16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ 'ਚ ਬੇਅਦਬੀ ਦੀ ਕੋਸ਼ਿਸ਼ ਨਾਕਾਮ-ਸੇਵਾਦਾਰਾਂ ਨੇ ਅÏਰਤ ਨੂੰ ਮੌਕੇ 'ਤੇ ਦਬੋਚਿਆ-ਇਕ ਅÏਰਤ ਸਮੇਤ ਦੋ ਖ਼ਿਲਾਫ਼ ਮਾਮਲਾ ਦਰਜ-ਜਥੇਦਾਰ ਟੇਕ ਸਿੰਘ ਧਨੌਲਾ, ਬਾਬਾ ਬੂਟਾ ਸਿੰਘ ਗੁੜਥੜੀ ਨੇ ਪਹੁੰਚ ਕੇ ਘਟਨਾ ਦਾ ਲਿਆ ਗੰਭੀਰ ਨੋਟਿਸ <br/>

ਅਜੀਤ ਡੈਸਕ 01-03-2026

ਮਹਿਲ ਕਲਾਂ, 28 ਫਰਵਰੀ (ਅਵਤਾਰ ਸਿੰਘ ਅਣਖੀ)-ਇਤਿਹਾਸਿਕ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ (ਬਰਨਾਲਾ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਚੱਲ ਰਹੀ ਲੜੀ ਦੌਰਾਨ ਇਕ ਅÏਰਤ ਵਲੋਂ ਬੇਅਦਬੀ ਕਰਨ ਦੀ ਅਸਫ਼ਲ ਕੋਸ਼ਿਸ਼ ਕੀਤੀ ਗਈ | ਜਾਣਕਾਰੀ ਮੁਤਾਬਕ ਇਕ ਅÏਰਤ ਆਪਣੇ ਨਾਬਾਲਗ ਬੱਚੇ ਸਮੇਤ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਆਈ ਸੀ, ਪਰ ਮੱਥਾ ਟੇਕਣ ਉਪਰੰਤ ਉਸ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਅਸਥਾਨ ਨੇੜੇ ਬਣੀ ਖਿੜਕੀ ਰਾਹੀਂ ਪਹਿਲਾਂ ਆਪਣੇ ਬੱਚੇ ਨੂੰ ਥੜ੍ਹਾ ਸਾਹਿਬ 'ਤੇ ਅੰਦਰ ਸੁੱਟਿਆ ਅਤੇ ਫਿਰ ਖ਼ੁਦ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ | ਉੱਥੇ ਮੌਜੂਦ ਪਾਠੀ ਸਿੰਘਾਂ ਅਤੇ ਸੇਵਾਦਾਰਾਂ ਨੇ ਤੁਰੰਤ ਮੁਸਤੈਦੀ ਦਿਖਾਉਂਦਿਆਂ ਉਸ ਨੂੰ ਕਾਬੂ ਕਰ ਕੇ ਵੱਡੀ ਘਟਨਾ ਹੋਣ ਤੋਂ ਬਚਾਅ ਲਿਆ | ਪ੍ਰਬੰਧਕਾਂ ਵਲੋਂ ਅÏਰਤ ਅਤੇ ਉਸ ਦੇ ਨਾਲ ਆਏ ਇਕ ਵਿਅਕਤੀ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਮਹਿਲ ਕਲਾਂ ਜਸਪਾਲ ਸਿੰਘ ਅਤੇ ਥਾਣਾ ਮੁਖੀ ਗੁਰਪਾਲ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਗੁਰਸੇਵਕ ਸਿੰਘ ਦੇ ਬਿਆਨਾਂ 'ਤੇ ਪੁਲਿਸ ਨੇ ਮੁਲਜ਼ਮਾ ਸਰਬਜੀਤ ਕੌਰ ਅਤੇ ਰਾਮ ਸਿੰਘ ਵਿਰੁੱਧ ਥਾਣਾ ਠੁੱਲੀਵਾਲ 'ਚ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਘਟਨਾ 'ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਸੰਤ ਟੇਕ ਸਿੰਘ ਧਨੌਲਾ ਅਤੇ ਬਾਬਾ ਬੂਟਾ ਸਿੰਘ ਗੁੜਥੜੀ ਨੇ ਚਿੰਤਾ ਪ੍ਰਗਟਾਈ ਕਿ ਪੰਜਾਬ ਵਿਚ ਅਜਿਹੀਆਂ ਘਟਨਾਵਾਂ ਬਿਨਾਂ ਕਿਸੇ ਡਰ ਤੋਂ ਲਗਾਤਾਰ ਵਾਪਰ ਰਹੀਆਂ ਹਨ | ਉਨ੍ਹਾਂ ਨੇ ਇਸ ਪਿੱਛੇ ਕਿਸੇ ਏਜੰਸੀ ਦੀ ਸਾਜ਼ਿਸ਼ ਹੋਣ ਦਾ ਖ਼ਦਸ਼ਾ ਜਤਾਉਂਦਿਆਂ ਨਿਰਪੱਖ ਜਾਂਚ ਅਤੇ ਸਖ਼ਤ ਕਾਨੂੰਨ ਦੀ ਮੰਗ ਕੀਤੀ ਹੈ | ਜਥੇਦਾਰਾਂ ਵਲੋਂ ਪ੍ਰਬੰਧਕ ਕਮੇਟੀ ਨੂੰ 1 ਮਾਰਚ ਨੂੰ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਅਤੇ ਸਮੂਹ ਗੁਰਦੁਆਰਾ ਕਮੇਟੀਆਂ ਨੂੰ ਸੀ.ਸੀ.ਟੀ.ਵੀ. ਕੈਮਰੇ ਤੇ ਦਿਨ-ਰਾਤ ਦੇ ਪਹਿਰੇ ਲਗਾ ਕੇ ਚੌਕਸੀ ਵਧਾਉਣ ਦੀ ਅਪੀਲ ਕੀਤੀ ਗਈ ਹੈ |

ਪਿਛਲੀ ਖ਼ਬਰ ਅਮਰੀਕਾ ਨਾਲ ਹੋਏ ਵਪਾਰਕ ਸਮਝੌਤੇ ਖ਼ਿਲਾਫ਼ ਭਾਕਿਯੂ ਚੜੂਨੀ ਨੇ ਟਰੰਪ ਅਤੇ ਮੋਦੀ ਦੇ ਫੂਕੇ ਪੁਤਲੇ ਅਗਲੀ ਖ਼ਬਰ ਪੱਖੋ ਕਲਾਂ ਵਿਖੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।