18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਅੱਲ੍ਹੜਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਲਾਇਆ ਜਾਵੇਗਾ 'ਜ਼ਿੰਦਗੀ ਜ਼ਿੰਦਾਬਾਦ' ਪ੍ਰੋਜੈਕਟ-ਡਿਪਟੀ ਕਮਿਸ਼ਨਰ <br/>

'ਜ਼ਿੰਦਗੀ ਜ਼ਿੰਦਾਬਾਦ' ਪ੍ਰੋਜੈਕਟ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ | ਅਜੀਤ ਤਸਵੀਰ <br/> 04-03-2026
ਬਰਨਾਲਾ, 3 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਅੱਲ੍ਹੜ ਉਮਰ ਵਾਲਿਆਂ (ਟੀਨ ਏਜਰਜ਼) ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇੱਛੁਕ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ 'ਜ਼ਿੰਦਗੀ ਜ਼ਿੰਦਾਬਾਦ' ਨਾਮ ਹੇਠ ਵਿਸ਼ੇਸ਼ ਪ੍ਰੋਜੈਕਟ ਚਲਾਇਆ ਜਾਵੇਗਾ | ਜਿਸ ਤਹਿਤ ਕਾਲਜਾਂ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਟੀਮ ਤਿਆਰ ਕੀਤੀ ਜਾਵੇਗੀ ਜੋ ਕਿ ਸਕੂਲਾਂ ਅਤੇ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੇਗੀ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ 'ਜ਼ਿੰਦਗੀ ਜ਼ਿੰਦਾਬਾਦ' ਪ੍ਰੋਜੈਕਟ ਤਹਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਲਈ ਪੁਲਿਸ ਵਿਭਾਗ, ਸਿੱਖਿਆ ਵਿਭਾਗ ਤੇ ਸਿਹਤ ਵਿਭਾਗ ਦਾ ਵੀ ਸਹਿਯੋਗ ਲਿਆ ਜਾਵੇਗਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਕਾਲਜਾਂ ਤੇ ਯੂਥ ਕਲੱਬਾਂ ਵਿਚੋਂ 'ਜ਼ਿੰਦਗੀ ਦੇ ਮਾਰਗਰਸ਼ਕਾਂ' ਦੀ ਚੋਣ ਕੀਤੀ ਜਾਵੇਗੀ | ਉਨ੍ਹਾਂ ਇਸ ਸਬੰਧੀ ਯੂਥ ਸੇਵਾਵਾਂ ਵਿਭਾਗ ਨੂੰ ਯੂਥ ਕਲੱਬਾਂ ਦੇ ਵੇਰਵੇ ਦੇਣ ਅਤੇ ਕਾਲਜਾਂ ਦੇ ਵੇਰਵੇ ਇਕੱਤਰ ਕਰ ਕੇ ਸ਼ਡਿਊਲ ਤਿਆਰ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਕਾਲਜਾਂ ਦੇ ਨੌਜਵਾਨਾਂ ਵਿਚੋਂ ਚੰਗੇ ਅਤੇ ਪ੍ਰਭਾਵਸ਼ਾਲੀ ਬੁਲਾਰਿਆਂ ਦੀ ਚੋਣ ਕੀਤੀ ਜਾਵੇਗੀ | ਪ੍ਰੋਜੈਕਟ ਦੇ ਕੋਆਰਡੀਨੇਟਰ ਸਮਾਜ ਸੇਵੀ ਰੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ ਕਾਲਜਾਂ ਵਿਚੋਂ ਕਰੀਬ 150 ਅਤੇ ਯੂਥ ਕਲੱਬਾਂ/ਸਮਾਜ ਸੇਵੀ ਸੰਸਥਾਵਾਂ ਤੋਂ ਕਰੀਬ 50 ਮੈਂਬਰ ਭਾਸ਼ਣ ਮੁਕਾਬਲੇ ਕਰਵਾ ਕੇ ਚੁਣੇ ਜਾਣਗੇ | ਚੁਣੇ ਗਏ ਮੈਂਬਰਾਂ ਨੂੰ ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਦੀ ਵਰਕਸ਼ਾਪ ਲਗਵਾ ਕੇ ਦੋਸਤਾਂ ਦੇ ਦਬਾਅ ਨੂੰ ਨਾ ਕਬੂਲ ਕਰ ਕੇ ਨਸ਼ੇ ਨੂੰ ਇਨਕਾਰ ਕਰਨ ਦੀ ਜਾਂਚ ਸਿਖਾਈ ਜਾਵੇਗੀ | ਇਹ ਸਿਖਲਾਈ ਪ੍ਰਾਪਤ ਨੌਜਵਾਨ 'ਜ਼ਿੰਦਗੀ ਦੇ ਮਾਰਗਦਰਸ਼ਕ' ਅਖਵਾਉਣਗੇ ਅਤੇ ਅੱਗੇ ਸਕੂਲਾਂ ਤੇ ਕਾਲਜਾਂ ਵਿਚ ਬੱਚਿਆਂ ਨੂੰ ਨਸ਼ੇ ਨੂੰ ਨਾਂਹ ਕਰਨਾ ਸਿਖਾਉਣਗੇ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਪੀ. ਅਸ਼ੋਕ ਸ਼ਰਮਾ, ਐਸ.ਡੀ.ਐਮ. ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਇੰਦਰ ਸਿੰਘ, ਹੋਰ ਅਧਿਕਾਰੀ ਤੇ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਤੇ ਯੂਥ ਕਲੱਬਾਂ ਦੇ ਨੁਮਾਇੰਦੇ ਹਾਜ਼ਰ ਸਨ |

ਪਿਛਲੀ ਖ਼ਬਰ ਆਈ.ਓ.ਐਲ. ਫ਼ੈਕਟਰੀ ਧੌਲਾ ਵਿਖੇ ਸਿਹਤ ਜਾਂਚ ਕੈਂਪ ਲਾਇਆ <br/> ਅਗਲੀ ਖ਼ਬਰ ਸਿੱਖਾਂ ਨੂੰ ਚੜ੍ਹਦੀ ਕਲਾ 'ਚ ਰਹਿ ਕੇ ਆਪਣੀ ਕੌਮ ਦੀ ਸੇਵਾ ਕਰਨੀ ਚਾਹੀਦੀ ਹੈ-ਗਿਆਨੀ ਫੂਲਾ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।