16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੀ 54ਵੀਂ ਸਾਲਾਨਾ ਅਥਲੈਟਿਕਸ ਮੀਟ ਸ਼ਾਨੋ ਸ਼ੌਕਤ ਨਾਲ ਸਮਾਪਤ <br/>

ਅਜੀਤ ਡੈਸਕ 01-03-2026
ਬਰਨਾਲਾ, 28 ਫਰਵਰੀ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ 54ਵੀ ਦੋ ਰੋਜ਼ਾ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ | ਇਸ ਮੌਕੇ ਮੱੁਖ ਮਹਿਮਾਨ ਵਜੋਂ ਸੰਸਥਾ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ, ਵਾਈਸ ਪ੍ਰਧਾਨ ਭੋਲਾ ਸਿੰਘ ਗਿੱਲ, ਕਮੇਟੀ ਮੈਂਬਰ ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਮੁਕਾਬਲਿਆਂ ਦਾ ਉਦਘਾਟਨ ਆਕਾਸ਼ ਵਿਚ ਗ਼ੁਬਾਰੇ ਛੱਡ ਕੇ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਗਰੁੱਪਾਂ ਵਿਚ ਵੰਡ ਕੇ ਐੱਨ.ਸੀ.ਸੀ ਆਰਮੀ ਕੈਡਿਟਸ ਅਤੇ ਨੇਵੀ ਕੈਡਿਟਸ ਦੀਆਂ ਟੁਕੜੀਆਂ ਸਮੇਤ ਮਾਰਚ ਪਾਸਟ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ 100 ਮੀਟਰ ਦੌੜ, 200 ਮੀਟਰ ਦੌੜ, 400 ਮੀਟਰ ਦੌੜ, 800 ਮੀਟਰ ਦੌੜ, 1500 ਮੀਟਰ ਦੌੜ, 3000 ਮੀਟਰ ਦੌੜ, 5000 ਮੀਟਰ ਦੌੜ, ਲੰਮੀ ਛਾਲ, ਉੱਚੀ ਛਾਲ, ਜੈਵਲਿਨ ਥਰੋ, ਸ਼ਾਟ ਪੁੱਟ, ਡਿਸਕਸ ਥਰੋ, ਰਿਲੇਅ ਦੌੜਾਂ ਵਿਚ ਭਾਗ ਲਿਆ | ਇਸ ਤੋਂ ਇਲਾਵਾ ਅਧਿਆਪਕਾਂ, ਲੜਕੇ ਅਤੇ ਲੜਕੀਆਂ ਦੇ ਰੱਸਾਕਸ਼ੀ, ਲੈਮਨ ਰੇਸ ਦੇ ਮੁਕਾਬਲੇ ਵੀ ਕਰਵਾਏ ਗਏ | ਸਾਹਿਬਜ਼ਾਦਾ ਅਜੀਤ ਸਿੰਘ ਗਰੁੱਪ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਸਪੂਨ ਲੈਮਨ ਰੇਸ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਗਰੁੱਪ ਦੇ ਇੰਚਾਰਜ ਪ੍ਰੋ: ਮਨਦੀਪ ਕੌਰ ਅਤੇ ਪ੍ਰੋ: ਮਿੱਠੂ ਪਾਠਕ ਨੇ ਪਹਿਲਾ ਸਥਾਨ ਲਿਆ | ਸਰਵੋਤਮ ਅਥਲੀਟ ਦਾ ਖ਼ਿਤਾਬ ਲੜਕਿਆਂ ਵਿਚੋਂ ਸਾਹਿਬਜ਼ਾਦਾ ਅਜੀਤ ਸਿੰਘ ਗਰੁੱਪ ਦੇ ਵਿਦਿਆਰਥੀ ਕਿ੍ਸ ਨੇ ਜਿੱਤਿਆ ਅਤੇ ਲੜਕੀਆਂ ਵਿਚੋਂ ਸਰਵੋਤਮ ਅਥਲੀਟ ਦਾ ਖ਼ਿਤਾਬ ਕੋਮਲਪ੍ਰੀਤ ਕੌਰ ਸਾਹਿਬਜ਼ਾਦਾ ਜੁਝਾਰ ਸਿੰਘ ਗਰੁੱਪ ਨੇ ਜਿੱਤਿਆ | ਓਵਰਆਲ ਟਰਾਫ਼ੀ ਵੀ ਸਾਹਿਬਜ਼ਾਦਾ ਅਜੀਤ ਸਿੰਘ ਗਰੁੱਪ ਨੇ ਜਿੱਤੀ | ਜੇਤੂ ਵਿਦਿਆਰਥੀਆਂ ਨੂੰ ਮੱੁਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਾਇਸ ਪਿ੍ੰਸੀਪਲ ਮੈਡਮ ਮਨਦੀਪ ਕੌਰ, ਸਕੂਲ ਪਿ੍ੰਸੀਪਲ ਡਾ: ਰਵਿੰਦਰ ਕੌਰ ਜਵੰਧਾ, ਫਿਜ਼ੀਕਲ ਵਿਭਾਗ ਮੁਖੀ ਪ੍ਰੋ: ਕੁਲਵੀਰ ਸਿੰਘ, ਡਾ: ਗੁਰਪ੍ਰੀਤ ਕੌਰ ਰਾਣੂੰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਵਲੋਂ ਸ਼ਹੀਦ ਸੈਨਿਕ ਸਮਾਗਮ ਸਬੰਧੀ ਮੀਟਿੰਗ <br/> ਅਗਲੀ ਖ਼ਬਰ ਅਮਰੀਕਾ ਨਾਲ ਹੋਏ ਵਪਾਰਕ ਸਮਝੌਤੇ ਖ਼ਿਲਾਫ਼ ਭਾਕਿਯੂ ਚੜੂਨੀ ਨੇ ਟਰੰਪ ਅਤੇ ਮੋਦੀ ਦੇ ਫੂਕੇ ਪੁਤਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।