16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਫੱਗਣ ਮਹੀਨੇ ਦੀ ਇਕਾਦਸ਼ੀ ਨੂੰ ਮੁੱਖ ਰੱਖਦਿਆਂ ਪ੍ਰਭੂ ਖਾਟੂ ਸ਼ਿਆਮ ਦੀ ਚੌਕੀ ਸਜਾਈ <br/>

ਅਜੀਤ ਡੈਸਕ 01-03-2026
ਤਪਾ ਮੰਡੀ, 28 ਫਰਵਰੀ (ਪ੍ਰਵੀਨ ਗਰਗ)-ਦੀਵਾਨੇ ਖਾਟੂ ਵਾਲੇ ਕੇ ਸੇਵਾ ਸੰਘ ਤਪਾ ਵਲੋਂ ਫੱਗਣ ਮਹੀਨੇ ਦੀ ਇਕਾਦਸ਼ੀ ਦੇ ਸ਼ੁੱਭ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਖਾਟੂ ਸ਼ਿਆਮ ਦੀ 16ਵੀਂ ਚੌਂਕੀ ਖਾਟੂ ਸ਼ਿਆਮ ਮੰਦਰ ਦਰਾਜ ਫਾਟਕ ਨਜ਼ਦੀਕ ਕਰਵਾਈ ਗਈ | ਧਾਰਮਿਕ ਸਮਾਗਮ ਮੌਕੇ ਪੰਡਤ ਰਾਹੁਲ ਸ਼ਰਮਾ ਨੇ ਪੂਜਨ ਦੀ ਰਸਮ ਸਮਾਜ ਸੇਵੀ ਪ੍ਰਦੀਪ ਮੋੜ ਤੇ ਰਵੀ ਮੋੜ ਤੋਂ ਸਮੇਤ ਪਰਿਵਾਰ ਅਦਾ ਕਰਵਾਈ ਉਪਰੰਤ ਪ੍ਰਸਿੱਧ ਭਜਨ ਗਾਇਕਾ ਰਜਨੀ ਧੀਮਾਨ (ਪਟਿਆਲੇ ਵਾਲੇ) ਨੇ ਸ਼ਿਆਮ ਬਾਬਾ ਦੇ ਭਜਨਾਂ ਦਾ ਗੁਣਗਾਨ ਕਰ ਕੇ ਸੰਗਤ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ | ਚੌਂਕੀ ਮੌਕੇ ਸਮੂਹ ਮੰਡੀ ਨਿਵਾਸੀਆਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ | ਪ੍ਰਬੰਧਕਾਂ ਨੇ ਸਮਾਜ ਸੇਵੀ ਪ੍ਰਦੀਪ ਮੌੜ ਅਤੇ ਰਵੀ ਮੌੜ ਨੂੰ ਸਨਮਾਨਿਤ ਕਰਦਿਆਂ ਧੰਨਵਾਦ ਕੀਤਾ | ਚੌਂਕੀ ਮੌਕੇ ਲੰਗਰ ਦੀ ਸੇਵਾ ਵੀ ਮੋੜ ਪਰਿਵਾਰ ਵਲੋਂ ਕੀਤੀ ਗਈ | ਇਸ ਮੌਕੇ ਅਰੁਣ ਗੋਇਲ, ਅਮਿੱਤ ਕੁਮਾਰ, ਗੌਰਵ ਗਰਗ, ਕਮਲ ਬਾਂਸਲ, ਬਸੰਤ ਲਾਲ ਬਾਂਸਲ, ਕਮਲ ਗੋਇਲ, ਵਿਪਨ ਬਾਂਸਲ, ਸ਼ਿਵਮ ਬਾਂਸਲ, ਰਘੁਵੀਰ ਚੰਦ ਅਗਰਵਾਲ, ਅਸ਼ਵਨੀ ਬਹਾਵਲਪੁਰੀਆ, ਗੌਰਵ ਗਰਗ, ਹੈਪੀ ਗੋਇਲ, ਲਾਲ ਚੰਦ ਆਲੀਕੇ, ਭਿੰਦੀ ਮੌੜ, ਮੁਨੀਸ਼ ਬਹਾਵਲਪੁਰੀਆ, ਅਸ਼ੋਕ ਮਿੱਤਲ, ਹਰੀਸ਼ ਚੰਦਰ ਗੋਸ਼ਾ, ਹੀਰਾ ਲਾਲ ਕਾਲਾ ਘੁੰਨਸ਼, ਰਵਿੰਦਰ ਤਾਜੋ, ਬਾਲੀ ਮੌੜ, ਰਾਕੇਸ਼ ਗਰਗ, ਪੰਕਜ ਮਿੱਤਲ, ਕਿ੍ਸ਼ਨ ਗੋਇਲ, ਨੋਨੂੰ ਮੌੜ, ਵਿਵੇਕ ਕੌਸ਼ਲ, ਰਾਜੂ ਗੋਇਲ, ਉਮੇਸ਼ ਕੁਮਾਰ ਟਿੰਕੂ, ਐਡਵੋਕੇਟ ਦੀਪਕ ਬਾਂਸਲ, ਸਾਬਕਾ ਕੌਂਸਲਰ ਗੁਰਮੀਤ ਰੋੜ, ਰਾਮ ਸਿੰਘ ਨਾਮਧਾਰੀ, ਸੰਦੀਪ ਕੁਮਾਰ ਰਿੰਕੂ, ਡਾ: ਵਿੱਕੀ, ਰਿੰਕੂ ਮੌੜ, ਸੁਭਾਸ਼ ਕਾਂਸਲ, ਰਿੰਕੂ ਮੌੜ ਆਦਿ ਵੱਡੀ ਗਿਣਤੀ 'ਚ ਸ਼ਰਧਾਲੂ ਮੌਜੂਦ ਸਨ |

ਪਿਛਲੀ ਖ਼ਬਰ ਅਮਰ ਸ਼ਹੀਦ ਬਾਬਾ ਜੰਗ ਸਿੰਘ ਮਹਿਲ ਕਲਾਂ ਦੀ ਬਰਸੀ ਅੱਜ ਅਗਲੀ ਖ਼ਬਰ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਵਲੋਂ ਸ਼ਹੀਦ ਸੈਨਿਕ ਸਮਾਗਮ ਸਬੰਧੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।