15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿਚ ਕਟੌਤੀ ਸ਼ਲਾਘਾਯੋਗ ਕਦਮ-ਡਾ. ਜਮੀਲ ਉਰ ਰਹਿਮਾਨ <br/>

ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਬਿਜਲੀ ਦਰਾਂ ਬਾਰੇ ਗੱਲਬਾਤ ਕਰਦੇ ਹੋਏ ਨਾਲ ਸੰਤੋਖ ਸਿੰਘ ਦਸੌਦਾ, ਸੁੱਖਾ ਗਿੱਲ ਮਿੱਠੇਵਾਲ | ਤਸਵੀਰ : ਜਸਵੀਰ ਸਿੰਘ ਜੱਸੀ <br/> 08-03-2026
ਸੰਦੌੜ, 7 ਮਾਰਚ (ਜਸਵੀਰ ਸਿੰਘ ਜੱਸੀ)-ਮਾਰਚ ਮਹੀਨੇ ਦੇ ਬਜਟ ਸੈਸ਼ਨ ਦੌਰਾਨ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿਚ ਕੀਤੀ ਗਈ ਕਟੌਤੀ ਨੂੰ ਲੋਕ ਹਿਤ ਵਿਚ ਵੱਡਾ ਫੈਸਲਾ ਦੱਸਦਿਆਂ ਮਲੇਰਕੋਟਲਾ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਇਸ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਬਿਜਲੀ ਦਰਾਂ ਵਿਚ ਕੀਤੀ ਗਈ ਇਹ ਕਟੌਤੀ ਵੀ ਉਸੇ ਦਿਸ਼ਾ ਵਿਚ ਇੱਕ ਮਹੱਤਵਪੂਰਨ ਕਦਮ ਹੈ | ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਸਰਕਾਰ ਵਲੋਂ ਘਰੇਲੂ ਬਿਜਲੀ ਦਰਾਂ ਵਿਚ 1 ਰੁਪਏ 50 ਪੈਸੇ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ, ਜਿਸ ਨਾਲ ਆਮ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਦੱਸਿਆ ਕਿ ਵਧ ਰਹੀ ਮਹਿੰਗਾਈ ਦੇ ਦੌਰ ਵਿਚ ਇਹ ਫੈਸਲਾ ਲੋਕਾਂ ਲਈ ਕਾਫ਼ੀ ਲਾਭਦਾਇਕ ਸਾਬਤ ਹੋਵੇਗਾ ਅਤੇ ਪਰਿਵਾਰਾਂ ਦੇ ਮਹੀਨਾਵਾਰ ਖ਼ਰਚੇ ਵਿਚ ਕਮੀ ਆਵੇਗੀ | ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਪਾਰਕ ਅਦਾਰਿਆਂ ਲਈ ਵੀ 79 ਪੈਸੇ ਪ੍ਰਤੀ ਯੂਨਿਟ ਦੀ ਰਾਹਤ ਦਿੱਤੀ ਗਈ ਹੈ, ਇਸ ਦੇ ਨਾਲ ਹੀ ਉਦਯੋਗਿਕ ਇਕਾਈਆਂ ਲਈ 74 ਪੈਸੇ ਬਿਜਲੀ ਸਸਤੀ ਕਰ ਦਿੱਤੀ, ਜਿਸ ਨਾਲ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਨੂੰ ਕਾਫ਼ੀ ਲਾਭ ਮਿਲੇਗਾ | ਬਿਜਲੀ ਦੇ ਖ਼ਰਚੇ ਘਟਣ ਨਾਲ ਵਪਾਰਕ ਸਰਗਰਮੀਆਂ ਨੂੰ ਵੀ ਹੋਰ ਉਤਸ਼ਾਹ ਮਿਲੇਗਾ ਅਤੇ ਰੋਜ਼ਗਾਰ ਦੇ ਮੌਕੇ ਵਧਣ ਵਿਚ ਮਦਦ ਮਿਲੇਗੀ | ਡਾ. ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿਹਤ, ਸਿੱਖਿਆ, ਬਿਜਲੀ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਪੰਜਾਬ ਤਰੱਕੀ ਦੀ ਰਾਹ 'ਤੇ ਅੱਗੇ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਨੂੰ ਹੋਰ ਰਾਹਤਾਂ ਦੇਣ ਲਈ ਸਰਕਾਰ ਵਲੋਂ ਇਸੇ ਤਰ੍ਹਾਂ ਦੇ ਲੋਕ-ਹਿਤੈਸ਼ੀ ਫ਼ੈਸਲੇ ਕੀਤੇ ਜਾਂਦੇ ਰਹਿਣਗੇ, ਤਾਂ ਜੋ ਹਰ ਵਰਗ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲ ਸਕੇ | ਇਸ ਮੌਕੇ ਪੀਏ ਗੁਰਮੁਖ ਸਿੰਘ ਸਰਪੰਚ ਪਿੰਡ ਖਾਨਪੁਰ, ਉਨ੍ਹਾਂ ਨਾਲ ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਅਤੇ ਬਲਾਕ ਸੰਮਤੀ ਮੈਂਬਰ ਸੰਤੋਖ ਸਿੰਘ ਦਸੌਂਧਾ ਸਿੰਘ ਵਾਲਾ, ਹਲਕਾ ਕਿਸਾਨ ਵਿੰਗ ਦੇ ਪ੍ਰਧਾਨ ਸੁਖਦਰਸ਼ਨ ਸਿੰਘ ਸੁੱਖਾ ਗਿੱਲ ਮਿੱਠੇਵਾਲ, ਬਲਜਿੰਦਰ ਸਿੰਘ ਕਾਲਾ ਪੰਚ, ਹਰਦੀਪ ਸਿੰਘ ਪੰਚ, ਯਾਸਰ ਅਰਫਾਤ, ਪ੍ਰਧਾਨ ਅਬਦੁਲ ਸਕੂਰ ਕਿਲਾ, ਯਾਸੀਨ ਨੇਸਤੀ ਸਮੇਤ ਕਈ ਮੌਜੂਦ ਸਨ |

ਪਿਛਲੀ ਖ਼ਬਰ ਪਿੰਡ ਹਮੀਦੀ 'ਚ ਚੋਰ ਗਰੋਹ ਵਲੋਂ ਕਿਸਾਨਾਂ ਦੀਆਂ ਖੇਤੀ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ <br/> ਅਗਲੀ ਖ਼ਬਰ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਨੂੰ ਦਲਿਤਾਂ ਤੱਕ ਪਹੁੰਚਾਉਣ ਲਈ ਐੱਸ.ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਬੌਬੀ ਨੇ ਵਿੱਢੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।