ਬਰਨਾਲਾ, 27 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਤਹਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਹਿਲਾ ਸ਼ਕਤੀਕਰਨ, ਅÏਰਤਾਂ ਦੀ ਆਧੁਨਿਕ ਸਮੇਂ ਵਿਚ ਖੇਡਾਂ ਵਿਚ ਸ਼ਮੂਲੀਅਤ ਅਤੇ ਹੋਰ ਵਿਸ਼ਿਆਂ 'ਤੇ 3 ਮਾਰਚ ਨੂੰ ਐਸ.ਡੀ. ਕਾਲਜ ਬਰਨਾਲਾ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਅÏਰਤਾਂ ਦੀ ਸਿਹਤ ਸੰਭਾਲ ਤੇ ਰੁਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਇੱਕ ਜ਼ਿਲ੍ਹਾ ਪੱਧਰੀ ਰੰਗੋਲੀ ਮੁਕਾਬਲਾ ਵੀ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਜੇਤੂ ਟੀਮਾਂ ਨੂੰ ਇਨਾਮੀ ਰਾਸ਼ੀ ਵਜੋਂ ਪਹਿਲਾ ਇਨਾਮ 8,000 ਰੁਪਏ, ਦੂਜਾ ਇਨਾਮ 7,000 ਰੁਪਏ, ਤੀਜਾ ਇਨਾਮ 5,000 ਰੁਪਏ ਦਿੱਤਾ ਜਾਵੇਗਾ | ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਿੰਦਰਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਰੰਗੋਲੀ ਮੁਕਾਬਲੇ ਵਿਚ ਭਾਗ ਲੈਣ ਦੇ ਚਾਹਵਾਨ ਉਮੀਦਵਾਰ 2 ਮਾਰਚ ਨੂੰ ਦੁਪਹਿਰ 2:30 ਵਜੇ ਤੱਕ ਆਨਲਾਈਨ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਹਰੇਕ ਟੀਮ ਵਿਚ 3 ਮੈਂਬਰ ਹੋਣੇ ਲਾਜ਼ਮੀ ਹਨ ਅਤੇ ਇਹ ਮੁਕਾਬਲਾ ਸਿਰਫ਼ ਅÏਰਤਾਂ ਲਈ ਹੈ | ਮੁਕਾਬਲੇ ਵਾਲੇ ਦਿਨ ਟੀਮਾਂ ਦੀ ਐਂਟਰੀ ਸਵੇਰੇ 8:30 ਵਜੇ ਤੱਕ ਹੋਵੇਗੀ ਅਤੇ ਰੰਗੋਲੀ ਬਣਾਉਣ ਲਈ ਸਵੇਰੇ 9 ਵਜੇ ਤੋਂ 11 ਵਜੇ ਤੱਕ ਦਾ ਸਮਾਂ ਦਿੱਤਾ ਜਾਵੇਗਾ | ਰੰਗੋਲੀ ਬਣਾਉਣ ਲਈ ਲੋੜੀਂਦੇ ਰੰਗ (5 ਤਰ੍ਹਾਂ ਦੇ ਪੈਕਟ) ਪ੍ਰਸ਼ਾਸਨ ਵੱਲੋਂ ਮੌਕੇ 'ਤੇ ਹੀ ਮੁਹੱਈਆ ਕਰਵਾਏ ਜਾਣਗੇ |