15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਨੂੰ ਦਲਿਤਾਂ ਤੱਕ ਪਹੁੰਚਾਉਣ ਲਈ ਐੱਸ.ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਬੌਬੀ ਨੇ ਵਿੱਢੀ ਮੁਹਿੰਮ <br/>

ਅਜੀਤ ਡੈਸਕ 08-03-2026
ਸੰਗਰੂਰ, 7 ਮਾਰਚ (ਧੀਰਜ ਪਸ਼ੌਰੀਆ)-ਪੰਜਾਬ ਸਰਕਾਰ ਵਲੋਂ ਦਲਿਤ ਪਰਿਵਾਰਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਦਲਿਤਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਵਲੋਂ ਇੱਕ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਉਹ ਦਲਿਤ ਭਾਈਚਾਰੇ ਦੇ ਘਰਾਂ ਤੱਕ ਜਾ ਕੇ ਉਨ੍ਹਾਂ ਨੂੰ ਇਹਨਾਂ ਸਕੀਮਾਂ ਬਾਰੇ ਜਾਣੂ ਕਰਵਾ ਰਹੇ ਹਨ | ਗੁਲਜ਼ਾਰ ਸਿੰਘ ਬੌਬੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਦਲਿਤਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਪਰ ਕਈ ਪਰਿਵਾਰ ਇਹਨਾਂ ਤੋਂ ਅਣਜਾਣ ਰਹਿ ਜਾਂਦੇ ਹਨ, ਇਸ ਲਈ ਉਹ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ | ਇਸ ਨੂੰ ਦੇਖਦਿਆਂ ਹੋਇਆ ਉਨ੍ਹਾਂ ਵਲੋਂ ਇਹ ਮੁਹਿੰਮ ਵਿੱਢੀ ਗਈ ਹੈ | ਉਨ੍ਹਾਂ ਹੋਰ ਦੱਸਿਆ ਜਿਨ੍ਹਾਂ ਪਰਿਵਾਰਾਂ ਨੂੰ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਵਿਚ ਕੋਈ ਦਿੱਕਤ ਆ ਰਹੀ ਹੈ ਤਾਂ ਉਸ ਦੀ ਪੂਰੀ ਮਦਦ ਕੀਤੀ ਜਾਂਦੀ ਹੈ | ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਲਾਭਪਾਤਰੀ ਪਰਿਵਾਰ ਨੂੰ ਸਬੰਧਿਤ ਸਕੀਮ ਦਾ ਪੂਰਾ ਲਾਭ ਦਿੱਤਾ ਜਾਵੇ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿਚ ਕਟੌਤੀ ਸ਼ਲਾਘਾਯੋਗ ਕਦਮ-ਡਾ. ਜਮੀਲ ਉਰ ਰਹਿਮਾਨ <br/> ਅਗਲੀ ਖ਼ਬਰ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।