12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਕਲੈਰੀਕਲ ਕਾਮਿਆਂ ਨੇ ਰੋਸ ਮੁਜ਼ਾਹਰਾ ਕਰਦਿਆਂ ਮੁਲਾਜ਼ਮ ਵਿਰੋਧੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ <br/>

ਅਜੀਤ ਡੈਸਕ 06-03-2026
ਬਰਨਾਲਾ, 5 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਕਲੈਰੀਕਲ ਕਾਮਿਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਮੁਲਾਜ਼ਮ ਵਿਰੋਧੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਤਰਸੇਮ ਭੱਠਲ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸ਼ਰਮਾ ਅਤੇ ਜ਼ਿਲ੍ਹਾ ਵਧੀਕ ਜਨਰਲ ਸਕੱਤਰ ਨਿਰਮਲਜੀਤ ਸਿੰਘ ਚਾਨੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਅਤੇ ਮੁਲਾਜ਼ਮ ਆਪਣੇ-ਆਪ ਨੂੰ ਠੱਗੇ ਗਏ ਮਹਿਸੂਸ ਕਰ ਰਹੇ ਹਨ | ਜਿਹੜੀ ਸਰਕਾਰ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਸੀ, ਉਹ ਸਰਕਾਰ ਸੱਤਾ ਪ੍ਰਾਪਤੀ ਤੋਂ ਬਾਅਦ ਇੱਕ ਦਮ ਆਪਣਾ ਵਾਅਦਾ ਭੁੱਲ ਗਈ | ਉਨ੍ਹਾਂ ਦੱਸਿਆ ਕਿ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਮਿਤੀ 18-11-2022 ਨੂੰ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੋਇਆ ਹੈ | ਜਿਸ ਦੀ ਅਨਾਊਾਸਮੈਂਟ ਖ਼ੁਦ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਸਾਲ 2022 ਦੀ ਦੀਵਾਲੀ ਮੌਕੇ ਕੀਤੀ ਸੀ | ਇਸ ਝੂਠੇ ਨੋਟੀਫ਼ਿਕੇਸ਼ਨ ਨੂੰ ਸਰਕਾਰ ਨੇ ਹੋਰ ਸਟੇਟਾਂ ਵਿਚ ਪ੍ਰਚਾਰ ਕੇ ਵੋਟਾਂ ਵੀ ਵਟੋਰੀਆਂ ਪਰ ਅੱਜ 4 ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਲਾਗੂ ਨਹੀਂ ਕੀਤੀ | ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਡੀ.ਏ. ਦੇਣ ਤੋਂ ਵੀ ਭੱਜ ਗਈ ਹੈ | ਉਨ੍ਹਾਂ ਅਫ਼ਸੋਸ ਨਾਲ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਮੁਲਾਜ਼ਮ ਪੱਖੀ ਹੋਣ ਦੀ ਬਜਾਏ ਮੁਲਾਜ਼ਮ ਦੋਖੀ ਸਾਬਤ ਹੋਈ ਹੈ, ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਆਰਾ ਮਿਤੀ 15 ਜਨਵਰੀ 2015 ਨੂੰ ਜਾਰੀ ਬੇਸਿਕ ਪੇਅ ਲਾਗੂ ਕਰਨ ਸਬੰਧੀ ਪੱਤਰ ਅਤੇ ਕਾਂਗਰਸ ਸਰਕਾਰ ਦੁਆਰਾ ਮਿਤੀ 17 ਜੁਲਾਈ 2020 ਨੂੰ ਕੇਂਦਰੀ ਤਨਖ਼ਾਹ ਪੇਅ ਕਮਿਸ਼ਨ ਅਧੀਨ ਲਿਆਉਣ ਵਾਲਾ ਪੱਤਰ ਮੁਲਾਜ਼ਮ ਵਿਰੋਧੀ ਫ਼ੈਸਲੇ ਸਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਆਸ ਸੀ ਕਿ ਮੁਲਾਜ਼ਮਾਂ ਦਾ ਪੱਖ ਸੁਣਦੇ ਹੋਏ ਇਹ ਪੱਤਰ ਤੁਰੰਤ ਪ੍ਰਭਾਵ ਤੋਂ ਰੱਦ ਕਰ ਦੇਵੇਗੀ ਪਰ ਇਹ ਸਰਕਾਰ ਪਹਿਲੀਆਂ ਸਰਕਾਰਾਂ ਤੋਂ ਵੀ ਨਖਿੱਧ ਸਾਬਤ ਹੋਈ ਹੈ ਜੋ ਮੁਲਾਜ਼ਮਾਂ ਤੇ ਲਗਦੇ 200/- ਪ੍ਰਤੀ ਮਹੀਨਾ ਜਜ਼ੀਆ ਟੈਕਸ (ਵਿਕਾਸ ਟੈਕਸ) ਨੂੰ ਵੀ ਬੰਦ ਨਹੀਂ ਕਰ ਸਕੀ, ਹੋਰ ਤਾਂ ਇਸ ਤੋਂ ਆਸ ਹੀ ਕੀ ਕੀਤੀ ਜਾ ਸਕਦੀ ਹੈ |ਇਸ ਲਈ ਜੱਥੇਬੰਦੀ ਸਰਕਾਰ ਦੀਆਂ ਇਨ੍ਹਾਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਸਖ਼ਤ ਵਿਰੋਧ ਕਰਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਕਲੈਰੀਕਲ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਜ਼ਬਰਦਸਤ ਘਿਰਾਓ ਕੀਤਾ ਜਾਵੇਗਾ ਜਿਸ ਸਬੰਧੀ 5 ਬੱਸਾਂ ਦਾ ਵੱਡਾ ਕਾਫ਼ਲਾ 8 ਤਰੀਕ ਨੂੰ ਚੰਡੀਗੜ੍ਹ ਵੱਲ ਰਵਾਨਾ ਹੋਵੇਗਾ | ਇਸ ਮੌਕੇ ਜੱਥੇਬੰਦੀ ਦੇ ਸਰਪ੍ਰਸਤ ਮੈਡਮ ਅੰਸੂ ਗੁਪਤਾ, ਮੀਤ ਪ੍ਰਧਾਨ ਕਮਲਜੀਤ ਸਿੰਘ ਸ਼ਾਦ, ਵਿੱਕੀ ਡਾਬਲਾ, ਜਗਸੀਰ ਸਿੰਘ, ਮਨਿੰਦਰ ਸਿੰਘ ਅÏਲਖ, ਸੁਖਜੀਤ ਸਿੰਘ ਸੰਧੂ, ਕਰਨਵੀਰ ਸਿੰਘ ਭੱਠਲ, ਸੁਖਦੀਪ ਸਿੰਘ, ਜਤਿੰਦਰ ਸਿੰਘ, ਮੈਡਮ ਚੰਚਲ ਕੌਂਸਲ ਅਤੇ ਮਨਜੀਤ ਕੌਰ, ਯਾਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਕਰਨਅਵਤਾਰ ਸਿੰਘ, ਰੈਂਪਜੀਤ ਕੌਰ, ਮਨਦੀਪ ਕੌਰ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਦੱੁਲਮਸਰ ਵਿਖੇ ਕਬਜ਼ਾ ਵਾਰੰਟ ਪੁਲਿਸ ਮੁਲਾਜ਼ਮਾਂ ਦੀ ਘਾਟ ਕਾਰਨ ਮੁਲਤਵੀ <br/> ਅਗਲੀ ਖ਼ਬਰ ਨਗਰ ਕੌਂਸਲ ਵਲੋਂ ਲੋਕਾਂ ਦੀ ਸਹੂਲਤ ਲਈ ਪਾਈ ਸੀਵਰੇਜ ਪਾਈਪ ਲੋਕਾਂ ਲਈ ਬਣੀ ਸਿਰਦਰਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।