ਬਰਨਾਲਾ, 28 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਬਰਨਾਲਾ ਵਿਖੇ ਕਾਂਗਰਸ ਪਾਰਟੀ ਵਲੋਂ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਦੇਖ ਰੇਖ ਕਰਵਾਈ ਗਈ 'ਮਨਰੇਗਾ ਬਚਾਓ ਸੰਗਰਾਮ' ਮਹਾਂ ਰੈਲੀ ਵਿਚ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਰੈਲੀ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਤੋਂ ਇਲਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਹੋਰ ਸੀਨੀਅਰ ਲੀਡਰਸ਼ਿਪ ਵਲੋਂ ਸੰਬੋਧਨ ਕੀਤਾ ਗਿਆ | ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਰੈਲੀ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਦੇ ਸਮੂਹ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ | ਰੈਲੀ ਵਿਚ ਸਾਬਕਾ ਚੇਅਰਮੈਨ ਮੱਖਣ ਸ਼ਰਮਾ, ਬਲਾਕ ਬਰਨਾਲਾ ਦੇ ਪ੍ਰਧਾਨ ਮਹੇਸ਼ ਕੁਮਾਰ ਲੋਟਾ, ਸਤਨਾਮ ਸਿੰਘ ਪੱਤੀ ਸੇਖਵਾਂ, ਸੀਨੀਅਰ ਆਗੂ ਹਰਦੀਪ ਗੋਇਲ, ਧੰਨਾ ਸਿੰਘ ਗਰੇਵਾਲ, ਜਸਮੇਲ ਸਿੰਘ ਡੈਅਰੀਵਾਲ, ਵਰੁਣ ਬੱਤਾ, ਗੁਰਮੇਲ ਸਿੰਘ ਮੌੜ, ਚੰਦ ਸਿੰਘ ਮਾਨਾ ਪਿੰਡੀ, ਬਾਜ ਸਿੰਘ ਰਟੌਲ, ਅਰੁਣ ਪ੍ਰਤਾਪ ਸਿੰਘ ਢਿੱਲੋਂ, ਸੂਰਤ ਸਿੰਘ ਬਾਜਵਾ, ਮਨਜੀਤ ਸਿੰਘ ਗੁਰੂ, ਬਿੱਟੂ ਸ਼ਰਮਾ, ਜਥੇਦਾਰ ਕਰਮਜੀਤ ਸਿੰਘ ਬਿੱਲੂ, ਪਰਮਿੰਦਰ ਸਿੰਘ ਬੀਰੀ ਗਿੱਲ, ਕੁਲਦੀਪ ਸਿੰਘ ਗੁੱਗ, ਪ੍ਰਗਟ ਸਿੰਘ ਸਾਬਕਾ ਸਰਪੰਚ, ਅਮਰਜੀਤ ਸਿੰਘ ਕਾਕਾ, ਕ੍ਰਿਸ਼ਨ ਕੁਮਾਰ ਬਾਵਾ, ਗੁਰਪ੍ਰੀਤ ਸਿੰਘ ਲੱਕੀ ਪੱਖੋ, ਮੁਨੀਸ਼ ਕੁਮਾਰ ਕਾਕਾ ਸਮੇਤ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ |