14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਭੋਤਨਾ ਵਿਖੇ ਅੱਖਾਂ ਦਾ ਦੂਜਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ <br/>

ਅਜੀਤ ਡੈਸਕ 08-03-2026
ਟੱਲੇਵਾਲ, 7 ਮਾਰਚ (ਸੋਨੀ ਚੀਮਾ)-ਪਿੰਡ ਭੋਤਨਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਗ੍ਰਾਮ ਪੰਚਾਇਤ ਭੋਤਨਾ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਦੇ ਨਾਲ ਦੂਜਾ ਅੱਖਾਂ ਦਾ ਮੁਫ਼ਤ ਆਪਰੇਸ਼ਨ ਕੈਂਪ ਲਗਾਇਆ ਗਿਆ | ਜਿਸ ਵਿਚ ਪੰਜਾਬ ਅੱਖਾਂ ਦਾ ਹਸਪਤਾਲ ਬਰਨਾਲਾ ਦੇ ਡਾ: ਗੁਰਪਾਲ ਸਿੰਘ, ਲਵਜੀਤ ਸਿੰਘ ਸੇਖੋਂ ਦੀ ਟੀਮ ਵਲੋਂ 200 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅੱਪ ਕੀਤਾ ਗਿਆ ਅਤੇ 20 ਦੇ ਕਰੀਬ ਮਰੀਜ਼ਾਂ ਦੇ ਅੱਖਾਂ ਲੈਂਜ ਪਾਏ ਗਏ | ਇਸ ਮੌਕੇ ਕੈਪਟਨ ਤੇਜਾ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਮੂਹ ਨਗਰ ਨਿਵਾਸੀਆਂ ਅਤੇ ਪੰਚਾਇਤ ਦੇ ਸਹਿਯੋਗ ਸਦਕਾ ਉਕਤ ਦੂਜਾ ਅੱਖਾਂ ਦਾ ਕੈਂਪ ਦਾ ਆਯੋਜਨ ਸਫਲਤਾਪੂਰਵਕ ਹੋਇਆ | ਉਨ੍ਹਾਂ ਕਿਹਾ ਕਿ ਪਿੰਡ ਦੇ ਸਹਿਯੋਗ ਸਦਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਜਿੱਥੇ ਗੁਰਦੁਆਰਾ ਸਾਹਿਬ ਦੇ ਕਾਰਜਾਂ ਪ੍ਰਤੀ ਯਤਨਸ਼ੀਲ ਹੈ, ੳੱੁਥੇ ਸਮੇਂ-ਸਮੇਂ 'ਤੇ ਅਜਿਹੇ ਕਾਰਜ ਵੀ ਕਰਵਾਏ ਜਾ ਰਹੇ ਹਨ | ਇਸ ਮੌਕੇ ਸਰਪੰਚ ਕੁਲਦੀਪ ਸਿੰਘ ਕੀਪਾ, ਅਮਰਜੀਤ ਸਿੰਘ ਸੇਖੋ ਪ੍ਰਧਾਨ ਸਹਿਕਾਰੀ ਸਭਾ ਨੇ ਸਮੂਹ ਪ੍ਰਬੰਧਕ ਕਮੇਟੀ ਅਤੇ ਡਾਕਟਰਾਂ ਦੀ ਟੀਮ ਦਾ ਇਸ ਕਾਰਜ ਲਈ ਧੰਨਵਾਦ ਕੀਤਾ | ਇਸ ਮੌਕੇ ਬਸੰਤ ਸਿੰਘ, ਜਗਰਾਜ ਸਿੰਘ, ਗੁਰਵਿੰਦਰ ਸਿੰਘ ਫ਼ੌਜੀ, ਗੁਰਦੀਪ ਸਿੰਘ ਫ਼ੌਜੀ, ਹਰਜੀਤ ਸਿੰਘ, ਸੁਰਜੀਤ ਸਿੰਘ, ਪਾਲ ਸਿੰਘ, ਜਗਸੀਰ ਸਿੰਘ, ਬਲਦੇਵ ਸਿੰਘ, ਮਾ: ਜਗਰਾਜ ਸਿੰਘ, ਸੂਬਾ ਸਿੰਘ, ਤਰਲੋਚਨ ਸਿੰਘ ਜਗਰਾਜ ਸਿੰਘ, ਸਰਪੰਚ ਕੁਲਦੀਪ ਸਿੰਘ, ਹੈਰੀ ਸੇਖੋ ਪੰਚ, ਦਲਵੀਰ ਸਿੰਘ ਪੰਚ, ਸੁਖਪਾਲ ਸਿੰਘ ਪੰਚ, ਅਮਰਜੀਤ ਸਿੰਘ ਸੇਖੋ ਸੁਸਾਇਟੀ ਪ੍ਰਧਾਨ, ਨਰਿੰਦਰ ਪਾਲ ਸਿੰਘ, ਅਮਨ ਭੋਤਨਾ ਯੂਥ ਆਗੂ ਸ਼੍ਰੋਮਣੀ ਅਕਾਲੀ ਦਲ, ਭਜਨ ਸਿੰਘ ਬੀ.ਡੀ.ਪੀ.ਓ, ਮਾ: ਗੁਰਚਰਨ ਸਿੰਘ, ਗੁਰਨਾਮ ਸਿੰਘ ਫ਼ੌਜੀ, ਜੀਤ ਸਿੰਘ ਕਿਸਾਨ ਆਗੂ, ਕਰਮਜੀਤ ਸਿੰਘ, ਕੌਰ ਸਿੰਘ ਸਿੱਧੂ ਤੋਂ ਇਲਾਵਾ ਹੋਰ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ <br/> ਅਗਲੀ ਖ਼ਬਰ ਪਿੰਡ ਵਿਧਾਤੇ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।