18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਐਡਵੋਕੇਟ ਧਰਮਪਾਲ ਸਿੰਘ ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ <br/>

ਐਡਵੋਕੇਟ ਧਰਮਪਾਲ ਸਿੰਘ ਨੂੰ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ ਕਰਨ 'ਤੇ ਸਨਮਾਨਿਤ ਕਰਦੇ ਹੋਏ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਜਗਸੀਰ ਸਿੰਘ ਸੀਰਾ ਛੀਨੀਵਾਲ ਅਤੇ ਹੋਰ | ਅਜੀਤ ਤਸਵੀਰ <br/> 04-03-2026
ਬਰਨਾਲਾ, 3 ਮਾਰਚ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਉਪਰੰਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਵਲੋਂ ਐਡਵੋਕੇਟ ਧਰਮਪਾਲ ਸਿੰਘ ਨੂੰ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ ਕੀਤਾ ਗਿਆ | ਉਨ੍ਹਾਂ ਵਲੋਂ ਸਿਰੋਪਾਉ ਪਾ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸੂਬਾ ਆਗੂ ਮਹਿੰਦਰ ਸਿੰਘ ਵੜੈਚ, ਗੁਰਨਾਮ ਸਿੰਘ ਠੀਕਰੀਵਾਲਾ, ਬਲਾਕ ਪ੍ਰਧਾਨ ਸ਼ਹਿਣਾ ਜਸਵੀਰ ਸਿੰਘ, ਜਸਮੇਲ ਸਿੰਘ ਕਾਲੇਕੇ, ਭੁਪਿੰਦਰ ਸਿੰਘ ਬਿੱਟੂ ਜਲੂਰ, ਰਣਧੀਰ ਸਿੰਘ ਸੇਖਾ, ਅੱਛਰਾ ਸਿੰਘ ਸੇਖਾ, ਗਗਨਦੀਪ ਸਿੰਘ ਸਹਿਜੜਾ, ਬਲਵਿੰਦਰ ਸਿੰਘ ਦੁੱਗਲ, ਚੇਅਰਮੈਨ ਯਾਦਵਿੰਦਰ ਸਿੰਘ ਰਾਜਗੜ੍ਹ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਹੋਲੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨ ਯੂਨੀਅਨ ਵਲੋਂ ਵਿਧਾਨ ਸਭਾ ਬਜਟ ਸੈਸ਼ਨ ਦੌਰਾਨ ਰੋਸ ਮਾਰਚ ਤੇ ਘਿਰਾਓ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।