12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੰਯੁਕਤ ਕਿਸਾਨ ਮੋਰਚਾ ਪੰਜਾਬ, ਟਰੇਡ ਯੂਨੀਅਨਾਂ ਅਤੇ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ <br/>

ਅਜੀਤ ਡੈਸਕ 06-03-2026
ਬਰਨਾਲਾ, 5 ਮਾਰਚ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚਾ ਪੰਜਾਬ, ਟਰੇਡ ਯੂਨੀਅਨਾਂ ਅਤੇ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਗੋਰਾ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 6 ਮਾਰਚ ਨੂੰ ਬਠਿੰਡਾ ਵਿਖੇ ਹੋਣਾ ਵਾਲੇ ਰੋਸ ਪ੍ਰਦਰਸ਼ਨ ਵਿਚ ਜ਼ਿਲ੍ਹਾ ਬਰਨਾਲਾ ਵਿਚੋਂ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ | ਇਸ ਮੌਕੇ ਗੋਰਾ ਸਿੰਘ ਢਿੱਲਵਾਂ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਅਤੇ ਇਜ਼ਰਾਈਲ ਦੇ ਰਾਸ਼ਟਰਪਤੀ ਵਲੋਂ ਈਰਾਨ ਦੇ ਲੋਕਾਂ ਉੱਪਰ ਲਗਾਤਾਰ ਹਮਲੇ ਕਰ ਕੇ ਈਰਾਨੀਆਂ ਨੂੰ ਮਾਰਿਆ ਜਾ ਰਿਹਾ ਹੈ | ਜਿਸ 'ਚ ਅÏਰਤਾਂ ਸਮੇਤ ਬੱਚੇ ਨੂੰ ਮਾਰਿਆ ਗਿਆ ਹੈ | ਉਸ ਦਾ ਸਖ਼ਤ ਵਿਰੋਧ ਕਰਦਿਆਂ ਜੰਗ ਨੂੰ ਤੁਰੰਤ ਰੋਕਣ ਦੀ ਮੰਗ ਕੀਤੀ ਗਈ | ਇਸ ਮੌਕੇ ਜਰਨੈਲ ਸਿੰਘ ਬਦਰਾ, ਮਨਜੀਤ ਰਾਜ, ਰਜਿੰਦਰ ਸਿੰਘ ਦਰਾਕਾ, ਜਗਰਾਜ ਹਰਦਾਸਪੁਰਾ, ਗੁਰਪ੍ਰੀਤ ਰੂੜੇਕੇ, ਖੁਸ਼ੀਆਂ ਸਿੰਘ ਬਰਨਾਲਾ, ਮੋਹਨ ਸਿੰਘ ਰੂੜੇਕੇ, ਬਿੱਕਰ ਸਿੰਘ ਸੰਧੂ ਕਲਾਂ, ਰਣਜੀਤ ਸਿੰਘ ਰੂੜੇਕੇ, ਦਰਸ਼ਨ ਸਿੰਘ ਉੱਗੋਕੇ, ਨਗਿੰਦਰਜੀਤ ਸਿੰਘ, ਗੁਰਮੇਲ ਸਿੰਘ ਜਵੰਦਾ, ਗੁਰਮੇਲ ਸ਼ਰਮਾ, ਜਗਤਾਰ ਸਿੰਘ ਖੇੜੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਹਵਾ ਤੇ ਪਾਣੀ ਨੂੰ ਸਾਫ਼ ਰੱਖਣ ਸੰਬੰਧੀ ਦਿੱਤੀ ਜਾਣਕਾਰੀ <br/>... ਅਗਲੀ ਖ਼ਬਰ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਸਾਹਿਤਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।