14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਰਾਜਦੀਪ ਸਿੰਘ ਬਰਾੜ ਨੇ ਵਧੀਕ ਡਿਪਟੀ ਕਮਿਸ਼ਨਰ ਮਲੇਰਕੋਟਲਾ ਵਜੋਂ ਸੰਭਾਲਿਆ ਅਹੁਦਾ <br/>

ਅਜੀਤ ਡੈਸਕ 06-03-2026
ਮਲੇਰਕੋਟਲਾ, 5 ਮਾਰਚ (ਸਰੌਦ, ਜੈਨ, ਥਿੰਦ)-ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਹੁਕਮਾਂ ਦੇ ਤਹਿਤ ਆਈ.ਏ.ਐੱਸ ਅਧਿਕਾਰੀ ਰਾਜਦੀਪ ਸਿੰਘ ਬਰਾੜ ਨੇ ਅੱਜ ਜ਼ਿਲ੍ਹਾ ਮਲੇਰਕੋਟਲਾ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲਿਆ ਹੈ | ਜ਼ਿਕਰਯੋਗ ਹੈ ਆਈ.ਏ.ਐੱਸ ਅਧਿਕਾਰੀ ਰਾਜਦੀਪ ਸਿੰਘ ਬਰਾੜ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਬਠਿੰਡਾ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ | ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਰਾਜਦੀਪ ਸਿੰਘ ਬਰਾੜ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਤੇ ਸੁਚੱਜੀਆਂ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਹਿਤੈਸ਼ੀ ਸਕੀਮਾਂ ਤੇ ਤਰਜੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਕੇ ਹਰ ਹੱਕਦਾਰ ਨਾਗਰਿਕ ਤੱਕ ਉਨ੍ਹਾਂ ਦਾ ਲਾਭ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਕੰਮਕਾਜ ਵਿਚ ਪਾਰਦਰਸ਼ਤਾ, ਤੇਜ਼ੀ ਅਤੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ, ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਸਮੇਂ-ਸਿਰ ਅਤੇ ਪ੍ਰਭਾਵਸ਼ਾਲੀ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ | ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ | ਉਨ੍ਹਾਂ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੇ ਫ਼ਰਜ਼ ਇਮਾਨਦਾਰੀ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਜਨਤਕ ਸੇਵਾਵਾਂ ਨਿਰਧਾਰਿਤ ਸਮਾਂ-ਸੀਮਾ ਅੰਦਰ ਪ੍ਰਦਾਨ ਕਰਨਾ ਯਕੀਨੀ ਬਣਾਉਣ ਤੋਂ ਇਲਾਵਾ ਸਰਕਾਰੀ ਕੰਮਕਾਜ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕੀਤਾ ਜਾਵੇ |
ਪਿਛਲੀ ਖ਼ਬਰ ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਹੋਈ ਚੋਣ <br/> ਅਗਲੀ ਖ਼ਬਰ ਪੈਨਸ਼ਨਰਾਂ ਦਾ ਵਫ਼ਦ ਐੱਸ.ਡੀ.ਐੱਮ. ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।