30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਦਿੱਤਾ ਮੰਗ-ਪੱਤਰ <br/>

ਮੰਗਾਂ ਨੂੰ ਲੈ ਕੇ ਅਧਿਕਾਰੀ ਨੂੰ ਮੰਗ-ਪੱਤਰ ਦਿੰਦੇ ਹੋਏ ਆਗੂ | ਅਜੀਤ ਤਸਵੀਰ <br/> 03-03-2026
ਬਰਨਾਲਾ, 2 ਮਾਰਚ (ਅਸ਼ੋਕ ਭਾਰਤੀ)-ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐੱਸੋਸੀਏਸ਼ਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 5 ਤੋਂ 7 ਮਾਰਚ ਤੱਕ ਫ਼ਰਦ ਕੇਂਦਰ ਦਾ ਕੰਮ ਮੁਕੰਮਲ ਤੌਰ 'ਤੇ ਬੰਦ ਕਰਨ ਦਾ ਐਲਾਨ ਕੀਤਾ ਗਿਆ | ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਵੀ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਕੱਟੂ, ਸੀਨੀਅਰ ਮੀਤ ਪ੍ਰਧਾਨ ਅਤੇ ਪ੍ਰੈਸ ਸਕੱਤਰ ਤੀਰਥ ਸਿੰਘ ਹਥਨ, ਮੀਤ ਪ੍ਰਧਾਨ ਜਗਸੀਰ ਸਿੰਘ ਤਪਾ, ਜਨਰਲ ਸਕੱਤਰ ਕੁਲਦੀਪ ਕੁਮਾਰ ਧਨੌਲਾ ਨੇ ਕਿਹਾ ਕਿ ਫ਼ਰਦ ਕੇਂਦਰਾਂ ਵਿਚ ਲਗਭਗ 900 ਤੋਂ ਵੀ ਵੱਧ ਡਾਟਾ ਐਂਟਰੀ ਓਪਰੇਟਰ ਪਿਛਲੇ 15 ਤੋ 18 ਸਾਲਾਂ ਦੌਰਾਨ ਸੇਵਾਵਾਂ ਨਿਭਾ ਰਹੇ ਹਾਂ | ਸਾਨੂੰ ਜਮ੍ਹਾਬੰਦੀਆਂ, ਚਾਰ ਸਾਲੇ, ਖ਼ਸਰਾ ਗਿਰਦਾਵਰੀ, ਇੰਤਕਾਲਾਂ ਦਰਜ ਕਰਨ ਪੰਜਾਬ ਦੇ ਮਾਲ ਰਿਕਾਰਡ ਨੂੰ ਕੰਪਿਊਟਰਾਈਜ਼ਡ ਕਰ ਕੇ ਲੋਕਾਂ ਨੂੰ ਆਧੁਨਿਕ ਸੁਵਿਧਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਲੋਂ ਲਿਆਂਦੀ ਗਈ ਇਕ ਪ੍ਰਾਈਵੇਟ ਕੰਪਨੀ ਸੀ.ਐਮ.ਐੱਸ. ਕੰਪਿਊਟਰਜ਼ ਲਿਮ. ਕੰਪਨੀ ਦੁਆਰਾ ਭਰਤੀ ਕੀਤਾ ਗਿਆ ਸੀ ਅਤੇ ਹਰ ਸਾਲ ਵਿਚ ਤਨਖ਼ਾਹਾਂ ਵਿਚ ਵਾਧਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਅਜੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ | ਆਗੂਆਂ ਕਿਹਾ ਕਿ ਸਾਨੂੰ ਕਿਰਤ ਕਾਨੂੰਨ ਮੁਤਾਬਿਕ ਬਣਦੀ ਤਨਖ਼ਾਹ ਦਿੱਤੀ ਜਾਵੇ ਤੇ ਸਾਡੀਆਂ ਸੇਵਾਵਾਂ ਨੂੰ ਪੰਜਾਬ ਸਰਕਾਰ ਮਾਲ ਵਿਭਾਗ ਦੇ ਅਧੀਨ ਲਿਆਂਦਾ ਜਾਵੇ, ਜੇਕਰ ਕਿਸੇ ਵੀ ਅਪਰੇਟਰ ਨਾਲ ਕਿਸੇ ਕਿਸਮ ਦੀ ਕੋਈ ਦੁਰਘਟਨਾ ਵਾਪਰਦੀ ਹੈ ਤਾਂ ਆਉਣ ਵਾਲੇ ਸਮੇਂ ਵਿਚ ਅਪਰੇਟਰ ਨੂੰ ਅਤੇ ਉਸ ਦੇ ਪਰਿਵਾਰ ਨੂੰ ਬੀਮਾ ਪਾਲਿਸੀ ਦੇ ਅਧੀਨ ਸੁਰੱਖਿਆ ਮੁਹੱਈਆ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਨਾਲ ਕਈ ਵਾਰ ਮਿਲ ਚੱੁਕੇ ਹਾਂ ਪਰ ਲਾਰਿਆਂ ਤੋਂ ਸਵਾਏ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਆਗੂਆਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਸਹਾਇਕ ਜਨਰਲ ਸਕੱਤਰ ਬਲਦੇਵ ਸਿੰਘ ਭਦੌੜ, ਮੈਂਬਰ ਵੀਰਪਾਲ ਕੌਰ ਹੰਡਿਆਇਆ, ਮੈਂਬਰ ਕੰਵਰਜੀਤ ਸਿੰਘ ਅਸਪਾਲ ਕਲਾਂ, ਸੰਦੀਪ ਸਿੰਘ, ਪਰਮਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਧਿਆਪਕਾਂ ਨੇ ਹਲਕਾ ਵਿਧਾਇਕ ਉੱਗੋਕੇ ਦੀ ਰਿਹਾਇਸ਼ ਦੇ ਬਾਹਰ ਲਾਇਆ ਧਰਨਾ <br/> ਅਗਲੀ ਖ਼ਬਰ ਸ਼ਾਇਰ ਰਣਜੀਤ ਸਰਾਂਵਾਲੀ ਦਾ ਰੂਬਰੂ ਸਮਾਗਮ 4 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।