ਬਰਨਾਲਾ, 28 ਫਰਵਰੀ (ਪਨੇਸਰ)-ਜ਼ਿਲ੍ਹਾ ਜੇਲ੍ਹ 'ਚੋਂ ਮੋਬਾਈਲ ਫ਼ੋਨ ਮਿਲਣ 'ਤੇ ਥਾਣਾ ਸਿਟੀ-1 ਵਲੋਂ ਨਾਮਾਲੂਮ ਬੰਦੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਹਰਮੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਕਾਸ ਸ਼ਰਮਾ ਵਲੋਂ ਪੱਤਰ ਪ੍ਰਾਪਤ ਹੋਇਆ ਜਿਸ ਵਿਚ ਜ਼ਿਕਰ ਕੀਤਾ ਹੋਇਆ ਸੀ ਕਿ ਜੇਲ੍ਹ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਡੋਰਮੈਟਰੀ ਨੰ: 4 ਦੀ ਬੈਕ ਸਾਈਡ 'ਤੇ ਕੱਚੀ ਜਗ੍ਹਾ ਵਿਚ ਇਕ ਮੋਬਾਈਲ ਫ਼ੋਨ ਪਿਆ ਸੀ | ਉੱਧਰ ਪੁਲਿਸ ਕਾਰਵਾਈ ਅਨੁਸਾਰ ਨਾਮਾਲੂਮ ਬੰਦੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |