18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਭਾਜਪਾ ਦੀ ਮੋਗਾ ਰੈਲੀ ਸੂਬੇ ਦੀ ਤਰੱਕੀ ਲਈ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗੀ-ਸੋਮਨਾਥ ਸ਼ਰਮਾ <br/>

ਭਾਜਪਾ ਆਗੂਆਂ ਸਮੇਤ ਰੈਲੀ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਜਨਰਲ ਸਕੱਤਰ ਸੋਮਨਾਥ ਸ਼ਰਮਾ | ਤਸਵੀਰ : ਪ੍ਰਵੀਨ ਗਰਗ <br/> 04-03-2026
ਤਪਾ ਮੰਡੀ, 3 ਮਾਰਚ (ਪ੍ਰਵੀਨ ਗਰਗ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ 14 ਮਾਰਚ ਨੂੰ ਮੋਗਾ ਵਿਖੇ ਇਕ 'ਬਦਲਾਅ ਰੈਲੀ' ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਰੈਲੀ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੋਮਨਾਥ ਸ਼ਰਮਾ ਤਪਾ ਨੇ ਕਿਹਾ ਕਿ ਇਸ ਵਿਸ਼ਾਲ ਰੈਲੀ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਸੰਬੋਧਨ ਕਰਨਗੇ | ਉਨ੍ਹਾਂ ਕਿਹਾ 'ਬਦਲਾਅ ਰੈਲੀ' ਨਾਲ ਪੰਜਾਬ ਵਿਚ ਮਜ਼ਬੂਤ ਅਨੁਸ਼ਾਸਨ, ਕਾਨੂੰਨ-ਵਿਵਸਥਾ, ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਸੂਬੇ ਦੀ ਤਰੱਕੀ ਲਈ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਇਸ ਰੈਲੀ ਨਾਲ ਪੰਜਾਬ ਵਿਚ ਭਾਜਪਾ ਲਈ ਨਵਾਂ ਰਾਜਨੀਤਿਕ ਮਾਹੌਲ ਬਣੇਗਾ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਭਾਜਪਾ ਦੀ ਜਿੱਤ ਲਈ ਰਾਹ ਪੱਧਰਾ ਹੋਵੇਗਾ | ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋ ਕੇ ਇਸ 'ਬਦਲਾਅ ਰੈਲੀ' ਦਾ ਹਿੱਸਾ ਬਣਨ ਅਤੇ ਇਕ ਮਜ਼ਬੂਤ, ਸੁਰੱਖਿਅਤ ਅਤੇ ਵਿਕਾਸਸ਼ੀਲ ਪੰਜਾਬ ਦੀ ਨੀਂਹ ਰੱਖਣ ਵਿਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਪ੍ਰਧਾਨ ਜਗਤਾਰ ਸਿੰਘ ਰੂੜੇਕੇ, ਪ੍ਰਦੀਪ ਕੁਮਾਰ ਸਾਬਕਾ ਮੰਡਲ ਪ੍ਰਧਾਨ, ਜ਼ਿਲ੍ਹਾ ਸੈਕਟਰੀ ਬਿੱਕਰ ਸਿੰਘ ਕਾਹਨੇਕੇ, ਯੋਗੇਸ਼ ਬੱਲੋ੍ਹ, ਹਨੀ ਪੱਖੋ, ਰਾਮ ਸਿੰਘ ਰੂੜੇਕੇ, ਸੀਨੀਅਰ ਆਗੂ ਜਗਰੂਪ ਸਿੰਘ ਰੂੜੇਕੇ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਹੋਲੀ ਦੇ ਤਿਉਹਾਰ ਮੌਕੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਪੁਲਿਸ ਨੇ ਮੁੱਖ ਮਾਰਗ 'ਤੇ ਕੀਤੀ ਨਾਕਾਬੰਦੀ <b... ਅਗਲੀ ਖ਼ਬਰ ਜਨਤਕ ਜਥੇਬੰਦੀਆਂ ਵਲੋਂ ਈਰਾਨ 'ਤੇ ਅਮਰੀਕੀ-ਇਜ਼ਰਾਈਲੀ ਹਮਲੇ ਵਿਰੁੱਧ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।