18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸਿੱਖਾਂ ਨੂੰ ਚੜ੍ਹਦੀ ਕਲਾ 'ਚ ਰਹਿ ਕੇ ਆਪਣੀ ਕੌਮ ਦੀ ਸੇਵਾ ਕਰਨੀ ਚਾਹੀਦੀ ਹੈ-ਗਿਆਨੀ ਫੂਲਾ ਸਿੰਘ <br/>

ਪਿੰਡ ਦਰਾਜ-ਦਰਾਕਾ ਦੇ ਗੁਰਦੁਆਰਾ ਭਾਈ ਗੁਰਦਿੱਤਾ ਸਾਹਿਬ ਜੀ ਵਿਖੇ ਕਰਵਾਏ ਗਏ ਸਮਾਗਮ ਦੀ ਤਸਵੀਰ | ਤਸਵੀਰ : ਵਿਜੇ ਸ਼ਰਮਾ <br/> 04-03-2026
ਤਪਾ ਮੰਡੀ, 3 ਮਾਰਚ (ਵਿਜੇ ਸ਼ਰਮਾ)-ਪਿੰਡ ਦਰਾਜ਼-ਦਰਾਕਾ ਦੇ ਬਾਬਾ ਗੁਰਦਿੱਤਾ ਸਾਹਿਬ ਗੁਰਦੁਆਰਾ ਵਿਖੇ ਜੋੜ ਮੇਲਾ ਹੋਲੇ ਮੁਹੱਲੇ ਦੀ ਰਵਾਇਤਾਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਲੋਕਲ ਗੁਰਦੁਆਰਾ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੋਲੇ ਮੁਹੱਲੇ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਤੋਂ ਪਹਿਲਾਂ ਭਾਈ ਨਿਰੰਜਨ ਸਿੰਘ ਲੋਪੋ ਦੇ ਕਵੀਸ਼ਰੀ ਜਥੇ ਵਲੋਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਤੋਂ ਇਲਾਵਾ ਸ੍ਰੀ ਦੁੱਖ-ਨਿਵਾਰਨ ਸਾਹਿਬ ਵਿਖੇ ਬਤੌਰ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਬਾਣੀ ਰਾਹੀਂ ਨੌਜਵਾਨਾਂ ਨੂੰ ਮਰਿਆਦਾ ਅਨੁਸਾਰ ਗੁਰੂ ਘਰ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਮੂਹ ਖਾਲਸਾ ਪੰਥ ਅਤੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਹੋਲਾ ਮੁਹੱਲਾ ਦੇ ਕੌਮੀ ਦਿਹਾੜੇ ਦੀ ਵਧਾਈ ਦਿੱਤੀ | ਸਮਾਗਮ ਦੇ ਅੰਤ ਵਿਚ ਨੱਥਾ ਸਿੰਘ ਨੇ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਦਰਾਜ਼ ਦਰਾਕਾ ਦੇ ਪ੍ਰਧਾਨ ਪ੍ਰੀਤਮ ਸਿੰਘ, ਮੀਤ ਪ੍ਰਧਾਨ ਬਲਵਿੰਦਰ ਸਿੰਘ, ਮੈਨੇਜਰ ਨੱਥਾ ਸਿੰਘ, ਮੈਂਬਰ ਡਾ: ਗਮਦੂਰ ਸਿੰਘ, ਰਣਜੀਤ ਸਿੰਘ ਜੀਤ, ਹੌਲਦਾਰ ਗੁਰਨਾਮ ਸਿੰਘ, ਬਲਵਿੰਦਰ ਸਿੰਘ, ਸਾਬਕਾ ਚੇਅਰਮੈਨ ਗੁਰਤੇਜ ਸਿੰਘ ਖੁੱਡੀ ਕਲਾਂ, ਹੈੱਡ ਗ੍ਰੰਥੀ ਨਿਰਮਲ ਸਿੰਘ ਗੁਰਦੁਆਰਾ ਬਾਬਾ ਗੁਰਦਿੱਤਾ ਸਾਹਿਬ ਦਰਾਜ਼ ਦਰਾਕਾ, ਅਧਿਕਾਰੀ ਬਲਵਿੰਦਰ ਸਿੰਘ ਧਾਲੀਵਾਲ, ਸਾਬਕਾ ਚੇਅਰਮੈਨ ਗੁਰਜੰਟ ਸਿੰਘ ਧਾਲੀਵਾਲ, ਦਰਸ਼ਨ ਸਿੰਘ, ਗੁਰਜੰਟ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅੱਲ੍ਹੜਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਲਾਇਆ ਜਾਵੇਗਾ 'ਜ਼ਿੰਦਗੀ ਜ਼ਿੰਦਾਬਾਦ' ਪ੍ਰੋਜੈਕਟ-ਡਿਪਟੀ ਕਮਿਸ਼ਨਰ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਵਾਤਾਵਰਨ ਜਾਗਰੂਕਤਾ ਰੈਲੀ ਕੱਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।