14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਵੱਖ-ਵੱਖ ਸਕੂਲਾਂ ਵਿਚ ਹੋਲੀ ਦਾ ਤਿਉਹਾਰ ਮਨਾਇਆ <br/>

ਵਾਈ.ਐੱਸ ਜੈਨਨੇਕਸਟ ਸਕੂਲ ਬਰਨਾਲਾ ਵਿਖੇ ਹੋਲੀ ਦਾ ਤਿਉਹਾਰ ਮਨਾਉਣ ਮੌਕੇ ਬੱਚੇ | (2) ਬੀ.ਵੀ.ਐੱਮ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਮੁਕਾਬਲਿਆਂ 'ਚ ਭਾਗ ਲੈਣ ਉਪਰੰਤ ਵਿਦਿਆਰਥੀ | (3) ਸਰਬੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਹੋਲੀ ਦਾ ਤਿਉਹਾਰ ਮਨਾਉਣ ਮੌਕੇ ਵਿਦਿਆਰਥੀ | ਤਸਵੀਰਾਂ : ਗੁਰਜੀਤ ਸਿੰਘ ਖੱੁਡੀ <br/> 06-03-2026
ਬਰਨਾਲਾ, 5 ਮਾਰਚ (ਅਸ਼ੋਕ ਭਾਰਤੀ)-ਬੀ.ਵੀ.ਐੱਮ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਹੋਲੀ ਦੇ ਤਿਉਹਾਰ ਸਬੰਧੀ ਛੋਟੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਗੀਤਾ ਅਰੋੜਾ ਅਤੇ ਨਿਖਿਲ ਅਰੋੜਾ, ਚੇਅਰਮੈਨ ਪ੍ਰਮੋਦ ਅਰੋੜਾ, ਪਿ੍ੰਸੀਪਲ ਅਰਾਧਨਾ ਵਰਮਾ ਨੇ ਕਿਹਾ ਕਿ ਇਹ ਤਿਉਹਾਰ ਬੱਚਿਆਂ ਨੂੰ ਸਮਾਜਿਕ ਏਕਤਾ, ਮਿਲਵਰਤਨ ਅਤੇ ਭਾਈਚਾਰਕ ਸਾਂਝ ਦੀ ਮਹੱਤਤਾ ਵੀ ਸਿਖਾਉਂਦਾ ਹੈ | ਜੇਤੂ ਬੱਚਿਆਂ ਨੂੰ ਸਕੂਲ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਵਾਈ.ਐੱਸ ਜੈਨਨੇਕਸਟ ਸਕੂਲ ਬਰਨਾਲਾ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਉਪਰੰਤ ਵਿਦਿਆਰਥੀਆਂ ਨੇ ਇਕ ਦੂਜੇ ਤੇ ਅਧਿਆਪਕਾਂ ਦੇ ਰੰਗ ਲਗਾਏ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਸਰਬੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਇਕ ਦੂਜੇ ਦੇ ਰੰਗ ਲਗਾਇਆ ਗਿਆ | ਪਿ੍ੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਹੋਲੀ ਸਾਡਾ ਇਕ ਪਿਆਰ ਤੇ ਰੰਗਾਂ ਦਾ ਤਿਉਹਾਰ ਹੈ | ਇਸ ਮੌਕੇ ਫਾਊਾਡਰ ਕੁਲਵੰਤ ਸਿੰਘ ਬਾਜਵਾ, ਐਮ.ਡੀ ਚਮਕੌਰ ਸਿੰਘ, ਚੇਅਰਮੈਨ ਸੁਖਮਿੰਦਰ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਬਠਿੰਡਾ ਦਿਹਾਤੀ ਅਤੇ ਭੁੱਚੋ ਦੀਆਂ ਬਲਾਕ ਸੰਮਤੀਆਂ ਦੀਆਂ ਚੇਅਰਮੈਨੀਆਂ 'ਤੇ ਅਕਾਲੀ ਦਲ ਹੋਇਆ ਕਾਬਜ਼ ਅਗਲੀ ਖ਼ਬਰ ਫਲ ਵਿਕਰੇਤਾ ਨੇ ਲੱਖਾਂ ਰੁਪਏ ਦੇ ਗਹਿਣੇ ਅਤੇ ਹੋਰ ਸਮਾਨ ਵਾਪਸ ਕਰ ਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।