18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨ ਯੂਨੀਅਨ ਵਲੋਂ ਵਿਧਾਨ ਸਭਾ ਬਜਟ ਸੈਸ਼ਨ ਦੌਰਾਨ ਰੋਸ ਮਾਰਚ ਤੇ ਘਿਰਾਓ ਦਾ ਐਲਾਨ <br/>

ਮਹਿਲ ਕਲਾਂ 'ਚ ਮੀਟਿੰਗ ਉਪਰੰਤ ਹੱਕੀ ਮੰਗਾਂ ਨਾ ਮੰਨਣ ਵਿਰੁੱਧ ਰੋਸ ਪ੍ਰਗਟਾਉਂਦੇ ਹੋਏ ਜਥੇਬੰਦੀ ਦੇ ਆਗੂ, ਵਰਕਰ | ਤਸਵੀਰ : ਅਵਤਾਰ ਸਿੰਘ ਅਣਖੀ <br/> 04-03-2026
ਮਹਿਲ ਕਲਾਂ, 3 ਮਾਰਚ (ਅਵਤਾਰ ਸਿੰਘ ਅਣਖੀ)-ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨ ਯੂਨੀਅਨ ਪੰਜਾਬ, ਮਹਿਲ ਕਲਾਂ, ਠੁੱਲੀਵਾਲ ਡਵੀਜ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਕੇਵਲ ਸਿੰਘ ਪੰਡੋਰੀ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਇੰਜੀਨੀਅਰ ਕੇਵਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 8 ਤੋਂ 11 ਮਾਰਚ ਤੱਕ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਚੰਡੀਗੜ੍ਹ ਵਿਖੇ ਰੋਸ ਮਾਰਚ ਕਰ ਕੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ | ਸੂਬਾ ਵਿੱਤ ਸਕੱਤਰ ਸੁਖਜੰਟ ਸਿੰਘ ਬਰਨਾਲਾ, ਸਰਕਲ ਸਕੱਤਰ ਸਾਧੂ ਸਿੰਘ ਬੜੀ, ਸਰਕਲ ਪ੍ਰਧਾਨ ਹਰਭੋਲ ਸਿੰਘ ਠੀਕਰੀਵਾਲ, ਮੀਤ ਪ੍ਰਧਾਨ ਬਿੱਕਰ ਸਿੰਘ ਛੀਨੀਵਾਲ, ਡਵੀਜ਼ਨ ਮੀਤ ਪ੍ਰਧਾਨ ਦਰਸ਼ਨ ਸਿੰਘ ਕਲਾਲ ਮਾਜਰਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ ਸਮੇਂ ਦੌਰਾਨ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀ ਇਕ ਵੀ ਮੰਗ ਨੂੰ ਲਾਗੂ ਨਹੀਂ ਕੀਤਾ ਗਿਆ | ਆਗੂਆਂ ਨੇ ਦੋਸ਼ ਲਾਇਆ ਕਿ 31 ਦਸੰਬਰ 2015 ਤੋਂ ਪਹਿਲਾਂ ਰਿਟਾਇਰਮੈਂਟ ਹੋਏ ਪੈਨਸ਼ਨਰਾਂ ਦੀ ਪੈਨਸ਼ਨ 2.59 ਗੁਣਾ ਗੁਣਾਂਕ ਨਾਲ ਸੁਧਾਰਨ ਦੀ ਮੰਗ ਅਜੇ ਤੱਕ ਲਟਕੀ ਪਈ ਹੈ | ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਚਾਰ ਸਾਲ ਤੋਂ ਵੱਧ ਸਮੇਂ ਦਾ ਬਕਾਇਆ ਅਦਾ ਨਹੀਂ ਕੀਤਾ ਗਿਆ ਅਤੇ 16 ਫ਼ੀਸਦੀ ਡੀ.ਏ. ਰੋਕਿਆ ਗਿਆ ਹੈ | ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, 7ਵੇਂ ਪੇ ਕਮਿਸ਼ਨ ਦੀ ਮਨਜ਼ੂਰੀ ਅਤੇ ਪੈਨਸ਼ਨਰਾਂ/ਮੁਲਾਜ਼ਮਾਂ ਦੇ ਏਰੀਅਰ ਦੀ ਯਕਮੁਸ਼ਤ ਅਦਾਇਗੀ ਸਮੇਤ 200 ਰੁਪਏ ਜੰਜੂਆ ਟੈਕਸ ਕਟੌਤੀ ਬੰਦ ਕਰਨ ਵਰਗੀਆਂ ਮੰਗਾਂ ਵੀ ਅਣਸੁਣੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਅਖੀਰਲੇ ਦਿਨ 11 ਮਾਰਚ ਨੂੰ ਸਵੇਰੇ 11 ਵਜੇ ਮੁਹਾਲੀ ਵਿਖੇ ਗੁਰਦੁਆਰਾ ਅੰਬ ਸਾਹਿਬ ਦੇ ਨੇੜੇ ਵੱਡੀ ਰੋਸ ਰੈਲੀ ਕੀਤੀ ਜਾਵੇਗੀ, ਜਿਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ | ਇਸ ਰੋਸ ਮਾਰਚ ਵਿਚ ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨ ਯੂਨੀਅਨ ਦੇ ਨਾਲ-ਨਾਲ ਬਿਜਲੀ ਮੁਲਾਜ਼ਮ ਏਕਤਾ ਅਤੇ ਜੁਆਇੰਟ ਫੋਰਮ ਪੰਜਾਬ ਦੀਆਂ ਜਥੇਬੰਦੀਆਂ ਭਾਗ ਲੈਣਗੀਆਂ | ਇਸ ਮੌਕੇ ਸਾਥੀ ਮਲਕੀਤ ਸਿੰਘ ਸਹੌਰ, ਰਾਜਵੰਤ ਸਿੰਘ ਮਲੇਰਕੋਟਲਾ, ਸੁਰਜੀਤ ਸਿੰਘ ਖ਼ਿਆਲੀ, ਸ਼ਮਸ਼ੇਰ ਸਿੰਘ ਹਮੀਦੀ, ਜਗਦੇਵ ਸਿੰਘ ਸਹੌਰ ਨੇ ਵਿਸ਼ਵਾਸ ਦੁਆਇਆ ਕਿ ਇਸ ਸੰਘਰਸ਼ 'ਚ ਵਰਕਰ ਵੱਡੀ ਗਿਣਤੀ 'ਚ ਕਾਫ਼ਲੇ ਬੰਨ੍ਹ ਕੇ ਸ਼ਮੂਲੀਅਤ ਕਰਨਗੇ | ਇਸ ਮੌਕੇ ਜਗਦੇਵ ਸਿੰਘ ਕੁਰੜ, ਹਰਮੇਲ ਸਿੰਘ ਛੀਨੀਵਾਲ, ਚਮਕੌਰ ਸਿੰਘ ਝਨੇਰ, ਹਰਜੋਬਨ ਸਿੰਘ ਮਾਂਗੇਵਾਲ, ਸੁਖਦੇਵ ਸਿੰਘ ਗੁਰਮ, ਬਿੱਕਰ ਸਿੰਘ ਖ਼ਿਆਲੀ, ਸ਼ਿੰਗਾਰਾ ਸਿੰਘ ਕੁਰੜ, ਸ਼ਾਮ ਸਿੰਘ ਖੇੜੀ, ਗੁਰਜੰਟ ਸਿੰਘ ਹਮੀਦੀ, ਮੱਘਰ ਸਿੰਘ ਕੁਰੜ, ਹਰਬੰਸ ਸਿੰਘ ਹਮੀਦੀ ਆਦਿ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪ ਉਮੀਦਵਾਰਾਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ |

ਪਿਛਲੀ ਖ਼ਬਰ ਐਡਵੋਕੇਟ ਧਰਮਪਾਲ ਸਿੰਘ ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ <br/> ਅਗਲੀ ਖ਼ਬਰ ਆਈ.ਓ.ਐਲ. ਫ਼ੈਕਟਰੀ ਧੌਲਾ ਵਿਖੇ ਸਿਹਤ ਜਾਂਚ ਕੈਂਪ ਲਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।