16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਕਾਰਪੀਓ ਅਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਮੋਟਰਸਾਈਕਲ ਸਵਾਰਾਂ ਦੀ ਮੌਤ, ਮਾਮਲਾ ਦਰਜ <br/>

ਅਜੀਤ ਡੈਸਕ 01-03-2026

ਬਰਨਾਲਾ, 28 ਫਰਵਰੀ (ਨਰਿੰਦਰ ਅਰੋੜਾ)-ਬੀਤੀ ਰਾਤ ਸਥਾਨਕ ਨਾਨਕਸਰ ਵਾਲੇ ਪੁਲ ਉੱਪਰ ਸਕਾਰਪੀਓ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ | ਜਿਸ ਵਿਚ ਦੋਵੇਂ ਮੋਟਰਸਾਈਕਲ ਸਵਾਰਾਂ ਦੀ ਮੌਕਾ 'ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵਲੋਂ ਸਕਾਰਪੀਓ ਚਾਲਕ ਵਿਰੱੁਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਥਾਣਾ ਸਿਟੀ-2 ਦੇ ਸਹਾਇਕ ਥਾਣੇਦਾਰ ਬਲੀ ਰਾਮ ਪਾਂਡੇ ਨੇ ਦੱਸਿਆ ਕਿ ਸੰਦੀਪ ਸਿੰਘ ਅਤੇ ਅਮਨਦੀਪ ਸਿੰਘ ਵਾਸੀਅਨ ਉਪਲੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਵੱਲ ਨੂੰ ਜਾ ਰਹੇ ਸੀ ਜਦੋਂ ਉਹ ਨਾਨਕਸਰ ਵਾਲੇ ਪੁਲ ਉੱਪਰ ਪਹੁੰਚੇ ਤਾਂ ਸਕਾਰਪੀਓ ਜਿਸ ਨੰੂ ਰਾਜਦੀਪ ਸਿੰਘ ਵਾਸੀ ਰੂੜੇਕੇ ਖ਼ੁਰਦ ਚਲਾ ਰਿਹਾ ਸੀ, ਨਾਲ ਉਨ੍ਹਾਂ ਦੀ ਟੱਕਰ ਹੋ ਗਈ ਜਿਸ ਵਿਚ ਸੰਦੀਪ ਸਿੰਘ ਅਤੇ ਅਮਨਦੀਪ ਸਿੰਘ ਦੀ ਮੌਕਾ ਪਰ ਹੀ ਮੌਤ ਹੋ ਗਈ ਅਤੇ ਸਕਾਰਪੀਓ ਚਾਲਕ ਮੌਕਾ ਪਰ ਤੋਂ ਫ਼ਰਾਰ ਹੋ ਗਿਆ | ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ | ਪੁਲਿਸ ਵਲੋਂ ਦੋਵਾਂ ਵਾਹਨਾਂ ਨੂੰ ਸਾਈਡ 'ਤੇ ਕਰਵਾਇਆ ਗਿਆ | ਪੁਲਿਸ ਵਲੋਂ ਦੋਵਾਂ ਮਿ੍ਤਕ ਦੇਹਾਂ ਨੂੰ ਸਿਵਲ ਹਸਪਤਾਲ ਬਰਨਾਲਾ ਦੀ ਮੋਰਚਰੀ ਵਿਚ ਰੱਖ ਦਿੱਤਾ ਅਤੇ ਮਿ੍ਤਕ ਸੰਦੀਪ ਸਿੰਘ ਦੇ ਭਰਾ ਮਨਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਬੀ.ਐਨ.ਐਸ. ਦੀਆਂ ਵੱਖ-ਵੱਖ ਧਰਾਵਾਂ ਤਹਿਤ ਥਾਣਾ ਸਿਟੀ-2 ਬਰਨਾਲਾ ਵਿਖੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਮਿ੍ਤਕਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਆਈ.ਟੀ.ਆਈ. ਚੌਕ ਬਰਨਾਲਾ ਵਿਖੇ ਚੱਕਾ ਜਾਮ ਕਰ ਕੇ ਧਰਨਾ ਲਗਵਾਇਆ ਗਿਆ | ਗੱਲਬਾਤ ਕਰਦਿਆਂ ਮਿ੍ਤਕ ਦੇ ਪਰਿਵਾਰਕ ਮੈਂਬਰ ਸ਼ਿੰਗਾਰਾ ਸਿੰਘ, ਮਨਦੀਪ ਸਿੰਘ ਨੇ ਕਿਹਾ ਕਿ ਬੀਤੀ ਰਾਤ ਸਕਾਰਪੀਓ ਗੱਡੀ ਵਾਲਾ ਮੌਕੇ 'ਤੇ ਹੀ ਬੱਸ ਵਿਚ ਚੜ੍ਹ ਕੇ ਫ਼ਰਾਰ ਹੋ ਗਿਆ | ਪਰ ਪੁਲਿਸ ਵਲੋਂ ਸਾਡੇ ਧਰਨੇ ਤੋਂ ਬਾਅਦ ਹੀ ਮਾਮਲਾ ਦਰਜ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਸ਼ੀ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਸਾਡਾ ਧਰਨਾ ਜਾਰੀ ਰਹੇਗਾ | ਇਸ ਮੌਕੇ ਗੁਰਮੀਤ ਸਿੰਘ, ਜਰਨੈਲ ਸਿੰਘ, ਗਗਨਦੀਪ ਸਿੰਘ, ਗੁਰਬਖ਼ਸ਼ ਸਿੰਘ, ਮੇਵਾ ਸਿੰਘ, ਮਹਿੰਦਰ ਸਿੰਘ, ਨਾਹਰ ਸਿੰਘ, ਭੋਲਾ ਸਿੰਘ, ਕਰਮ ਸਿੰਘ ਆਦਿ ਹਾਜ਼ਰ ਸਨ | ਜਦੋਂ ਇਸ ਮਾਮਲੇ ਸਬੰਧੀ ਐਸ.ਐਚ.ਓ. ਥਾਣਾ ਸਿਟੀ-2 ਬਲਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰ ਦਿੱਤਾ ਗਿਆ ਹੈ, ਗਿ੍ਫ਼ਤਾਰੀ ਲਈ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ, ਜਲਦੀ ਹੀ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ -ਮਾਮਲਾ ਸ਼੍ਰੋਮਣੀ ਕਮੇਟੀ ਅਤੇ ਡੇਰਾ ਬਾਬਾ ਗਾਂਧਾ ਸਿੰਘ ਦਾ- ਸੁਪਰੀਮ ਕੋਰਟ ਨੇ ਮਹੰਤ ਪਿਆਰਾ ਸਿੰਘ ਵਲੋਂ ਪਾਈ ਅਦਾਲਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।