06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸ਼ੋ੍ਰਮਣੀ ਅਕਾਲੀ ਦਲ ਹੀ ਕਰ ਸਕਦੈ ਪੰਜਾਬ ਦੇ ਹੱਕਾਂ ਦੀ ਰਾਖੀ-ਦਵਿੰਦਰ ਸਿੰਘ ਬੀਹਲਾ

ਅਜੀਤ ਡੈਸਕ 02-03-2026
ਬਰਨਾਲਾ, 1 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ ਵਿਚ ਕੀਤੀਆਂ ਜਾ ਰਹੀਆਂ 'ਪੰਜਾਬ ਬਚਾਓ ਰੈਲੀਆਂ' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਸੂਬੇ ਵਿਚ ਅਕਾਲੀ ਦਲ ਦੀ ਚੜ੍ਹਤ ਦਿਨੋਂ-ਦਿਨ ਵਧ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਬੀਹਲਾ ਨੇ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਅੱਜ ਵੀ 2017 ਤੋਂ ਪਹਿਲਾਂ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਨੂੰ ਯਾਦ ਕਰਦੇ ਹਨ, ਜਦੋਂ ਪੰਜਾਬ ਵਿਚ ਚੌਤਰਫ਼ਾ ਵਿਕਾਸ ਹੋਇਆ ਸੀ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ ਗਿਆ ਸੀ ਅਤੇ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਮੁਕੰਮਲ ਕੀਤੇ ਗਏ ਸਨ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਜਨਤਾ ਮੁੜ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ 'ਤੇ ਮੋਹਰ ਲਗਾਵੇਗੀ | ਸ: ਬੀਹਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਲਾਰਿਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ | ਅੱਜ ਪੰਜਾਬ ਦਾ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਵਪਾਰੀ ਵਰਗ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ | ਸੂਬੇ ਵਿਚ ਅਮਨ-ਕਾਨੂੰਨ ਦੀ ਨਿੱਘਰਦੀ ਹਾਲਤ ਅਤੇ ਵਧਦੀ ਨਸ਼ਾਖੋਰੀ ਨੇ ਲੋਕਾਂ ਦੇ ਮਨਾਂ ਵਿਚ ਡਰ ਪੈਦਾ ਕਰ ਦਿੱਤਾ ਹੈ ਅਤੇ ਸਰਕਾਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਹਰ ਵਰਗ ਅੱਜ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹੀ ਪੰਜਾਬ ਦੇ ਹੱਕਾਂ ਦੀ ਰਾਖੀ ਕਰ ਸਕਦਾ ਹੈ ਅਤੇ ਸੂਬੇ ਨੂੰ ਮੁੜ ਤਰੱਕੀ ਦੀ ਲੀਹ 'ਤੇ ਚਾੜ੍ਹ ਸਕਦਾ
ਪਿਛਲੀ ਖ਼ਬਰ ਟਰੱਕ ਐਸੋਸੀਏਸ਼ਨ ਦਿੜ੍ਹਬਾ ਦੇ ਅਜੈ ਸਿੰਗਲਾ ਪ੍ਰਧਾਨ ਬਣੇ ਅਗਲੀ ਖ਼ਬਰ ਐੱਸ. ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਬੌਬੀ ਨੇ ਅਵਾਰਾ ਕੁੱਤਿਆਂ ਵਲੋਂ ਨੋਚੇ ਬੱਚੇ ਦਾ ਹਾਲ ਜਾਣਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।