13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਕਾਂਗਰਸ ਨੇ 'ਆਪ' ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ 'ਯੁੱਧ ਗੱਪਾਂ ਵਿਰੁੱਧ' ਮੁਹਿੰਮ-ਰਣਦੀਪ ਸਿੰਘ ਨਾਭਾ <br/>

ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਗ੍ਰਹਿ ਵਿਖੇ ਗੱਲਬਾਤ ਕਰਦੇ ਹੋਏ | ਤਸਵੀਰ : ਰਿੰਪੀ ਸਟੂਡੀਓ <br/> 06-03-2026
ਬਰਨਾਲਾ, 5 ਮਾਰਚ (ਰਾਜ ਪਨੇਸਰ)-ਕਾਂਗਰਸ ਪਾਰਟੀ ਨੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 'ਗੱਪੀਆਂ ਦੀ ਸਰਕਾਰ' ਦੱਸਦੇ ਹੋਏ 'ਯੁੱਧ ਗੱਪਾਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਹੈ | ਜਿਸ ਤਹਿਤ ਅੱਜ ਸਮੁੱਚੇ ਪੰਜਾਬ 'ਚ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੇ ਪ੍ਰੈੱਸ ਕਾਨਫ਼ਰੰਸਾਂ ਕਰ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਖ਼ਿਲਾਫ਼ ਸੂਬੇ ਦੇ ਲੋਕਾਂ ਨਾਲ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਗਾਏ | ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਰਿਹਾਇਸ਼ 'ਤੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਦੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੇ ਲੋਕਾਂ ਨਾਲ ਵੱਖ-ਵੱਖ ਗਰੰਟੀਆਂ ਦਾ ਵਾਅਦਾ ਕਰ ਕੇ ਸੱਤਾ 'ਚ ਆਈ ਪ੍ਰੰਤੂ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਇਹ ਗਰੰਟੀਆਂ ਗੁਮਰਾਹਕੁਨ ਨਿਕਲੀਆਂ | ਉਨ੍ਹਾਂ ਕਿਹਾ ਕਿ 'ਆਪ' ਨੇ ਸੂਬੇ ਦੀਆਂ ਅÏਰਤਾਂ ਨਾਲ ਪ੍ਰਤੀ ਮਹੀਨਾ 1000 ਰੁਪਏ ਦੀ ਗਰੰਟੀ ਦਿੱਤੀ ਸੀ ਪ੍ਰੰਤੂ ਸਰਕਾਰ ਦੀ ਇਹ ਗਰੰਟੀ ਝੂਠੀ ਨਿਕਲੀ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵੱਖ-ਵੱਖ ਸਮੱਸਿਆਵਾਂ ਦੇ ਖ਼ਿਲਾਫ਼ ਯੁੱਧ ਸ਼ੁਰੂ ਕਰਨ ਦਾ ਢੰਡੋਰਾ ਪਿੱਟ ਰਹੀ ਹੈ ਪ੍ਰੰਤੂ ਅਸਲ ਵਿਚ ਸਰਕਾਰ ਹਰ ਖੇਤਰ ਵਿਚ ਫੇਲ ਸਾਬਤ ਹੋਈ ਹੈ | ਵਿਧਾਇਕ ਢਿੱਲੋਂ ਨੇ ਮੰਗ ਕੀਤੀ ਕਿ ਸਰਕਾਰ 18 ਸਾਲ ਤੋਂ ਉੱਪਰ ਦੀਆਂ ਸੂਬੇ ਦੀਆਂ ਸਾਰੀਆਂ ਅÏਰਤਾਂ ਦੇ ਖਾਤਿਆਂ ਵਿਚ ਚਾਰ ਸਾਲਾਂ ਦਾ 48000 ਦੀ ਬਕਾਇਆ ਰਕਮ ਤੁਰੰਤ ਪਾਵੇ, ਜਿਹੜੀ ਕਿ ਇਨ੍ਹਾਂ ਨੇ ਗਰੰਟੀ ਦਿੱਤੀ ਸੀ | ਵਿਧਾਇਕ ਢਿੱਲੋਂ ਨੇ ਕਿਹਾ ਕਿ ਉਹ ਪੰਜਾਬ ਦੇ ਬਜਟ ਸੈਸ਼ਨ ਦੌਰਾਨ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਸਬੰਧੀ ਸਰਕਾਰ ਨੂੰ ਘੇਰਨਗੇ | ਇਸ ਮੌਕੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੱਖਣ ਸ਼ਰਮਾ, ਸ਼ਹਿਰੀ ਪ੍ਰਧਾਨ ਮਹੇਸ਼ ਕੁਮਾਰ ਲੋਟਾ, ਕਾਂਗਰਸ ਕਿਸਾਨ ਸੈਲ ਦੇ ਸੂਬਾ ਮੀਤ ਪ੍ਰਧਾਨ ਧੰਨਾ ਸਿੰਘ ਗਰੇਵਾਲ, ਦਿਹਾਤੀ ਪ੍ਰਧਾਨ ਸਤਨਾਮ ਸਿੰਘ ਪੱਤੀ ਸੇਖਵਾਂ, ਜਸਮੇਲ ਸਿੰਘ ਡੇਅਰੀਵਾਲਾ, ਸੀਨੀਅਰ ਆਗੂ ਗੁਰਮੇਲ ਸਿੰਘ ਮੌੜ, ਕੁਲਦੀਪ ਸਿੰਘ ਗੱੁਗ (ਸੰਧੂ ਖੇਤੀ ਸੇਵਾ ਸੈਂਟਰ ਵਾਲੇ), ਜਗਤਾਰ ਸਿੰਘ ਪੱਖੋ, ਵਰੁਣ ਬੱਤਾ, ਪਰਮਿੰਦਰ ਸਿੰਘ ਬੀਰੀ ਗਿੱਲ, ਜਥੇਦਾਰ ਕਰਮਜੀਤ ਸਿੰਘ ਬਿੱਲੂ, ਗੁਰਮੇਲ ਸਿੰਘ ਬੋਕਸਰ, ਸੂਰਤ ਸਿੰਘ ਬਾਜਵਾ, ਚੰਦ ਸਿੰਘ ਮਾਨਾ ਪਿੰਡੀ, ਮਨਜੀਤ ਸਿੰਘ ਗੁਰੂ, ਕੈਪਟਨ ਭੁਪਿੰਦਰ ਸਿੰਘ ਝਲੂਰ, ਬਿੱਟੂ ਸ਼ਰਮਾ ਪੀ.ਏ., ਡਿੰਪਲ ਉਪਲੀ, ਰਾਜਵਿੰਦਰ ਸਿੰਘ ਸੀਤਲ ਤੋਂ ਇਲਾਵਾ ਭਾਰੀ ਗਿਣਤੀ 'ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਆਜ਼ਾਦ ਸਪੋਰਟਸ ਕਲੱਬ ਵਲੋਂ ਲਗਾਏ ਅੱਖਾਂ ਦੇ ਕੈਂਪ ਦੌਰਾਨ 125 ਮਰੀਜ਼ਾਂ ਦੇ ਹੋਏ ਸਫਲ ਆਪ੍ਰੇਸ਼ਨ <br/> ਅਗਲੀ ਖ਼ਬਰ ਪਿੰਡ ਭਗਤਪੁਰਾ ਵਿਖੇ ਨੌਜਵਾਨ ਦੀ ਖੰਭੇ ਵਿਚ ਵੱਜਣ ਕਾਰਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।