ਬਰਨਾਲਾ, 1 ਮਾਰਚ (ਅਸ਼ੋਕ ਭਾਰਤੀ)-ਭਾਰਤੀ ਸੰਵਿਧਾਨ ਦੇ ਰਚੇਤਾ ਡਾ: ਭੀਮ ਰਾਓ ਅੰਬੇਡਕਰ ਦੇ ਪਿੰਡ ਮਹੂ ਦੇ ਵਸਨੀਕ ਆਪਣੀ ਪਤਨੀ ਅਤੇ ਬੱਚਿਆਂ ਸਮੇਤ ਅਨਾਜ ਮੰਡੀ ਬਰਨਾਲਾ ਵਿਖੇ ਝੁੱਗੀ ਵਿਚ ਰਹਿੰਦੇ ਅਤੇ ਮਜ਼ਦੂਰੀ ਕਰ ਕੇ ਗੁਜ਼ਾਰਾ ਕਰਦੇ ਰਾਮ ਕੁਮਾਰ ਨੂੰ ਕਿਡਨੀ ਦੀ ਗੰਭੀਰ ਬਿਮਾਰੀ ਤੋਂ ਪੀੜਤ ਹਨ | ਉਹ ਹੁਣ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਦਾਖਲ ਹੈ | ਅੱਜ ਉਨ੍ਹਾਂ ਦੀ ਝੌਂਪੜੀ ਵਿਚ ਪਹੁੰਚਦਿਆਂ ਸਮਾਜ ਸੇਵੀ ਭਾਨ ਸਿੰਘ ਜੱਸੀ ਨੇ ਗ਼ਰੀਬੀ ਅਤੇ ਬਿਮਾਰੀ ਤੋਂ ਪੀੜਤ ਮਰੀਜ਼ ਰਾਮ ਕੁਮਾਰ ਦੇ ਇਲਾਜ ਲਈ 10 ਹਜ਼ਾਰ ਰੁਪਏ ਦੀ ਸਹਾਇਤਾ ਕੀਤੀ | ਸਮਾਜ ਸੇਵੀ ਭਾਨ ਸਿੰਘ ਜੱਸੀ ਨੇ ਕਿਹਾ ਕਿ ਸਾਨੂੰ ਲੋੜਵੰਦ ਮਰੀਜ਼ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਦਿਹਾੜੀ ਕਰ ਕੇ ਆਪਣਾ ਪਰਿਵਾਰ ਪਾਲ ਰਹੇ ਤਿੰਨ ਮਸੂਮ ਬੱਚਿਆਂ ਦੇ ਬਾਪ ਦੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ | ਇਸ ਮੌਕੇ ਮਨਰੇਗਾ ਜਥੇਬੰਦੀ ਪੰਜਾਬ ਦੇ ਆਗੂ ਸਾਥੀ ਖ਼ੁਸ਼ੀਆ ਸਿੰਘ, ਮੈਡੀਕਲ ਦੇ ਵਿਦਿਆਰਥੀ ਦੀਪਕ ਕੁਮਾਰ ਵੀ ਹਾਜ਼ਰ ਸਨ |