14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ <br/>

ਅਜੀਤ ਡੈਸਕ 06-03-2026
ਬਰਨਾਲਾ, 5 ਮਾਰਚ (ਰਾਜ ਪਨੇਸਰ)-ਇਕ ਵਿਅਕਤੀ ਦੇ ਪਲਾਟ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ-2 ਬਰਨਾਲਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਮੱੁਦਈ ਮਨਦੀਪ ਕੌਰ ਪੱੁਤਰੀ ਹਰਦਿਆਲ ਕੌਰ ਵਾਸੀ ਫ਼ਰੀਦਕੋਟ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਜਗਤਾਰ ਸਿੰਘ ਬਜਰੰਗੀ ਵਾਸੀਅਨ ਬਰਨਾਲਾ ਨੇ ਉਸ ਦੇ ਬਾਬਾ ਫ਼ਰੀਦ ਨਗਰ ਹੰਡਿਆਇਆ ਰੋਡ ਬਰਨਾਲਾ ਵਿਖੇ ਰਿਹਾਇਸ਼ੀ ਪਲਾਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਕੇ ਮੱੁਦਈ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ | ਉੱਧਰ ਪੁਲਿਸ ਕਾਰਵਾਈ ਅਨੁਸਾਰ ਮੱੁਦਈ ਦੇ ਬਿਆਨਾਂ ਦੇ ਆਧਾਰ 'ਤੇ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਮਹਿਲ ਕਲਾਂ ਸੋਢੇ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ <br/> ਅਗਲੀ ਖ਼ਬਰ ਪਿੰਡ ਭੋਤਨਾ ਵਿਖੇ ਜੈਦ ਸਿੱਧੂ ਭਾਈਚਾਰੇ ਵਲੋਂ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।