07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਜਦੋਂ ਤੋਂ ਕੇਂਦਰ ਵਿਚ ਭਾਜਪਾ ਸਰਕਾਰ ਹੋਂਦ ਵਿਚ ਆਈ ਹੈ ਉਦੋਂ ਤੋਂ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰਦੇ ਹਨ-ਧੰਨਾ ਸਿੰਘ ਗਰੇਵਾਲ

ਅਜੀਤ ਡੈਸਕ 02-03-2026
ਬਰਨਾਲਾ, 1 ਮਾਰਚ (ਰਾਜ ਪਨੇਸਰ)-ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਅਮਰੀਕਾ ਸਰਕਾਰ ਅੱਗੇ ਝੁਕਾਅ ਬਹੁਤ ਮਾੜੀ ਗੱਲ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਕਿਸਾਨ ਸੈੱਲ ਦੇ ਸੂਬਾ ਮੀਤ ਪ੍ਰਧਾਨ ਧੰਨਾ ਸਿੰਘ ਗਰੇਵਾਲ ਨੇ ਕੀਤਾ ਤੇ ਕਿਹਾ ਕਿ ਉਹੀ ਦੇਸ਼ ਤਰੱਕੀ ਕਰਦੇ ਹਨ ਜੋ ਆਪਣੇ ਮੁਲਕ ਦੇ ਕਿਸਾਨ ਅਤੇ ਮਜ਼ਦੂਰਾਂ ਤੇ ਵਪਾਰੀਆਂ ਦੇ ਹਿਤਾਂ ਦੀ ਰਾਖੀ ਕਰਦੇ ਹਨ | ਇਤਿਹਾਸ ਗਵਾਹ ਹੈ ਕਿ ਜਦੋਂ ਤੱਕ ਦੇਸ਼ ਦੀ ਵਾਂਗਡੋਰ ਕਾਂਗਰਸ ਪਾਰਟੀ ਕੋਲ ਸੀ ਤਾਂ ਭਾਰਤ ਦੇਸ਼ ਨੂੰ ਕਿਸੇ ਅੱਗੇ ਝੁਕਣ ਨਹੀਂ ਦਿੱਤਾ ਸੀ ਅਤੇ ਹਰੇਕ ਵਰਗ ਦੇ ਹਿਤਾਂ ਲਈ ਕੁਰਬਾਨੀਆਂ ਦੇ ਕੇ ਪਹਿਰਾ ਦਿੱਤਾ ਸੀ ਪਰ ਜਦੋਂ ਤੋਂ ਭਾਜਪਾ ਦੀ ਮੋਦੀ ਸਰਕਾਰ ਹੋਂਦ ਵਿਚ ਆਈ ਹੈ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ | ਸ: ਗਰੇਵਾਲ ਨੇ ਪਿਛਲੇ ਦਿਨੀਂ ਦੇਸ਼ ਦੇ ਪ੍ਰਧਾਨ ਮੰਤਰੀ ਅਮਰੀਕਾ ਦੀ ਟਰੰਪ ਸਰਕਾਰ ਅੱਗੇ ਝੁਕਦਿਆਂ ਕਿਸਾਨਾਂ ਮਜ਼ਦੂਰਾਂ, ਵਪਾਰੀਆਂ ਦੇ ਹਿਤਾਂ ਨੂੰ ਠੇਸ ਪਹੁੰਚਾਈ ਹੈ | ਜਿਸ ਨਾਲ ਲੋਕਾਂ ਦੇ ਮਨਾਂ ਵਿਚ ਮੋਦੀ ਸਰਕਾਰ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਜੇਕਰ ਇਹ ਸਮਝੌਤਾ ਸਿਰੇ ਚੜ੍ਹ ਗਿਆ ਤਾਂ ਹਰੇਕ ਵਰਗ ਦਾ ਵਿਅਕਤੀ ਬਰਬਾਦ ਹੋ ਜਾਵੇਗਾ | ਕਿਸੇ ਵਿਅਕਤੀ ਦਾ ਕੰਮ ਨਹੀਂ ਚੱਲਣਾ | ਕਾਂਗਰਸ ਪਾਰਟੀ ਇਸ ਸਮਝੌਤੇ ਦਾ ਕਰੜਾ ਵਿਰੋਧ ਕਰਦੀ ਹੈ |
ਪਿਛਲੀ ਖ਼ਬਰ ਐੱਸ. ਬੀ. ਐੱਸ. ਗਰੁੱਪ ਆਫ਼ ਕਾਲਜਿਜ਼ ਵਿਖੇ 10 ਲੋੜਵੰਦ ਲੜਕੀਆਂ ਦੇ ਕੀਤੇ ਸਮੂਹਿਕ ਵਿਆਹ <br/> ਅਗਲੀ ਖ਼ਬਰ ਭਗਤ ਮੋਹਨ ਲਾਲ ਸੇਵਾ ਸੰਮਤੀ ਅਤੇ ਰਾਮਬਾਗ ਕਮੇਟੀ ਦੇ ਜਨਰਲ ਹਾਊਸ ਦੀ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।