30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਅਧਿਆਪਕਾਂ ਨੇ ਹਲਕਾ ਵਿਧਾਇਕ ਉੱਗੋਕੇ ਦੀ ਰਿਹਾਇਸ਼ ਦੇ ਬਾਹਰ ਲਾਇਆ ਧਰਨਾ <br/>

ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਅਧਿਆਪਕ | ਤਸਵੀਰ : ਪ੍ਰਵੀਨ ਗਰਗ <br/> 03-03-2026
ਤਪਾ ਮੰਡੀ, 2 ਮਾਰਚ (ਪ੍ਰਵੀਨ ਗਰਗ)-ਅਧਿਆਪਕਾਂ ਦੇ ਸੇਵਾ ਵਿਚ ਬਣੇ ਰਹਿਣ ਅਤੇ ਤਰੱਕੀਆਂ 'ਤੇ ਟੀ.ਈ.ਟੀ. ਦੀ ਸ਼ਰਤ ਲਗਾਉਣ ਖ਼ਿਲਾਫ਼ ਸਮੂਹ ਸੰਘਰਸ਼ੀ ਅਧਿਆਪਕ ਜਥੇਬੰਦੀਆਂ ਦੇ ਸੱਦੇ 'ਤੇ ਇਕੱਤਰ ਹੋਏ ਅਧਿਆਪਕਾਂ ਨੇ ਅੱਜ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ਉਪਰੰਤ ਉਹਨਾਂ ਵਿਧਾਇਕ ਦੇ ਪੀ.ਏ. ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ 'ਰੋਸ ਪੱਤਰ' ਦਿੱਤਾ ਅਤੇ ਮੰਗ ਕੀਤੀ ਕਿ ਇਸ ਮਾਮਲੇ ਵਿਚ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਪੰਜਾਬ ਵਿਧਾਨ ਸਭਾ ਵਿਚ ਬਿੱਲ/ਮਤਾ ਪਾਸ ਕੀਤਾ ਜਾਵੇ ਅਤੇ ਸੁਪਰੀਮ ਕੋਰਟ ਦੇ ਗੈਰ ਵਾਜਬ ਫ਼ੈਸਲੇ ਵਿਰੁੱਧ ਰਿਵਿਊ ਪਟੀਸ਼ਨ ਦਾਇਰ ਕਰਦੇ ਹੋਏ ਪੈਂਡਿੰਗ ਤਰੱਕੀਆਂ ਮੁਕੰਮਲ ਕੀਤੀਆਂ ਜਾਣ | ਇਸ ਮੌਕੇ ਅਧਿਆਪਕ ਆਗੂਆਂ ਰਾਜੀਵ ਕੁਮਾਰ, ਹਰਿੰਦਰ ਮੱਲੀਆਂ, ਪਰਮਿੰਦਰ ਬਰਨਾਲਾ, ਯਸ਼ਪਾਲ ਤਪਾ ਤੇ ਜਸਵੀਰ ਬੀਹਲਾ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਐਨ.ਸੀ.ਟੀ.ਈ. ਦੇ ਨੋਟੀਫ਼ਿਕੇਸ਼ਨ ਦੀ ਅਣਦੇਖੀ ਕਰਦਿਆਂ 1 ਸਤੰਬਰ 2025 ਦੇ ਫ਼ੈਸਲੇ ਕਾਰਨ ਸਭ ਅਧਿਆਪਕਾਂ 'ਤੇ ਬੇਲੋੜੀ ਟੈਟ ਦੀ ਸ਼ਰਤ ਥੋਪ ਦਿੱਤੀ ਗਈ ਹੈ | ਇਸ ਸਮੇਂ ਦੌਰਾਨ ਸਿੱਖਿਆ ਮੰਤਰੀ, ਮੁੱਖ ਮੰਤਰੀ ਜਾਂ ਪੰਜਾਬ ਸਰਕਾਰ ਵਲੋਂ ਇਸ ਗੈਰ ਸੰਵਿਧਾਨਿਕ ਫ਼ੈਸਲੇ ਵਿਰੁੱਧ ਨਾ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਪਾਈ ਗਈ ਹੈ ਅਤੇ ਨਾ ਹੀ ਵਿਧਾਨ ਸਭਾ ਵਿਚ ਬਿੱਲ ਪਾਸ ਕਰ ਕੇ ਅਧਿਆਪਕਾਂ ਨੂੰ ਰਾਹਤ ਦਿੱਤੀ ਗਈ ਹੈ | ਉਨ੍ਹਾਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵਲੋਂ ਐਨ.ਸੀ.ਟੀ.ਈ. ਦੇ ਨੋਟੀਫ਼ਿਕੇਸ਼ਨ ਦੀ ਅਣਦੇਖੀ ਕਰ ਕੇ 01 ਸਤੰਬਰ 2025 ਨੂੰ ਸਾਰੇ ਅਧਿਆਪਕਾਂ 'ਤੇ ਥੋਪੇ ਟੈਟ ਦੇ ਗੈਰ ਸੰਵਿਧਾਨਿਕ ਫ਼ੈਸਲੇ ਨੂੰ ਰੋਕਣ ਲਈ ਪੰਜਾਬ ਵਿਧਾਨ ਸਭਾ ਵਿਚ ਬਿੱਲ ਪਾਸ ਕੀਤਾ ਜਾਵੇ, ਟੈਟ ਲਾਗੂ ਹੋਣ ਤੋਂ ਪਹਿਲਾਂ ਐਨ.ਸੀ.ਟੀ.ਈ. ਵਲੋਂ ਨਿਰਧਾਰਿਤ ਕੀਤੀਆਂ ਯੋਗਤਾਵਾਂ ਅਤੇ ਸਮੇਂ-ਸਮੇਂ 'ਤੇ ਵੱਖ-ਵੱਖ ਟੈੱਸਟਾਂ ਦੀ ਮੈਰਿਟ ਅਨੁਸਾਰ ਨਿਯੁਕਤ ਕੀਤੇ ਗਏ ਅਧਿਆਪਕਾਂ ਨੂੰ ਇਨਸਾਫ਼ ਦਿਵਾਉਣ ਲਈ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਦਾਖਲ ਕੀਤੀ ਜਾਵੇ, ਟੈਟ ਲਾਗੂ ਹੋਣ ਤੋਂ ਪਹਿਲਾਂ ਉਪਰੋਕਤ ਪ੍ਰਕਿਰਿਆ ਰਾਹੀਂ ਨਿਯੁਕਤ ਅਧਿਆਪਕਾਂ ਦੀਆਂ ਤੁਰੰਤ ਪਦਉਨਤੀਆਂ ਕੀਤੀਆਂ ਜਾਣ, ਟੈਟ ਲਾਗੂ ਹੋਣ ਤੋਂ ਪਹਿਲਾਂ ਉਪਰੋਕਤ ਪ੍ਰਕਿਰਿਆ ਰਾਹੀਂ ਨਿਯੁਕਤ ਅਧਿਆਪਕਾਂ 'ਤੇ 8 ਮਾਰਚ ਦੇ ਜਬਰੀ ਥੋਪੇ ਟੈਟ ਦਾ ਟੈੱਸਟ ਰੱਦ ਕੀਤਾ ਜਾਵੇ ਅਤੇ ਇਨ੍ਹਾਂ ਅਧਿਆਪਕਾਂ 'ਤੇ 15 ਮਾਰਚ ਨੂੰ ਮੱੁਢਲੀ ਨਿਯੁਕਤੀ ਲਈ ਲਿਆ ਜਾ ਰਿਹਾ ਟੈਟ ਥੋਪਣਾ ਬੰਦ ਕੀਤਾ ਜਾਵੇ | ਇਸ ਮੌਕੇ ਜਬਰੀ ਥੋਪੀ ਟੀ.ਈ.ਟੀ. ਦੀ ਸ਼ਰਤ ਖ਼ਿਲਾਫ਼ ਸੰਘਰਸ਼ ਨੂੰ ਅੱਗੇ ਵਧਾਉਣ ਦਾ ਅਹਿਦ ਲਿਆ ਗਿਆ | ਇਸ ਮੌਕੇ ਉਪਰੋਕਤ ਤੋਂ ਇਲਾਵਾ ਤੇਜਿੰਦਰ ਸਿੰਘ ਤੇਜ਼ੀ, ਨਿਰਮਲ ਚੁਹਾਣਕੇ, ਲਖਵੀਰ ਭਦੌੜ, ਨਿਰਮਲ ਸਿੰਘ ਪੱਖੋ ਕਲਾਂ, ਸੁਖਚੈਨ ਸਿੰਘ, ਸੁਖਵਿੰਦਰ ਕੌਰ ਪੂਨਮ, ਜਗਜੀਤ ਕੌਰ ਢਿਲਵਾਂ, ਸੁਖਪਾਲ ਤਪਾ, ਕੁਲਦੀਪ ਰਾਣੀ, ਜਸਵੀਰ ਕੌਰ, ਸੁਖਦੀਪ ਤਪਾ, ਮਨਮੋਹਨ ਭੱਠਲ, ਸਤਪਾਲ ਬਾਂਸਲ, ਦਲਜਿੰਦਰ ਸਿੰਘ, ਪਰਮਜੀਤ ਸਿੰਘ, ਮਲਕੀਤ ਪੱਤੀ, ਕਰਮਜੀਤ ਭੋਤਨਾ, ਸੂਰੀਆ ਕੁਮਾਰ, ਸਤਨਾਮ ਭੋਤਨਾ, ਮਨਜੀਤ ਬਖਤਗੜ੍ਹ, ਗੁਰਤੇਜ ਸਿੰਘ ਬੀਹਲਾ, ਪੈਨਸ਼ਨਰ ਐਸੋਸੀਏਸ਼ਨ ਤਪਾ ਦੇ ਚਾਨਣ ਸਿੰਘ, ਦੇਵਰਾਜ ਤਪਾ ਤੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ ਅਗਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਦਿੱਤਾ ਮੰਗ-ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।