18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਹੋਲੀ ਦੇ ਤਿਉਹਾਰ ਮੌਕੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਪੁਲਿਸ ਨੇ ਮੁੱਖ ਮਾਰਗ 'ਤੇ ਕੀਤੀ ਨਾਕਾਬੰਦੀ <br/>

ਇੰਸਪੈਕਟਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਇਕ ਵਾਹਨ ਦੀ ਚੈਕਿੰਗ ਕਰਦੀ ਹੋਈ ਪੁਲਿਸ | ਤਸਵੀਰ : ਪ੍ਰਵੀਨ ਗਰਗ <br/> 04-03-2026
ਤਪਾ ਮੰਡੀ, 3 ਮਾਰਚ (ਪ੍ਰਵੀਨ ਗਰਗ)-ਹੋਲੀ ਦੇ ਤਿਉਹਾਰ ਨੂੰ ਸ਼ਾਂਤੀ ਪੂਰਵਕ ਨੇਪਰੇ ਚਾੜ੍ਹਨ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਗੁਰਪ੍ਰੀਤ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਪੁਲਿਸ ਨੇ ਹਾਈਟੈੱਕ ਨਾਕੇ 'ਤੇ ਵਿਸ਼ੇਸ਼ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ | ਇਸ ਮੌਕੇ ਨਾਕੇ 'ਤੇ ਤੈਨਾਤ ਇੰਸਪੈਕਟਰ ਗੁਰਬਿੰਦਰ ਸਿੰਘ ਨੇ ਕਿਹਾ ਕਿ ਇਸ ਕਦਮ ਦਾ ਮੁੱਖ ਮਕਸਦ ਹੋਲੀ ਮੌਕੇ ਹੋਣ ਵਾਲੀ ਸੰਭਾਵਿਤ ਹੁੱਲੜਬਾਜ਼ੀ, ਆਪਸੀ ਝਗੜਿਆਂ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਹੈ | ਸੀਨੀਅਰ ਅਧਿਕਾਰੀਆਂ ਵਲੋਂ ਜਾਰੀ ਨਿਰਦੇਸ਼ਾਂ ਮੁਤਾਬਿਕ ਹੋਲੀ ਦੇ ਤਿਉਹਾਰ ਨੂੰ ਲੈ ਕੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਇਲਾਕਿਆਂ ਵਿਚ ਅਮਨ ਕਾਨੂੰਨ ਦੀ ਸਥਿਤੀ ਹਰ ਹਾਲ 'ਚ ਬਹਾਲ ਰੱਖੀ ਜਾਵੇਗੀ | ਉਨ੍ਹਾਂ ਸਪਸ਼ਟ ਕੀਤਾ ਕਿ ਤਿਉਹਾਰ ਦੌਰਾਨ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ | ਸ਼ਾਂਤੀ ਭੰਗ ਕਰਨ ਵਾਲੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਤਾਂ ਜੋ ਆਮ ਜਨਤਾ ਬਿਨਾਂ ਕਿਸੇ ਡਰ ਦੇ ਹੋਲੀ ਦਾ ਤਿਉਹਾਰ ਮਨਾ ਸਕੇ | ਹੋਲੀ ਦੇ ਤਿਉਹਾਰ ਮੌਕੇ ਭੀੜ ਅਤੇ ਸੁਰੱਖਿਆ ਚੁਨੌਤੀਆਂ ਨੂੰ ਦੇਖਦੇ ਹੋਏ, ਪੂਰੀ ਪੁਲਿਸ ਮੌਜੂਦਗੀ ਜ਼ਰੂਰੀ ਹੈ | ਪੁਲਿਸ ਵਲੋਂ ਇਹ ਕਦਮ ਇਸ ਉਦੇਸ਼ ਨਾਲ ਚੁੱਕਿਆ ਹੈ ਕਿ ਕਾਨੂੰਨ ਵਿਵਸਥਾ ਵਿਚ ਕੋਈ ਢਿੱਲ ਨਾ ਹੋਵੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਤੁਰੰਤ ਰੋਕਿਆ ਜਾ ਸਕੇ |

ਪਿਛਲੀ ਖ਼ਬਰ ਬੱਸਾਂ ਨੂੰ ਰੰਗਣਾ ਸਰਕਾਰ ਦੀ ਅਸੁਰੱਖਿਆ ਦੀ ਭਾਵਨਾ ਨੂੰ ਦਰਸਾਉਂਦਾ ਹੈ-ਵੜਿੰਗ ਅਗਲੀ ਖ਼ਬਰ ਭਾਜਪਾ ਦੀ ਮੋਗਾ ਰੈਲੀ ਸੂਬੇ ਦੀ ਤਰੱਕੀ ਲਈ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗੀ-ਸੋਮਨਾਥ ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।