28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਪਿੰਡ ਗਹਿਲ ਦੀਆਂ ਵਿਦਿਆਰਥਣਾਂ ਦਾ ਧਾਰਮਿਕ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 28-02-2026
ਟੱਲੇਵਾਲ, 27 ਫਰਵਰੀ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ ਵਿਚ ਦਰਜਾ ਦੂਜਾ ਅਤੇ ਤੀਜਾ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਹਰ ਸਾਲ ਵਾਂਗ ਇਸ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਆਯੋਜਿਤ ਧਾਰਮਿਕ ਪ੍ਰੀਖਿਆ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਉੱਚ ਕੋਟੀ ਦਾ ਪ੍ਰਦਰਸ਼ਨ ਕੀਤਾ | ਜੇਤੂ ਵਿਦਿਆਰਥਣਾਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਕ੍ਰਮਵਾਰ 3100 ਅਤੇ 2100 ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਇਨਾਮ ਵੰਡ ਸਮਾਰੋਹ ਦੌਰਾਨ ਪਿ੍ੰਸੀਪਲ ਡਾ: ਚਰਨਦੀਪ ਸਿੰਘ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਧਾਰਮਿਕ ਪ੍ਰੀਖਿਆਵਾਂ ਵਿਦਿਆਰਥੀਆਂ ਵਿਚ ਆਤਮਿਕ, ਨੈਤਿਕ ਅਤੇ ਸਭਿਆਚਾਰਕ ਮੁੱਲਾਂ ਦੇ ਵਿਕਾਸ ਲਈ ਮਹੱਤਵਪੂਰਨ ਸਾਬਤ ਹੁੰਦੀਆਂ ਹਨ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਕੁਲਵੰਤ ਸਿੰਘ ਅਤੇ ਸ: ਬੂਟਾ ਸਿੰਘ ਨੇ ਵਿਦਿਆਰਥਣਾਂ ਨੂੰ ਧਾਰਮਿਕ ਗਿਆਨ ਦੇ ਨਾਲ-ਨਾਲ ਚੰਗੇ ਚਰਿੱਤਰ ਅਤੇ ਸੰਸਕਾਰਾਂ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ | ਇਸ ਮੌਕੇ ਹਰਮਨਪ੍ਰੀਤ ਸਿੰਘ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਟਰੀਟਮੈਂਟ ਪਲਾਂਟ ਤੋਂ ਬਾਹਰ ਦੀ ਬਾਹਰ ਪਾਈ ਗਈ ਸੀਵਰੇਜ ਲਾਈਨ ਦੀ ਉੱਚ ਪੱਧਰੀ ਪੜਤਾਲ ਕਰਵਾਉਣ ਦੀ ਮੰਗ <br/> ਅਗਲੀ ਖ਼ਬਰ 24ਵੀਂ ਨਿਸ਼ਾਨ ਯਾਤਰਾ ਮੌਕੇ ਸ਼ਰਧਾਲੂਆਂ ਦਾ ਉਮੜਿਆ ਜਨ ਸੈਲਾਬ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।