13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

2027 ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਬਣਾਏਗੀ ਸਰਕਾਰ-ਵਿਧਾਇਕ ਕਾਲਾ ਢਿੱਲੋਂ <br/>

ਅਜੀਤ ਡੈਸਕ 06-03-2026
ਤਪਾ ਮੰਡੀ, 5 ਮਾਰਚ (ਪ੍ਰਵੀਨ ਗਰਗ, ਵਿਜੇ ਸ਼ਰਮਾ)-2027 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਵਾਰ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ 'ਚ ਲਾਮਿਸਾਲ ਜਿੱਤ ਪ੍ਰਾਪਤ ਕਰ ਕੇ ਸੂਬੇ 'ਚ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਬਣਾਏਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਤਪਾ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ 2027 ਦੀਆਂ ਚੋਣਾਂ ਲਈ ਕਾਂਗਰਸ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਪ੍ਰਤੀ ਲਾਮਬੰਦ ਕੀਤਾ ਜਾ ਰਿਹਾ ਹੈ | ਆਗਾਮੀ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਦੇਣਗੇ | ਇਸ ਮੌਕੇ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਰਾਜਵਿੰਦਰ ਸਿੰਘ ਸ਼ੀਤਲ, ਮਾਸਟਰ ਸ਼ਾਮ ਲਾਲ, ਗਿਰਧਰ ਮਿੱਤਲ, ਗੁਰਪ੍ਰੀਤ ਸਿੰਘ ਆਦਿ ਕਾਂਗਰਸੀ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਸ੍ਰੀ ਅਗਰਵਾਲ ਪੀਰਖਾਨਾ ਕਮੇਟੀ ਵਲੋਂ ਬਾਬਾ ਹੈਦਰ ਸ਼ੇਖ ਦਾ ਉਸ (13ਵਾਂ ਰੋਜ਼ਾ) ਕੇਕ ਕੱਟ ਕੇ ਮਨਾਇਆ <br/> ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਹਵਾ ਤੇ ਪਾਣੀ ਨੂੰ ਸਾਫ਼ ਰੱਖਣ ਸੰਬੰਧੀ ਦਿੱਤੀ ਜਾਣਕਾਰੀ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।