30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸੂਬੇ ਅੰਦਰ ਕਾਂਗਰਸ ਪਾਰਟੀ ਦੇ ਹੱਕ 'ਚ ਬਣੀ ਬਦਲਾਅ ਦੀ ਲਹਿਰ-ਜਸਮੇਲ ਸਿੰਘ ਡੇਅਰੀ ਵਾਲਾ <br/>

ਅਜੀਤ ਡੈਸਕ 03-03-2026
ਮਹਿਲ ਕਲਾਂ, 2 ਮਾਰਚ (ਅਵਤਾਰ ਸਿੰਘ ਅਣਖੀ)-ਆਲ ਇੰਡੀਆ ਕਾਂਗਰਸ ਦੇ ਕੌਮੀ ਆਗੂ, ਸੰਸਦ ਮੈਂਬਰ ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਦੌਰਾਨ ਕਾਂਗਰਸ ਦੀ ਮਨਰੇਗਾ ਬਚਾਓ ਕਿਸਾਨ, ਮਜ਼ਦੂਰ ਰੈਲੀ ਦੇ ਠਾਠਾਂ ਮਾਰਦੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਕਿ ਆਪ ਸਰਕਾਰ ਦੀ ਕਾਰਗੁਜ਼ਾਰੀ ਤੋ ਨਿਰਾਸ਼ ਸੂਬੇ ਦੇ ਲੋਕ ਹੁਣ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਦਾ ਮਨ ਬਣਾਈ ਬੈਠੇ ਹਨ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਐਸ.ਸੀ. ਡਿਪਾਰਟਮੈਂਟ ਦੇ ਜ਼ਿਲ੍ਹਾ ਚੇਅਰਮੈਨ ਜਸਮੇਲ ਸਿੰਘ ਡੇਅਰੀ ਵਾਲਾ ਨੇ ਕੀਤਾ | ਉਨ੍ਹਾਂ ਕਿਹਾ ਕਿ ਬਰਨਾਲਾ ਵਿਖੇ ਹੋਈ ਰਾਹੁਲ ਗਾਂਧੀ ਦੀ ਆਮਦ 'ਤੇ ਵਿਸ਼ਾਲ ਰੈਲੀ ਨੇ ਪੰਜਾਬ ਦੀ ਰਾਜਨੀਤੀ 'ਚ ਨਵਾਂ ਮੋੜ ਲਿਆ ਦਿੱਤਾ ਹੈ, ਰੈਲੀ ਵਿਚ ਉਮੜਿਆ ਭਾਰੀ ਜਨ-ਸਮੂਹ ਇਸ ਗੱਲ ਦਾ ਸਪਸ਼ਟ ਸੰਕੇਤ ਹੈ, ਕਿ ਸੂਬੇ 'ਚ ਬਦਲਾਅ ਦੀ ਲਹਿਰ ਕਾਂਗਰਸ ਪਾਰਟੀ ਦੇ ਹੱਕ ਵਿਚ ਬਣ ਚੁੱਕੀ ਹੈ | ਲੋਕ ਮੌਜੂਦਾ ਰਾਜ ਪ੍ਰਬੰਧ ਤੋਂ ਬੁਰੀ ਤਰਾਂ ਨਿਰਾਸ਼ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਰੈਲੀ ਦੀ ਸਫਲਤਾ ਲਈ ਕਾਂਗਰਸ ਪਾਰਟੀ ਦੇ ਸਮੂਹ ਵਰਕਰਾਂ, ਆਗੂਆਂ, ਕਿਸਾਨ, ਮਜ਼ਦੂਰ ਭਰਾਵਾਂ ਨੇ ਵੱਡਾ ਯੋਗਦਾਨ ਪਾਇਆ | ਦੂਰ-ਦੂਰ ਤੋਂ ਪਹੁੰਚੇ ਵਰਕਰਾਂ ਦੀ ਭਾਗੀਦਾਰੀ ਨੇ ਇਹ ਸਾਬਤ ਕਰ ਦਿੱਤਾ ਕਿ ਜ਼ਮੀਨੀ ਪੱਧਰ 'ਤੇ ਕਾਂਗਰਸ ਦੀ ਪਕੜ ਹੋਰ ਮਜ਼ਬੂਤ ਹੋ ਰਹੀ ਹੈ | ਚੇਅਰਮੈਨ ਡੇਅਰੀ ਵਾਲਾ ਨੇ ਵਿਸ਼ਵਾਸ ਜਤਾਇਆ ਕਿ ਸੂਬੇ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 'ਚ ਸੋਚ-ਵਿਚਾਰ ਕਰ ਕੇ ਕਾਂਗਰਸ ਦੇ ਹੱਕ 'ਚ ਫ਼ੈਸਲਾ ਲੈਣਗੇ |

ਪਿਛਲੀ ਖ਼ਬਰ ਹੋਲੀ ਨੂੰ ਲੈ ਕੇ ਲੋਕਾਂ ਵਲੋਂ ਤਿਆਰੀਆਂ, ਬਾਜ਼ਾਰ ਵਿਚ ਸਜੀਆਂ ਰੰਗਾਂ ਅਤੇ ਪਿਚਕਾਰੀਆਂ ਦੀਆਂ ਦੁਕਾਨਾਂ <br/> ਅਗਲੀ ਖ਼ਬਰ ਮਿਡ-ਡੇ-ਮੀਲ ਵਰਕਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਡੀ.ਸੀ. ਨੂੰ ਦਿੱਤਾ ਮੰਗ-ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।