ਹੰਡਿਆਇਆ, 27 ਫਰਵਰੀ (ਖੱੁਡੀ)-ਸਰਵੋਤਮ ਅਕੈਡਮੀ ਖੱੁਡੀ ਕਲਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਭੋਗ ਉਪਰੰਤ ਬਾਬਾ ਰਾਮ ਸਿੰਘ ਹੰਡਿਆਇਆ ਦੇ ਜਥੇ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ | ਸਮਾਗਮ ਦੌਰਾਨ ਪ੍ਰਬੰਧਕ ਫਾਊਾਡਰ ਕੁਲਵੰਤ ਸਿੰਘ ਬਾਜਵਾ, ਪਿ੍ੰਸੀਪਲ ਰੁਪਿੰਦਰ ਕੌਰ ਬਾਜਵਾ ਨੇ ਬਲਵਿੰਦਰ ਸਿੰਘ ਭਰੀ, ਸਾਧੂ ਸਿੰਘ ਨਿਊਰ, ਸਾਬਕਾ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਸਾਬਕਾ ਸੰਮਤੀ ਮੈਂਬਰ ਹਰਦੇਵ ਸਿੰਘ ਭੱਠਲ, ਐਮ.ਡੀ. ਚਮਕੌਰ ਸਿੰਘ ਬਾਜਵਾ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਉਕਤ ਸ਼ਖ਼ਸੀਅਤਾਂ ਨੇ ਅਕੈਡਮੀ ਦੇ ਸਮੂਹ ਸਟਾਫ਼ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰਅੰਸ ਸਿੰਘ ਬਾਜਵਾ, ਜਸਵਿੰਦਰ ਕੌਰ ਭਰੀ, ਚੇਅਰਮੈਨ ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਅੰਗਰੇਜ਼ ਸਿੰਘ, ਗੁਰਨੈਬ ਸਿੰਘ ਬਾਜਵਾ, ਅਮਰੀਕ ਸਿੰਘ ਮਹਿਰਾਜ, ਮੈਨੇਜਰ ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਅਕਾੳਾੂਟੈਂਟ, ਜਸਵੀਰ ਕੌਰ, ਅਮਨਦੀਪ ਕੌਰ ਆਦਿ ਸਮੇਤ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |