15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਅਤੇ ਹੋਰ ਯੋਜਨਾਵਾਂ ਦਾ ਲਾਭ ਲੈਣ ਲਈ 'ਫਾਰਮਰ ਰਜਿਸਟਰੀ' ਲਾਜ਼ਮੀ-ਡਿਪਟੀ ਕਮਿਸ਼ਨਰ <br/>

ਅਜੀਤ ਡੈਸਕ 04-03-2026
ਬਰਨਾਲਾ, 3 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਵਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਰਕਾਰ ਦੀਆਂ ਖੇਤੀਬਾੜੀ ਸਕੀਮਾਂ ਦਾ ਲਾਭ ਲੈਣ ਲਈ ਐਗਰੀਸਟਾਕ ਫਾਰਮਰ ਰਜਿਸਟਰੀ ਵਿਚ ਆਪਣੀ ਰਜਿਸਟਰੇਸ਼ਨ ਤੁਰੰਤ ਕਰਵਾਉਣ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਅਤੇ ਹੋਰ ਸਰਕਾਰੀ ਸਬਸਿਡੀਆਂ ਦਾ ਲਾਭ ਜਾਰੀ ਰੱਖਣ ਲਈ ਹੁਣ ਇਹ ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਇਸ ਪ੍ਰਕਿਰਿਆ ਰਾਹੀਂ ਹਰੇਕ ਕਿਸਾਨ ਲਈ ਇੱਕ ਵਿਲੱਖਣ ਫਾਰਮਰ ਆਈ.ਡੀ. ਤਿਆਰ ਕੀਤੀ ਜਾਵੇਗੀ, ਜੋ ਭਵਿੱਖ ਵਿਚ ਖੇਤੀਬਾੜੀ ਨਾਲ ਸਬੰਧਿਤ ਹਰ ਵਿੱਤੀ ਮਦਦ ਅਤੇ ਸਰਕਾਰੀ ਸਹੂਲਤ ਲਈ ਆਧਾਰ ਬਣੇਗੀ | ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਅੰਮਿ੍ਤਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਹ ਨਵੀਂ ਕਿਸਾਨ ਆਈ.ਡੀ. ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤੀ ਜਾਵੇਗੀ | ਇਸ ਨਾਲ ਕਿਸਾਨ ਦੀ ਪਛਾਣ ਅਤੇ ਜ਼ਮੀਨੀ ਰਿਕਾਰਡ ਦੀ ਤਸਦੀਕ ਪ੍ਰਕਿਰਿਆ ਵਧੇਰੇ ਪਾਰਦਰਸ਼ੀ ਹੋਵੇਗੀ ਅਤੇ ਵਿਚੋਲਗੀ ਦੀ ਗੁੰਜਾਇਸ਼ ਖ਼ਤਮ ਹੋਵੇਗੀ | ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਇਹ ਰਜਿਸਟਰੇਸ਼ਨ ਨਹੀਂ ਕਰਵਾਈ ਹੋਵੇਗੀ, ਉਨ੍ਹਾਂ ਦੀਆਂ ਭਵਿੱਖ ਦੀਆਂ ਕਿਸ਼ਤਾਂ ਅਤੇ ਸਰਕਾਰੀ ਸਬਸਿਡੀਆਂ ਰੁਕ ਸਕਦੀਆਂ ਹਨ | ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਲਈ ਲੋੜੀਂਦੇ ਦਸਤਾਵੇਜ਼ ਆਧਾਰ ਕਾਰਡ ਅਤੇ ਤਾਜ਼ਾ ਜਮਾਂਬੰਦੀ (ਜ਼ਮੀਨੀ ਰਿਕਾਰਡ) ਹੈ | ਇਸ ਬਾਬਤ ਨੇੜਲੇ ਕਾਮਨ ਸਰਵਿਸ ਸੈਂਟਰ, ਸਬੰਧਿਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਚ ਸੰਪਰਕ ਕੀਤਾ ਜਾ ਸਕਦਾ ਹੈ |

ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਚ 'ਯੁੱਧ ਨਸ਼ਿਆਂ ਵਿਰੁੱਧ' ਵਿਸ਼ੇ 'ਤੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਫੂਡ ਵਿਭਾਗ ਨੇ ਖਾਣ-ਪੀਣ ਵਾਲੀਆਂ ਵਸਤਾਂ ਦੇ ਭਰੇ ਸੈਂਪਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।