29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਮਹਿਲ ਕਲਾਂ 'ਚ ਭਾਜਪਾ ਦੀ ਕਿੱਲੀ ਚਹਿਲਾਂ ਰੈਲੀ ਦੀਆਂ ਤਿਆਰੀਆਂ ਸੰਬੰਧੀ ਇਕੱਤਰਤਾ <br/>

ਮਹਿਲ ਕਲਾਂ ਵਿਖੇ ਮੋਗਾ ਰੈਲੀ ਦੀ ਤਿਆਰੀ ਸੰਬੰਧੀ ਮੀਟਿੰਗ 'ਚ ਸ਼ਾਮਿਲ ਭਾਜਪਾ ਆਗੂ, ਵਰਕਰ | ਤਸਵੀਰ : ਅਵਤਾਰ ਸਿੰਘ ਅਣਖੀ <br/> 03-03-2026
ਮਹਿਲ ਕਲਾਂ, 2 ਮਾਰਚ (ਅਵਤਾਰ ਸਿੰਘ ਅਣਖੀ)-ਭਾਰਤੀ ਜਨਤਾ ਪਾਰਟੀ ਹਾਈਕਮਾਂਡ ਦੇ ਸੱਦੇ 'ਤੇ 14 ਮਾਰਚ ਨੂੰ ਕਿੱਲੀ ਚਹਿਲਾਂ (ਮੋਗਾ) ਵਿਖੇ ਕੀਤੀ ਜਾ ਰਹੀ ਵਿਸ਼ਾਲ ਭਾਜਪਾ ਰੈਲੀ ਦੀਆਂ ਤਿਆਰੀਆਂ ਨੂੰ ਹੋਰ ਤੇਜ਼ ਕਰਨ ਸਬੰਧੀ ਭਾਜਪਾ ਦੇ ਅਹੁਦੇਦਾਰਾਂ ਦੀ ਅਹਿਮ ਇਕੱਤਰਤਾ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਭਾਜਪਾ ਆਗੂ ਜਥੇ: ਸੁਖਵੰਤ ਸਿੰਘ ਧਨੌਲਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਦੀ ਆਮਦ 'ਤੇ 14 ਮਾਰਚ ਦੀ ਕਿੱਲੀ ਚਹਿਲਾਂ ਮੋਗਾ ਰੈਲੀ ਨੂੰ ਸਫਲ ਬਣਾਉਣ ਲਈ ਡਿਊਟੀਆਂ ਵੰਡ ਕੇ ਜ਼ਿੰਮੇਵਾਰੀ ਸੌਂਪੀ ਗਈ ਹੈ | ਭਾਜਪਾ ਆਗੂ ਬੀਬੀ ਹਰਚੰਦ ਕੌਰ ਘਨੌਰੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਰ ਵਰਗ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ਹਰ ਰੋਜ਼ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ 'ਚ ਸ਼ਾਮਿਲ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਅਹਿਦ ਕਰ ਰਹੇ ਹਨ | ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਨੇ ਦੱਸਿਆ ਕਿ ਜ਼ਿਲ੍ਹਾ ਭਰ ਵਿਚੋਂ ਵੱਡੀ ਗਿਣਤੀ ਵਿਚ ਲੋਕ ਮੋਗਾ ਰੈਲੀ 'ਚ ਸ਼ਮੂਲੀਅਤ ਕਰਨਗੇ | ਮੰਡਲ ਮਹਿਲ ਕਲਾਂ ਦੇ ਪ੍ਰਧਾਨ ਸੁਰਿੰਦਰ ਕੁਮਾਰ ਕਾਲਾ ਨੇ ਵਿਸ਼ਵਾਸ ਦੁਆਇਆ ਕਿ ਅੱਜ ਤੋਂ ਹੀ ਪਿੰਡ ਪੱਧਰ 'ਤੇ ਮੁਹਿੰਮ ਚਲਾ ਕੇ ਹਰ ਵਰਗ ਦੇ ਲੋਕਾਂ ਨੂੰ ਰੈਲੀ ਲਈ ਲਾਮਬੰਦ ਕੀਤਾ ਜਾਵੇਗਾ | ਪਿੰਡ-ਪਿੰਡ ਤੋਂ ਭਰਵੀਂ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ | ਇਸ ਮੌਕੇ ਭਾਜਪਾ ਆਗੂ ਸੰਤ ਸਿੰਘ ਧੂਰੀ, ਕੁਲਦੀਪ ਮਿੱਤਲ, ਮਹਿਲਾ ਮੋਰਚਾ ਆਗੂ ਰਾਣੀ ਕੌਰ ਠੀਕਰੀਵਾਲ, ਨਰਿੰਦਰਪਾਲ ਸਿੰਘ ਕੁਰੜ, ਲਖਬੀਰ ਸਿੰਘ ਚੀਮਾ, ਮਹਿੰਦਰ ਸਿੰਘ ਮਹਿਲ ਕਲਾਂ, ਰਣਜੀਤ ਸਿੰਘ ਧਾਲੀਵਾਲ, ਸੁਸ਼ੀਲ ਕੁਮਾਰ ਸ਼ੇਰਪੁਰ, ਕਿ੍ਸ਼ਨ ਸਿੰਘ ਠੀਕਰੀਵਾਲ, ਹਰਜਿੰਦਰ ਸਿੰਘ ਬਖਤਗੜ੍ਹ ਆਦਿ ਆਗੂਆਂ ਨੇ ਮੋਗਾ ਰੈਲੀ ਦੀਆਂ ਤਿਆਰੀਆਂ 'ਚ ਅੱਜ ਤੋਂ ਹੀ ਜੁੱਟ ਜਾਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ 25ਵਾਂ ਸਾਹਿਤਕ ਸਮਾਗਮ ਅਤੇ ਸਿਰਜਣਾ ਮੇਲਾ-3 ਕਰਵਾਇਆ <br/> ਅਗਲੀ ਖ਼ਬਰ ਈ.ਐੱਸ.ਆਈ.ਸੀ. ਦੀ 75ਵੀਂ ਵਰ੍ਹੇਗੰਢ ਮੌਕੇ ਮੈਡੀਕਲ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।