17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਬਰਨਾਲਾ ਰੈਲੀ ਤੋਂ ਬਾਅਦ ਕਾਂਗਰਸ ਪਾਰਟੀ ਪੰਜਾਬ ਵਿਚ ਪੱਕੇ ਪੈਰੀਂ ਹੋਈ-ਪਿਰਮਲ ਸਿੰਘ ਧੌਲਾ

ਅਜੀਤ ਡੈਸਕ 04-03-2026
ਸ਼ਹਿਣਾ, 3 ਮਾਰਚ (ਸੁਰੇਸ਼ ਗੋਗੀ)-ਪੰਜਾਬ ਵਿਚ ਪਿਛਲੇ 5 ਸਾਲਾਂ ਤੋਂ ਭਾਵੇਂ ਕਿ ਕਾਂਗਰਸ ਪਾਰਟੀ ਸੱਤਾ ਵਿਚ ਨਹੀਂ ਸੀ ਪਰ ਕਾਂਗਰਸ ਪਾਰਟੀ ਦੇ ਕਦਮ ਮਜ਼ਬੂਤੀ ਵੱਲ ਹੀ ਰਹੇ | ਇਹ ਸ਼ਬਦ ਪਿਰਮਲ ਸਿੰਘ ਧੌਲਾ ਸਾਬਕਾ ਵਿਧਾਇਕ ਨੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਵਿਰੋਧੀ ਸਿਆਸੀ ਪਾਰਟੀਆਂ ਦੇ ਇੱਕਾ ਦੱੁਕਾ ਆਗੂ ਚੋਣ ਲੜਨ ਦੀ ਇੱਛਾ ਰੱਖਦੇ ਹਨ, ਜਦਕਿ ਕਾਂਗਰਸ ਪਾਰਟੀ ਦੇ ਦਰਜਨਾਂ ਉਮੀਦਵਾਰ ਹਰ ਵਿਧਾਨ ਸਭਾ ਹਲਕੇ ਤੋਂ ਜ਼ੋਰ ਅਜ਼ਮਾਈ ਕਰ ਰਹੇ ਹਨ | ਜਿਸ ਤੋਂ ਸਾਬਤ ਹੁੰਦਾ ਹੈ ਕਿ ਕਾਂਗਰਸ ਪਾਰਟੀ ਦਾ ਸਿਆਸੀ ਕੱਦ ਪਹਿਲਾਂ ਜਿਨ੍ਹਾਂ ਹੀ ਪੰਜਾਬ ਵਿਚ ੳੱੁਚਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਪਿਛਲੇ ਸਮੇਂ ਦੌਰਾਨ ਸੱਤਾਧਾਰੀ ਪਾਰਟੀ ਨੇ ਕਾਂਗਰਸ ਨੂੰ ਕਮਜ਼ੋਰ ਕਰਨ ਲਈ ਕਈ ਆਗੂਆਂ ਤੇ ਕਾਨੂੰਨੀ ਦਾਅ ਪੇਚ ਵਰਤਦਿਆਂ ਪਰਚੇ ਦਰਜ ਤੱਕ ਕੀਤੇ, ਪਰ ਕਾਂਗਰਸ ਪਾਰਟੀ ਦੇ ਆਗੂਆਂ ਦਾ ਹੌਸਲਾ ਢਹਿ ਢੇਰੀ ਨਹੀਂ ਹੋਇਆ | ਪਿਰਮਲ ਸਿੰਘ ਧੌਲਾ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੀ ਬਰਨਾਲਾ ਰੈਲੀ ਉਪਰੰਤ ਕਾਂਗਰਸ ਪਾਰਟੀ ਪੰਜਾਬ ਵਿਚ ਪੱਕੇ ਪੈਰੀਂ ਹੋਈ ਹੈ ਅਤੇ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ |

ਪਿਛਲੀ ਖ਼ਬਰ ਮਹਿਲ ਕਲਾਂ ਦੇ ਪਿੰਡਾਂ 'ਚ ਹੋਲੀ ਦੇ ਮੱਦੇਨਜ਼ਰ ਪੁਲਿਸ ਵਲੋਂ ਜਾਗਰੂਕਤਾ ਅਭਿਆਨ <br/> ਅਗਲੀ ਖ਼ਬਰ ਪੰਚਮੁਖੀ ਹਨੂਮਾਨ ਅਤੇ ਸ਼ਨੀਦੇਵ ਮੰਦਰ ਵਿਖੇ ਹੋਲੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।