13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਫਰਦ ਕੇਂਦਰ ਦੇ ਆਪ੍ਰੇਟਰਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ <br/>

ਅਜੀਤ ਡੈਸਕ 06-03-2026
ਤਪਾ ਮੰਡੀ, 5 ਮਾਰਚ (ਵਿਜੇ ਸ਼ਰਮਾ)-ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐੱਸੋਸੀਏਸ਼ਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 7 ਮਾਰਚ ਤੱਕ ਫ਼ਰਦ ਕੇਂਦਰਾਂ ਨੂੰ ਬੰਦ ਕਰ ਕੇ ਹੜਤਾਲ 'ਤੇ ਚਲੇ ਗਏ ਹਨ, ਜਿਸ ਕਰ ਕੇ ਫ਼ਰਦ ਲੈਣ ਲਈ ਆਏ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਹੋਇਆਂ ਜਗਸੀਰ ਸਿੰਘ ਤਪਾ, ਗਗਨਦੀਪ ਸ਼ਰਮਾ ਨੇ ਦੱਸਿਆ ਕਿ ਫ਼ਰਦ ਕੇਂਦਰਾਂ ਵਿਚ ਲਗਭਗ 900 ਤੋਂ ਵੱਧ ਡਾਟਾ ਐਂਟਰੀ ਅਪਰੇਟਰ ਪਿਛਲੇ 15 ਤੋਂ 18 ਸਾਲਾਂ ਦੌਰਾਨ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਜਮਾਂ ਬੰਦੀਆਂ, ਖ਼ਸਰਾ ਗਿਰਦਾਵਰੀ ਇੰਤਕਾਲ ਦਰਜ ਕਰਨ ਲਈ ਪੰਜਾਬ ਦੇ ਮਾਲ ਰਿਕਾਰਡ ਨੂੰ ਕੰਪਿਊਟਰਾਈਜ਼ਡ ਕਰ ਕੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਲੋਂ ਲਿਆਂਦੀ ਗਈ ਇਕ ਪ੍ਰਾਈਵੇਟ ਕੰਪਨੀ ਸੀ.ਐੱਮ.ਐੱਸ. ਕੰਪਿਊਟਰ ਲਿਮ: ਕੰਪਨੀ ਦੁਆਰਾ ਭਰਤੀ ਕੀਤਾ ਗਿਆ ਸੀ ਜਦੋਂ ਗੱਲ ਤਨਖ਼ਾਹ ਦੀ ਆਉਂਦੀ ਹੈ ਤਾਂ ਕੰਪਿਊਟਰ ਅਪਰੇਟਰਾਂ ਨੂੰ ਅਣਗੌਲਿਆ ਕੀਤਾ ਜਾਂਦਾ ਹੈ ਕਿਉਂਕਿ ਹਰ ਸਾਲ ਵਿਚ ਤਨਖ਼ਾਹਾਂ ਵਿਚ ਵਾਧਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਅਜੇ ਤੱਕ ਉਹ ਵਾਅਦਾ ਵੀ ਪੂਰਾ ਨਹੀਂ ਹੋਇਆ | ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਨੇ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ |

ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਛੇਵੀਂ ਪਾਤਿਸ਼ਾਹੀ ਵਿਖੇ ਹੋਲੇ ਮਹੱਲੇ ਨੂੰ ਸਮਰਪਿਤ ਪੇਂਡੂ ਖੇਡਾਂ ਕਰਵਾਈਆਂ <br/> ਅਗਲੀ ਖ਼ਬਰ ਪੀ.ਆਰ.ਟੀ.ਸੀ. ਰਿਟਾਇਰਮੈਂਟ ਭਾਈਚਾਰਾ ਯੂਨੀਅਨ ਏਟਕ ਬਰਨਾਲਾ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।