28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਮਹਾਂ ਪੰਚਾਇਤ ਦੀ ਤਿਆਰੀ 'ਚ ਕਿਸਾਨਾਂ ਨੇ ਕੀਤੀ ਮੀਟਿੰਗ <br/>

ਅਜੀਤ ਡੈਸਕ 28-02-2026
ਰੂੜੇਕੇ ਕਲਾਂ, 27 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਬਰਨਾਲਾ ਵਲੋਂ 28 ਫਰਵਰੀ ਨੂੰ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਕੀਤੀ ਜਾ ਰਹੀ ਜ਼ਿਲ੍ਹਾ ਪੱਧਰੀ ਕਿਸਾਨ ਪੰਚਾਇਤ ਦੀ ਤਿਆਰੀ 'ਚ ਪਿੰਡ ਪੱਖੋ ਕਲਾਂ ਵਿਖੇ ਇਕਾਈ ਪ੍ਰਧਾਨ ਬਲਜੀਤ ਸਿੰਘ ਬੱਲ੍ਹੀ, ਗੁਰਸੇਵਕ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਹਰਪਾਲ ਸਿੰਘ, ਰਾਜੂ ਸਿੰਘ, ਗੁਰਚਰਨ ਸਿੰਘ ਦੀ ਅਗਵਾਈ ਵਿਚ ਮੀਟਿੰਗ ਕਰਕੇ ਵੱਡੀ ਗਿਣਤੀ 'ਚ ਕਿਸਾਨ ਮਹਾ ਪੰਚਾਇਤ 'ਚ ਪਹੁੰਚਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ | ਇਕਾਈ ਪ੍ਰਧਾਨ ਬਲਜੀਤ ਸਿੰਘ ਬੱਲ੍ਹੀ ਨੇ ਕਿਹਾ ਕਿ ਵੱਡੀ ਗਿਣਤੀ 'ਚ ਕਿਸਾਨ ਸ਼ਮੂਲੀਅਤ ਕਰਨਗੇ | ਇਸ ਮੌਕੇ ਕੁਲਵਿੰਦਰ ਸਿੰਘ, ਬਿੱਕਰ ਸਿੰਘ, ਜੋਗਿੰਦਰ ਸਿੰਘ, ਕਰਮ ਸਿੰਘ, ਗੋਰਾ ਸ਼ਰਮਾ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਮਾ: ਹਰਦੀਪ ਸਿੰਘ ਟੱਲੇਵਾਲ ਨੂੰ ਸਦਮਾ, ਪੱੁਤਰ ਦਾ ਦਿਹਾਂਤ ਅਗਲੀ ਖ਼ਬਰ ਨਰਸਰੀ ਦਾਖ਼ਲਾ ਪ੍ਰਕਿਰਿਆ 2 ਨੂੰ ਹੋਵੇਗੀ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।