16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਨਾ ਮਨਜ਼ੂਰ ਅਤੇ ਨਕਲੀ ਦੁੱਧ 'ਤੇ ਸ਼ਿਕੰਜਾ ਕੱਸੇ ਸਰਕਾਰ-ਹਰਮੀਤ ਸਿੰਘ ਕਾਦੀਆਂ <br/>

ਅਜੀਤ ਡੈਸਕ 01-03-2026
ਬਰਨਾਲਾ, 28 ਫਰਵਰੀ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਿਸਾਨ ਪੰਚਾਇਤ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸ: ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਭਾਰਤ ਦਾ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋ ਸਕਦਾ | ਉਨ੍ਹਾਂ ਦੱਸਿਆ ਕਿ ਅਮਰੀਕਾ ਦੇ ਕਿਸਾਨ ਅਤੇ ਭਾਰਤ ਦੇ ਕਿਸਾਨਾਂ ਵਿਚ ਬਹੁਤ ਵੱਡਾ ਫ਼ਰਕ ਹੈ | ਅਮਰੀਕਾ ਆਪਣੇ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਸਬਸਿਡੀ ਮੁਹੱਈਆ ਕਰਵਾਉਂਦਾ ਹੈ, ਜੋ ਦੂਸਰੇ ਪਾਸੇ ਭਾਰਤ ਵਿਚ ਕਿਸਾਨਾਂ ਦੀ ਆਰਥਿਕ ਸਥਿਤੀ ਕਾਫ਼ੀ ਮਾੜੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਹਾਲੇ ਤੱਕ ਨਕਲੀ ਦੁੱਧ ਦੀ ਵਿੱਕਰੀ ਵੱਡੀ ਪੱਧਰ 'ਤੇ ਹੋ ਰਹੀ ਹੈ ਜੋ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦਾ ਰਾਹ ਪੱਧਰਾ ਕਰ ਰਿਹਾ ਹੈ | ਬਿਜਲੀ ਬੋਰਡ ਦਾ ਨਿੱਜੀਕਰਨ ਕਾਰਨਾਂ ਵੀ ਇਕ ਲੋਕ ਮਾਰੂ ਨੀਤੀ ਹੈ ਜਿਸ ਦੇ ਵਿਰੁੱਧ ਆਪਾਂ ਨੂੰ ਲਾਮਬੰਦ ਹੋ ਕੇ ਲੜਾਈ ਲੜਨੀ ਪਏਗੀ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਹੀ ਅੱਜ ਕਿਸਾਨ ਦੀ ਆਰਥਿਕ ਸਥਿਤੀ ਬਹੁਤ ਹੀ ਮੰਦਭਾਗੀ ਹੈ | ਨਾ ਤਾਂ ਕਿਸਾਨਾਂ ਨੂੰ ਸੁਆਮੀ ਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਮਿਲੇ ਹਨ ਅਤੇ ਨਾ ਹੀ ਮਹਿੰਗਾਈ ਸੂਚਕ ਅੰਕ ਨਾਲ ਜੋੜ ਕੇ ਫ਼ਸਲਾਂ ਦੇ ਭਾਅ ਦਿੱਤੇ ਹਨ | ਜਿਸ ਕਾਰਨ ਕਿਸਾਨਾਂ ਦੀ ਆਰਥਿਕ ਸਥਿਤੀ ਬਹੁਤ ਮੰਦਭਾਗੀ ਹੈ ਅਤੇ ਪੰਜਾਬ ਦੇ ਵਧੇਰੇ ਕਿਸਾਨਾਂ ਸਿਰ ਕਰਜ਼ੇ ਦੀ ਪੰਡ ਭਾਰੀ ਹੈ, ਨੂੰ ਲਾਹੁਣ ਲਈ, ਸਾਰੇ ਕਿਸਾਨਾਂ ਦਾ ਕਰਜ਼ਾ ਸਰਕਾਰ ਨੂੰ ਮੁਆਫ਼ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਜਿਉਂਦ ਪਿੰਡ ਵਿਚ ਕਿਸਾਨਾਂ 'ਤੇ ਹੋਏ ਅੱਤਿਆਚਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਇਸ ਮੌਕੇ ਸੂਬਾ ਮੀਤ ਗੁਰਨਾਮ ਸਿੰਘ ਠੀਕਰੀਵਾਲ ਤੇ ਜ਼ਿਲ੍ਹਾ ਕਮੇਟੀ, ਬਲਾਕ ਪ੍ਰਧਾਨ ਬਰਨਾਲਾ ਜਸਵੀਰ ਸਿੰਘ ਕਾਲੇਕੇ, ਬਲਾਕ ਪ੍ਰਧਾਨ ਮਹਿਲ ਕਲਾਂ ਪਰਮਜੀਤ ਸਿੰਘ ਢੀਂਡਸਾ, ਬਲਾਕ ਪ੍ਰਧਾਨ ਸ਼ਹਿਣਾ ਜਸਵੀਰ ਸਿੰਘ ਸੁਖਪਰਾ ਮੌੜ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸ ਮਹਾਂ ਰੈਲੀ ਵਿਚ ਵਰਕਰਾਂ ਦਾ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ <br/> ਅਗਲੀ ਖ਼ਬਰ ਅਮਰ ਸ਼ਹੀਦ ਬਾਬਾ ਜੰਗ ਸਿੰਘ ਮਹਿਲ ਕਲਾਂ ਦੀ ਬਰਸੀ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।