29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਬਰਨਾਲਾ ਵਿਖੇ ਅੱਜ ਹੋ ਰਹੀ ਕਾਂਗਰਸ ਦੀ ਮਹਾਂ ਰੈਲੀ ਸੰਬੰਧੀ ਪੰਜਾਬ ਕਾਂਗਰਸ ਪ੍ਰਧਾਨ ਨੇ ਤਿਆਰੀਆਂ ਦਾ ਲਿਆ ਜਾਇਜ਼ਾ <br/>

ਅਜੀਤ ਡੈਸਕ 28-02-2026
ਬਰਨਾਲਾ, 27 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਬਰਨਾਲਾ ਵਿਖੇ 28 ਫਰਵਰੀ ਨੂੰ ਕਾਂਗਰਸ ਪਾਰਟੀ ਦੀ 'ਮਨਰੇਗਾ ਬਚਾਓ ਸੰਗਰਾਮ' ਦੇ ਨਾਂਅ ਹੇਠ ਹੋ ਰਹੀ ਮਹਾਂ ਰੈਲੀ ਦਾ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜਾਇਜ਼ਾ ਲਿਆ ਗਿਆ | ਉਨ੍ਹਾਂ ਨਾਲ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਰੈਲੀ ਦੇ ਇੰਚਾਰਜ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੀ ਮੌਜੂਦ ਸਨ | ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਇਸ ਰੈਲੀ ਵਿਚ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਮਲਿਕਾਅਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸ੍ਰੀ ਰਾਹੁਲ ਗਾਂਧੀ ਪਹੁੰਚ ਰਹੇ ਹਨ, ਜੋ ਇਸ ਰੈਲੀ ਰਾਹੀਂ ਮਨਰੇਗਾ ਮਜ਼ਦੂਰਾਂ ਅਤੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨਗੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਅੱਗੇ ਹੋ ਕੇ ਗ਼ਰੀਬ ਮਜ਼ਦੂਰਾਂ ਅਤੇ ਕਿਸਾਨਾਂ ਦੀ ਲੜਾਈ ਲੜੀ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਖ਼ਤਮ ਕਰਨ ਵਿਚ ਲੱਗੀ ਹੋਈ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਕਿਸਾਨਾਂ ਨਾਲ ਸ਼ਰੇ੍ਹਆਮ ਧੱਕਾ ਕਰ ਰਹੀ ਹੈ ਅਤੇ ਪੁਲਿਸ ਤੋਂ ਬੁਰੀ ਤਰ੍ਹਾਂ ਕੁਟਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਕਿਸਾਨਾਂ-ਮਜ਼ਦੂਰਾਂ ਦੀ ਆਵਾਜ਼ ਚੁੱਕਣ ਤੋਂ ਇਲਾਵਾ ਪੰਜਾਬ ਵਿਚ ਦਿਨੋਂ ਦਿਨ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ, ਨਸ਼ਿਆਂ ਕਾਰਨ ਮਰ ਰਹੀ ਨੌਜਵਾਨੀ ਅਤੇ ਸੂਬੇ ਦੇ ਮੌਜੂਦਾ ਆਰਥਿਕ ਹਾਲਾਤਾਂ ਬਾਰੇ ਵੀ ਵਿਚਾਰ ਚਰਚਾ ਹੋਵੇਗੀ | ਇਸ ਮੌਕੇ ਕੈਪਟਨ ਸੰਦੀਪ ਸਿੰਘ ਸੰਧੂ, ਮਹੇਸ਼ ਕੁਮਾਰ ਲੋਟਾ, ਧੰਨਾ ਸਿੰਘ ਗਰੇਵਾਲ, ਬਾਜ ਸਿੰਘ ਰਟੌਲ, ਜਸਮੇਲ ਸਿੰਘ ਡੈਅਰੀਵਾਲਾ, ਹਰਦੀਪ ਗੋਇਲ, ਪਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ, ਭੁਪਿੰਦਰ ਸਿੰਘ ਝਲੂਰ, ਮਨਜੀਤ ਸਿੰਘ ਗੁਰੂ ਆਦਿ ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਰਾਬ ਘੁਟਾਲੇ 'ਚੋਂ ਬਰੀ ਹੋਏ ਅਰਵਿੰਦ ਕੇਜਰੀਵਾਲ ਨੂੰ ਮਿਲੇ ਦਲਿਤ ਆਗੂ ਰਿੰਕਾ ਕੁਤਬਾ ਬਾਹਮਣੀਆਂ <br/> ਅਗਲੀ ਖ਼ਬਰ ਤਪਾ ਗਰਿੱਡ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।