13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

8 ਨੂੰ ਵਿਧਾਨ ਸਭਾ ਦੇ ਘਿਰਾਓ 'ਚ ਕਾਫ਼ਲੇ ਬੰਨ੍ਹ ਕੇ ਸ਼ਾਮਿਲ ਹੋਣਗੇ ਸਮੂਹ ਪੈਨਸ਼ਨਰ-ਆਗੂ <br/>

ਅਜੀਤ ਡੈਸਕ 06-03-2026
ਮਹਿਲ ਕਲਾਂ, 5 ਮਾਰਚ (ਅਵਤਾਰ ਸਿੰਘ ਅਣਖੀ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਇਕਾਈ ਮਹਿਲ ਕਲਾਂ ਦੀ ਅਹਿਮ ਮੀਟਿੰਗ ਇੱਥੇ ਬੀ.ਡੀ.ਪੀ.ਓ. ਕੰਪਲੈਕਸ ਵਿਖੇ ਹੋਈ | ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ, ਮੀਤ ਪ੍ਰਧਾਨ ਬਖਤੌਰ ਸਿੰਘ ਮੂੰਮ ਨੇ ਕਿਹਾ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਆਪ ਸਰਕਾਰ ਕੰਨੀ ਕਤਰਾ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਜਥੇਬੰਦੀ ਵਲੋਂ ਮੰਤਰੀਆਂ, ਵਿਧਾਇਕਾਂ, ਹਲਕਾ ਇੰਚਾਰਜਾਂ ਨੂੰ ਮੰਗ ਪੱਤਰ ਸੌਂਪਣ ਦੇ ਬਾਵਜੂਦ ਵੀ ਕੱਖ ਪੱਲੇ ਨਹੀਂ ਪਿਆ | ਜਿਸ ਕਰ ਕੇ ਸਮੂਹ ਪੈਨਸ਼ਨਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਮਹਿਲ ਕਲਾਂ ਦੇ ਮੈਨੇਜਰ ਮੈਡਮ ਸੁਮਰੀਤ ਕੌਰ ਨੇ ਪੈਨਸ਼ਨਰਾਂ ਨੂੰ ਬੈਂਕ ਦੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਡਿਜੀਟਲ ਸਹੂਲਤਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ | ਮੈਡਮ ਸੁਮਰੀਤ ਕੌਰ ਨੇ ਪੈਨਸ਼ਨਰਾਂ ਨੂੰ ਲਾਈਫ਼ ਸਰਟੀਫਿਕੇਟ ਡਿਜੀਟਲ ਤਰੀਕੇ ਨਾਲ ਜਮਾਂ ਕਰਵਾਉਣ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮੌਕੇ 'ਤੇ ਹੀ ਕਈ ਪੈਨਸ਼ਨਰਾਂ ਦੇ ਲਾਈਫ਼ ਸਰਟੀਫਿਕੇਟ ਆਨਲਾਈਨ ਕਰ ਕੇ ਉਨ੍ਹਾਂ ਦੀ ਸਹੂਲਤ ਯਕੀਨੀ ਬਣਾਈ | ਆਗੂਆਂ ਨੇ ਦੱਸਿਆ ਕਿ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ 8 ਮਾਰਚ ਨੂੰ ਮੁਹਾਲੀ ਚੌਂਕ ਵਿਖੇ ਵੱਡੀ ਰੈਲੀ ਕੀਤੀ ਜਾਵੇਗੀ, ਜਿਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕਰ ਕੇ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਨਾਲ ਸੰਘਰਸ਼ 'ਚ ਸ਼ਾਮਿਲ ਹੋਣ | ਇਸ ਮੌਕੇ ਬਖਤੌਰ ਸਿੰਘ ਮੂੰਮ, ਪਵਨ ਕੁਮਾਰ, ਨੱਥਾ ਸਿੰਘ ਮਹਿਲ ਖ਼ੁਰਦ, ਨਿਰਪਾਲ ਸਿੰਘ, ਸੁਰਿੰਦਰ ਸ਼ਰਮਾ, ਦਲੀਪ ਸਿੰਘ ਠੁੱਲੀਵਾਲ, ਰਾਜ ਕੁਮਾਰ, ਰੂਪ ਸਿੰਘ ਗਹਿਲ, ਬਲਜੀਤ ਸਿੰਘ ਛਾਪਾ, ਜਸਵੰਤ ਸਿੰਘ, ਅਜਮੇਰ ਸਿੰਘ ਕਾਲਸਾਂ, ਅਮਰਜੀਤ ਸਿੰਘ, ਜਗਦੇਵ ਸਿੰਘ, ਜੱਗਾ ਸਿੰਘ, ਜੀਤ ਸਿੰਘ ਕੁਰੜ, ਹਾਕਮ ਸਿੰਘ ਖ਼ਿਆਲੀ, ਇੰਦਰਜੀਤ ਸਿੰਘ ਕੁਤਬਾ, ਭੋਲਾ ਸਿੰਘ ਛੀਨੀਵਾਲ, ਨਛੱਤਰ ਸਿੰਘ ਛਾਪਾ, ਬਲਬੀਰ ਸਿੰਘ ਛਾਪਾ, ਮਹਿੰਦਰ ਸਿੰਘ, ਪੂਰਨ ਸਿੰਘ ਗਹਿਲ ਆਦਿ ਪੈਨਸ਼ਨਰ ਹਾਜ਼ਰ ਸਨ |

ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਵਲੋਂ ਬਠਿੰਡਾ ਰੋਸ ਮੁਜ਼ਾਹਰੇ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ <br/> ਅਗਲੀ ਖ਼ਬਰ ਗੁਰਦੁਆਰਾ ਸਾਹਿਬ ਛੇਵੀਂ ਪਾਤਿਸ਼ਾਹੀ ਵਿਖੇ ਹੋਲੇ ਮਹੱਲੇ ਨੂੰ ਸਮਰਪਿਤ ਪੇਂਡੂ ਖੇਡਾਂ ਕਰਵਾਈਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।