29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਵਲੋਂ ਡੀ.ਸੀ. ਦਫ਼ਤਰ ਬਰਨਾਲਾ ਵਿਖੇ ਰੋਸ ਧਰਨਾ 7 ਨੂੰ <br/>

ਆਸ਼ਾ ਵਰਕਰ ਯੂਨੀਅਨ ਬਲਾਕ ਮਹਿਲ ਕਲਾਂ ਦੀ ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂ, ਵਰਕਰ | ਤਸਵੀਰ : ਅਵਤਾਰ ਸਿੰਘ ਅਣਖੀ <br/> 03-03-2026
ਮਹਿਲ ਕਲਾਂ, 2 ਮਾਰਚ (ਅਵਤਾਰ ਸਿੰਘ ਅਣਖੀ)-ਆਸ਼ਾ ਵਰਕਰਜ਼, ਆਸ਼ਾ ਫੈਸੀਲੀਟੇਟਰ ਯੂਨੀਅਨ ਪੰਜਾਬ, ਬਲਾਕ ਮਹਿਲ ਕਲਾਂ ਦੀ ਅਹਿਮ ਮੀਟਿੰਗ ਇੱਥੇ ਹੋਈ | ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਖਦੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਤੇਜ਼ ਕਰਨ ਲਈ ਵਿਚਾਰ ਚਰਚਾ ਕੀਤੀ ਗਈ | ਜਥੇਬੰਦੀ ਦੇ ਆਗੂਆਂ ਕਮਲੇਸ਼ ਰਾਣੀ, ਕਰਮਜੀਤ ਕੌਰ, ਪਵਨਪ੍ਰੀਤ ਕੌਰ, ਸੀਮਾ ਰਾਣੀ ਨੇ ਕਿਹਾ ਕਿ ਸੂਬਾ ਕਮੇਟੀ ਦੇ ਸੱਦੇ ਉਪਰ ਪੰਜਾਬ ਭਰ 'ਚ ਜ਼ਿਲ੍ਹਾ ਹੈੱਡਕੁਆਟਰ ਉਪਰ ਲੜੀਵਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਇਸ ਲੜੀ ਤਹਿਤ 7 ਮਾਰਚ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਹੱਕੀ ਮੰਗਾਂ ਸਬੰਧੀ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਬਰਨਾਲਾ ਰਾਹੀ ਪੰਜਾਬ ਸਰਕਾਰ ਨੂੰ ਭੇਜਿਆ ਜਾਵੇਗਾ, ਤਾਂ ਜੋ ਸਮੇਂ ਦੇ ਹਾਕਮਾਂ ਨੂੰ ਗੂੜ੍ਹੀ ਨੀਂਦ ਤੋਂ ਜਗਾਇਆ ਜਾ ਸਕੇ | ਆਗੂਆਂ ਨੇ ਦੁਖੀ ਮਨ ਨਾਲ ਕਿਹਾ ਕਿ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਆਸ਼ਾ ਵਰਕਰਾਂ ਦੀਆਂ ਲਟਕਦੀਆਂ ਜਾਇਜ਼ ਮੰਗਾਂ ਵੱਲ ਭੋਰਾ ਵੀ ਧਿਆਨ ਨਹੀਂ ਦਿੱਤਾ ਗਿਆ | ਇਸ ਕਾਰਨ ਸੂਬੇ ਭਰ ਦੇ ਵਰਕਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਬਜਟ ਸੈਸ਼ਨ ਦੌਰਾਨ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਵਿਸ਼ੇਸ਼ ਤੌਰ 'ਤੇ ਪਾਸ ਕਰੇਗੀ | ਜੇਕਰ ਅਜੇ ਵੀ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ, ਜਥੇਬੰਦੀ ਵਲੋਂ ਸੂਬਾ ਪੱਧਰ 'ਤੇ ਫ਼ੈਸਲਾ ਲੈ ਕੇ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ ਅਤੇ ਵਿਧਾਨ ਸਭਾ ਦੇ ਸੈਸ਼ਨ ਦਾ ਘਿਰਾਓ ਕੀਤਾ ਜਾਵੇਗਾ |

ਪਿਛਲੀ ਖ਼ਬਰ ਸਬ-ਤਹਿਸੀਲ ਦੇ ਸਾਹਮਣੇ ਲੱਗੇ ਗੰਦਗੀ ਦੇ ਅੰਬਾਰ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅੱਜ 21 ਥਾਵਾਂ 'ਤੇ ਲੱਗਣਗੇ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।