੜੇਕੇ ਕਲਾਂ, 27 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ 17 ਮਹੀਨਿਆਂ ਤੋਂ 400 ਫੁੱਟ ਉੱਚੇ ਮੋਬਾਈਲ ਟਾਵਰ 'ਤੇ ਚੜ੍ਹ ਕੇ ਧਾਰਮਿਕ ਗ੍ਰੰਥਾਂ ਦੀ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਮਾਣਾ ਵਿਖੇ ਭਾਈ ਗੁਰਜੀਤ ਸਿੰਘ ਦੀ ਅਗਵਾਈ ਵਿਚ ਚੱਲ ਰਹੇ ਮੋਰਚੇ ਦੇ ਸਮਰਥਨ ਵਿਚ ਵੱਡਾ ਗੁਰਦੁਆਰਾ ਸਾਹਿਬ ਪੱਖੋ ਕਲਾਂ ਵਿਖੇ ਪਿੰਡ ਦੇ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਦੀ ਅਗਵਾਈ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ | 1 ਮਾਰਚ ਨੂੰ ਪਿੰਡ ਪੱਖੋ ਕਲਾਂ ਤੋਂ ਘਰ-ਘਰ ਦਾ ਵਿਅਕਤੀ ਸਮਾਣਾ ਮੋਰਚੇ 'ਚ ਲੈ ਕੇ ਜਾਣ ਦਾ ਫ਼ੈਸਲਾ ਕੀਤਾ ਗਿਆ | ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗਾ ਪੱਖੋ ਕਲਾਂ ਨੇ ਆਪਣੇ ਸਾਥੀਆਂ ਸਮੇਤ ਦੱਸਿਆ ਕਿ ਪਿੰਡ ਵਾਸੀਆਂ ਦੀ ਬਾਬਾ ਲੌਂਗਪੁਰੀ ਡੇਰਾ ਪ੍ਰਬੰਧਕ, ਵੱਡਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨਾਜ਼ਰ ਸਿੰਘ, ਹਰਜਿੰਦਰ ਸਿੰਘ, ਬਲਦੇਵ ਸਿੰਘ, ਜਗਰਾਜ ਸਿੰਘ, ਸਤਨਾਮ ਸਿੰਘ, ਨਵੇਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਵੀਰ ਸਿੰਘ ਜੈ ਜੈ ਕਾਰ, ਗੁਰਦੁਆਰਾ ਗੁਰੂਸਰ ਦੇ ਪ੍ਰਧਾਨ ਤੇਜਾ ਸਿੰਘ, ਗੁਰਦੁਆਰਾ ਸ਼ਹੀਦਾਂ ਪੱਖੋ ਕਲਾਂ ਦੇ ਪ੍ਰਧਾਨ ਜਸਵੰਤ ਸਿੰਘ ਸਾਬਕਾ ਪੰਚ, ਮੁਸਲਮਾਨ ਭਾਈਚਾਰੇ ਦੇ ਆਗੂ ਅਲੀਖਾਨ, ਮਾਤਾ ਦੁਰਗਾ ਮੰਦਰ ਕਮੇਟੀ ਦੇ ਪ੍ਰਧਾਨ ਸ਼ਿਵ ਕੁਮਾਰ ਭੋਲਾ ਆਦਿ ਦੀ ਅਗਵਾਈ ਵਿਚ ਵਿਸ਼ੇਸ਼ ਮੀਟਿੰਗ ਕਰਕੇ ਫ਼ੈਸਲਾ ਕੀਤਾ ਗਿਆ ਹੈ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਲਈ ਪੰਜਾਬ ਵਿਧਾਨ ਸਭਾ ਵਿਚ ਕਾਨੂੰਨ ਪਾਸ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਹੇ ਸਮਾਣੇ ਮੋਰਚੇ ਦਾ ਪੂਰਨ ਸਮਰਥਨ ਕੀਤਾ ਜਾਵੇਗਾ | ਪਿੰਡ ਵਾਸੀਆਂ ਵਲੋਂ ਮੋਰਚੇ ਦੀ ਹਰ ਪ੍ਰਕਾਰ ਦੀ ਸਹਾਇਤਾ ਕੀਤੀ ਜਾਵੇਗੀ | 1 ਮਾਰਚ ਤੋਂ ਮੋਰਚੇ ਵਿਚ ਸੈਂਕੜੇ ਪਿੰਡ ਵਾਸੀਆਂ ਦਾ ਪਹਿਲਾ ਜਥਾ ਲੈ ਕੇ ਜਾਵਾਂਗੇ | ਮੋਰਚੇ ਵਿਚ ਪਿੰਡ ਪੱਖੋ ਕਲਾਂ ਦੇ ਬੱਚੇ ਬੱਚੇ ਅਤੇ ਘਰ-ਘਰ ਦੇ ਵਿਅਕਤੀ ਦੀ ਸ਼ਮੂਲੀਅਤ ਕਰਵਾਈ ਜਾਵੇਗੀ | ਜਦੋਂ ਤੱਕ ਸੰਘਰਸ਼ ਚੱਲਦਾ ਰਹੇਗਾ | ਪਿੰਡ ਵਿਚੋਂ ਲੜੀਵਾਰ ਜਥੇ ਮੋਰਚੇ ਵਿਚ ਸ਼ਮੂਲੀਅਤ ਕਰਨਗੇ | ਪਿੰਡ ਦੀਆਂ ਸਾਰੀਆਂ ਸਾਂਝੀਆਂ ਸੰਸਥਾਵਾਂ ਦੇ ਪ੍ਰਬੰਧਕਾਂ ਨੇ ਪਿੰਡ ਵਾਸੀਆਂ ਨੂੰ ੂ ਅਪੀਲ ਕੀਤੀ ਕਿ ਇਹ ਮੋਰਚਾ ਸਾਰੇ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਕਾਨੂੰਨ ਦੀ ਮੰਗ ਕਰ ਰਿਹਾ ਹੈ | ਪਿੰਡ ਵਿਚੋਂ ਵੱਡੀ ਪੱਧਰ 'ਤੇ ਵਿਅਕਤੀਆਂ, ਬੀਬੀਆਂ ਸਮੇਤ ਬੱਚਿਆਂ ਦੇ ਸ਼ਮੂਲੀਅਤ ਕੀਤੀ ਜਾਵੇ | ਇਸ ਮੌਕੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਤਪਾ ਗਰਿੱਡ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।