29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਤਪਾ ਗਰਿੱਡ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 28-02-2026
ਤਪਾ ਮੰਡੀ, 27 ਫਰਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬਰਨਾਲਾ-ਬਠਿੰਡਾ ਮੁੱਖ ਮਾਰਗ ਸਥਿਤ 66 ਕੇ.ਵੀ ਗਰਿੱਡ (ਸਬ-ਡਵੀਜ਼ਨ ਤਪਾ 1-2) ਵਿਖੇ ਸਮੁੱਚੇ ਪੀ.ਐਸ.ਪੀ.ਸੀ.ਐਲ ਪਰਿਵਾਰ ਵਲੋਂ ਸ਼ਰਬਤ ਦੇ ਭਲੇ ਲਈ ਇਕ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਰਾਗੀ ਸਿੰਘਾਂ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਅਤੇ ਸਮੁੱਚੀ ਸੰਗਤ ਨੂੰ ਗੁਰੂਆਂ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ | ਸਮਾਗਮ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ, ਪਾਵਰਕਾਮ ਦੇ ਅਧਿਕਾਰੀਆਂ ਤੋਂ ਇਲਾਵਾ ਸਮੂਹ ਮੰਡੀ ਨਿਵਾਸੀਆਂ ਨੇ ਸ਼ਿਰਕਤ ਕਰ ਕੇ ਆਪਣੀ ਹਾਜ਼ਰੀ ਲਵਾਈ ਅਤੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਸਮਾਗਮ ਦੌਰਾਨ ਪ੍ਰਬੰਧਕਾਂ ਨੇ ਆਏ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਸਾਬਕਾ ਟਰੱਕ ਯੂਨੀਅਨ ਪ੍ਰਧਾਨ ਤੇਜਿੰਦਰ ਸਿੰਘ ਢਿਲਵਾਂ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ, ਸਰਪੰਚ ਗੁਰਜੰਟ ਸਿੰਘ ਦਰਾਜ, ਕੌਂਸਲਰ ਧਰਮਪਾਲ ਸ਼ਰਮਾ, ਰਜਿੰਦਰ ਭੁੱਟੋ, ਅਨੀਸ਼ ਮੌੜ, ਕਰਨ ਸੁਨਾਮੀਆਂ, ਬੰਟੀ ਬਾਂਸਲ, ਜੱਗੀ ਰੈਡੀਮੇਡ, ਬਲਜੀਤ ਬਾਸੀ, ਜਸਵਿੰਦਰ ਚੱਠਾ, ਸਾਬਕਾ ਕੌਂਸਲਰ ਟੀਟੂ ਦੀਕਸ਼ਿਤ, ਮੰਗੂ ਮੌੜ, ਮੋਨੂ ਮੌੜ ਤੋਂ ਇਲਾਵਾ ਪਾਵਰਕਾਮ ਦੇ ਐਕਸੀਅਨ ਗਗਨਦੀਪ ਸਿੰਘ ਅਤੇ ਵਿਕਾਸ ਗੋਇਲ, ਐਸ.ਡੀ.ਓ ਸੁਖਵਿੰਦਰ ਸਿੰਘ ਤਪਾ, ਐਸ.ਡੀ.ਓ ਰਾਮ ਸਿੰਘ ਤਪਾ, ਸਹਾਇਕ ਐਸ.ਡੀ.ਓ ਹਰਪ੍ਰੀਤ ਸਿੰਘ, ਜੇ. ਈ ਗਗਨਦੀਪ ਸਿੰਘ, ਪ੍ਰਮਿੰਦਰ ਸਿੰਘ, ਪ੍ਰਦੀਪ ਗੌਤਮ, ਅਮਨਦੀਪ ਸਿੰਘ ਖਨੋਰੀ, ਪਰਮਜੀਤ ਸਿੰਘ, ਸੁਖਪਾਲ ਸਿੰਘ, ਅਲਾਦੀਨ, ਰਵਿੰਦਰ ਸਿੰਘ, ਰਜਨੀ ਬਾਲਾ, ਤਰਲੋਚਨ ਸਿੰਘ, ਨਵੀਨ ਮਿੱਤਲ, ਪ੍ਰਗਟ ਸਿੰਘ, ਸੁਖਵਿੰਦਰ ਸਿੰਘ ਉੱਗੋਕੇ, ਕੇਵਲ ਸਿੰਘ, ਹਰਵਿੰਦਰ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਬਰਨਾਲਾ ਵਿਖੇ ਅੱਜ ਹੋ ਰਹੀ ਕਾਂਗਰਸ ਦੀ ਮਹਾਂ ਰੈਲੀ ਸੰਬੰਧੀ ਪੰਜਾਬ ਕਾਂਗਰਸ ਪ੍ਰਧਾਨ ਨੇ ਤਿਆਰੀਆਂ ਦਾ ਲਿਆ ਜਾਇਜ਼ਾ <br... ਅਗਲੀ ਖ਼ਬਰ ਸਮਾਣਾ ਮੋਰਚੇ ਦੇ ਸਮਰਥਨ 'ਚ ਪੱਖੋ ਕਲਾਂ ਵਿਖੇ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਦੀ ਮੀਟਿੰਗ -1 ਮਾਰਚ ਨੂੰ ਪੱਖੋ ਕਲਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।